03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ਿਲ੍ਹਾ ਪੱਧਰੀ ਖੇਡਾਂ ’ਚ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਦੀ ਸ਼ਾਨਦਾਰ ਜਿੱਤ

ਪਟਿਆਲਾ, 2 ਸਤੰਬਰ (ਅ. ਬ.)

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਪਟਿਆਲਾ, 2 ਸਤੰਬਰ (ਅ. ਬ.)- ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਲਈ ਇਹ ਬੜੇ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਅਕੈਡਮੀ ਦੀ ਅੰਡਰ-19 ਲੜਕੀਆਂ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਟੀਮ ਦੀ ਇਸ ਮਾਣਮੱਤੀ ਜਿੱਤ ਨਾਲ ਅਕੈਡਮੀ ਦਾ ਨਾਂਅ ਰੌਸ਼ਨ ਹੋਇਆ ਅਤੇ ਸਮੁੱਚੇ ਸਕੂਲ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਮੁਕਾਬਲੇ ਦੌਰਾਨ ਟੀਮ ਦੀਆਂ ਖਿਡਾਰਨਾਂ ਨੇ ਪੂਰੇ ਜੋਸ਼, ਮਿਹਨਤ, ਅਨੁਸ਼ਾਸਨ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਫਲਤਾ ਵਿਚ ਖਿਡਾਰਨਾਂ ਦੀ ਲਗਨ ਤੇ ਅਣਥੱਕ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦੇ ਕੋਚ ਸਰਦਾਰ ਗੁਰਮੀਤ ਸਿੰਘ ਦੀ ਯੋਗ ਅਗਵਾਈ ਤੇ ਮਾਰਗਦਰਸ਼ਨ ਦਾ ਵੀ ਅਹਿਮ ਯੋਗਦਾਨ ਰਿਹਾ। ਇਸ ਮੌਕੇ ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਦੀ ਪ੍ਰਿੰਸੀਪਲ ਰਵਿੰਦਰ ਕੌਰ ਨੇ ਜੇਤੂ ਟੀਮ ਦੀਆਂ ਸਾਰੀਆਂ ਖਿਡਾਰਨਾਂ ਤੇ ਕੋਚ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਵੱਲੋਂ ਜੇਤੂ ਖਿਡਾਰਨਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ , ਲਗਨ ਤੇ ਅਨੁਸ਼ਾਸਨ ਨਾਲ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਅਕੈਡਮੀ ਦਾ ਨਾਂਅ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਦੇ ਸਮੁੱਚੇ ਅਕੈਡਮੀ ਪਰਿਵਾਰ ਨੇ ਜੇਤੂ ਖਿਡਾਰਨਾਂ ਤੇ ਕੋਚ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਖੁਸ਼ੀ ਤੇ ਮਾਣ ਦਾ ਪ੍ਰਗਟਾਵਾ ਕੀਤਾ। ਸਮੂਹ ਖਿਡਾਰਨਾਂ ਨੂੰ ਉਨ੍ਹਾਂ ਦੇ ਉਜਵਲ ਭਵਿੱਖ ਅਤੇ ਆਉਣ ਵਾਲੇ ਮੁਕਾਬਲਿਆਂ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਦੀਆਂ ਨੀਤੀਆਂ ਨਿਰਧਾਰਿਤ ਕਰਨ ਦਾ ਹੱਕ ਸਿਰਫ ਪਾਰਟੀ ਪ੍ਰਧਾਨ ਨੂੰ-ਰਵੀਇੰਦਰ ਸਿੰਘ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਕੀਤੀਆਂ ਰਵਾਨਾ
Ad Position 24