03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਭਾਂਖਰ ਗਰਿੱਡ ਅਧੀਨ ਪਿੰਡਾਂ ’ਚ ਬਿਜਲੀ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ

ਸਨੌਰ, 2 ਸਤੰਬਰ (ਸੋਖਲ)- ਸਨੌਰ ਹਲਕੇ ਦੇ ਭਾਂਖਰ ਗਰਿੱਡ ਅਧੀਨ ਆਉਂਦੇ ਪਿੰਡਾਂ ਵਿਚ ਬਿਜਲੀ ਸਪਲਾਈ ਦੀ ਵਿਗੜੀ ਵਿਵਸਥਾ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਖੇਤਾਂ ਲਈ ਲੋੜੀਂਦੀ ਬਿਜਲੀ ਸਮੇਂ ਸਿਰ ਨਾ ਮਿਲਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਫਸਲ ਬਚਾਉਣ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸਨੌਰ, 2 ਸਤੰਬਰ (ਸੋਖਲ)- ਸਨੌਰ ਹਲਕੇ ਦੇ ਭਾਂਖਰ ਗਰਿੱਡ ਅਧੀਨ ਆਉਂਦੇ ਪਿੰਡਾਂ ਵਿਚ ਬਿਜਲੀ ਸਪਲਾਈ ਦੀ ਵਿਗੜੀ ਵਿਵਸਥਾ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਖੇਤਾਂ ਲਈ ਲੋੜੀਂਦੀ ਬਿਜਲੀ ਸਮੇਂ ਸਿਰ ਨਾ ਮਿਲਣ ਕਾਰਨ ਕਿਸਾਨਾਂ ਨੂੰ ਝੋਨੇ ਦੀ ਫਸਲ ਬਚਾਉਣ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਉਹ ਭਾਂਖਰ ਗਰਿੱਡ ਦੇ ਬਾਹਰ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਪ੍ਰਮੁੱਖ ਕਿਸਾਨ ਆਗੂ ਪੰਜਾਬ ਜਸਵਿੰਦਰ ਸਿੰਘ ਮੋਣੀ ਭਾਂਖਰ ਨੇ ਸਾਥੀ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀਬਾੜੀ ਦੇ ਇਸ ਅਹਿਮ ਸਮੇਂ ਦੌਰਾਨ ਲੰਮੇ ਬਿਜਲੀ ਕੱਟ ਕਿਸਾਨਾਂ ਲਈ ਵੱਡੀ ਮੁਸੀਬਤ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਲਗਾਤਾਰ 3-3 ਘੰਟਿਆਂ ਤੱਕ ਬਿਜਲੀ ਬੰਦ ਰਹਿਣ ਕਾਰਨ ਟਿਊਬਵੈੱਲ ਨਹੀਂ ਚੱਲ ਪਾਉਂਦੇ, ਜਿਸ ਨਾਲ ਖੇਤਾਂ ਨੂੰ ਸਮੇਂ ਸਿਰ ਪਾਣੀ ਦੇਣਾ ਔਖਾ ਹੋ ਰਿਹਾ ਹੈ। ਭਾਂਖਰ ਗਰਿੱਡ ਨਾਲ ਜੁੜੇ ਬੱਲਾ, ਬਲਮਗੜ੍ਹ, ਬੋਲੜੀ ਖਾਲਸਪੁਰ, ਪੁਰ ਮੰਡੀ, ਦੀਵਾਨਵਾਲਾ, ਸਰੁਸਤੀਗੜ੍ਹ, ਰੰਗਰੋਲਾ, ਗੰਗਰੋਲੀ, ਕਾਨਾਹੇੜੀ, ਸਾਦੀਪੁਰ ਅਤੇ ਮੰਡੀ ਸਮੇਤ ਕਈ ਪਿੰਡਾਂ ਦੇ ਕਿਸਾਨ ਬਿਜਲੀ ਸਪਲਾਈ ਨੂੰ ਲੈ ਕੇ ਪ੍ਰੇਸ਼ਾਨ ਦੱਸੇ ਜਾ ਰਹੇ ਹਨ।ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਾਲਾਤਾਂ ਵਿਚ ਤੁਰੰਤ ਸੁਧਾਰ ਕਰਕੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾ ਦਿੱਤੀ ਗਈ ਤਾਂ ਭਾਂਖਰ ਗਰਿੱਡ ਦੇ ਬਾਹਰ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਦਰਸ਼ਨ ਸਿੰਘ ਕਾਨਾਹੇੜੀ,ਬਲਦੇਵ ਸਿੰਘ, ਪ੍ਰਦੀਪ ਸਿੰਘ ਕਾਨਾਹੇੜੀ, ਜਗਦੀਸ਼ ਸਿੰਘ , ਰਣਜੀਤ ਸਿੰਘ, ਅਮਰਿੰਦਰ ਸਿੰਘ, ਸਪਰੂਨ ਸਿੰਘ, ਨਰੇਸ਼ ਪੰਡਿਤ, ਲਵਪ੍ਰੀਤ ਸਿੰਘ ਭਾਂਖਰ ਤੇ ਹੋਰ।
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਕੀਤੀਆਂ ਰਵਾਨਾ ਅਗਲੀ ਖ਼ਬਰ 2027 ’ ਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਗੇ- ਰਾਜੂ ਖੰਨਾ
Ad Position 24