ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਬਨੂੜ, 2 ਸਤੰਬਰ (ਭੁਪਿੰਦਰ ਸਿੰਘ)- ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਦੁਖੀ ਹੋਏ ਕਿਸਾਨਾਂ ਨੇ ਪਾਵਰਕਾਮ ਦੇ ਦਫ਼ਤਰ ਬਨੂੜ ਅੱਗੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਜਸਵੀਰ ਸਿੰਘ ਖਲੋਰ, ਲਾਭ ਸਿੰਘ, ਗੁਰਜੋਤ ਸਿੰਘ, ਜੋਗਿੰਦਰ ਸਿੰਘ, ਲਾਲੀ, ਨਿਰਮੈਲ ਸਿੰਘ, ਸਰਪੰਚ ਗੁਰਬਚਨ ਸਿੰਘ ਪ੍ਰੇਮਗੜ, ਸੁਰਿੰਦਰ ਸਿੰਘ ਛਿੰਦਾ ਬਨੂੜ, ਗੁਰਪ੍ਰੀਤ ਸਿੰਘ ਸੇਖਣਮਾਜਰਾ ਆਦਿ ਕਿਸਾਨਾਂ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਦੇ ਵਲੋਂ ਰੋਜ਼ਾਨਾ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਲਈ ਕੇਵਲ ਤਿੰਨ ਤੋਂ ਚਾਰ ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ।
ਬਨੂੜ, 2 ਸਤੰਬਰ (ਭੁਪਿੰਦਰ ਸਿੰਘ)- ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਦੁਖੀ ਹੋਏ ਕਿਸਾਨਾਂ ਨੇ ਪਾਵਰਕਾਮ ਦੇ ਦਫ਼ਤਰ ਬਨੂੜ ਅੱਗੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਜਸਵੀਰ ਸਿੰਘ ਖਲੋਰ, ਲਾਭ ਸਿੰਘ, ਗੁਰਜੋਤ ਸਿੰਘ, ਜੋਗਿੰਦਰ ਸਿੰਘ, ਲਾਲੀ, ਨਿਰਮੈਲ ਸਿੰਘ, ਸਰਪੰਚ ਗੁਰਬਚਨ ਸਿੰਘ ਪ੍ਰੇਮਗੜ, ਸੁਰਿੰਦਰ ਸਿੰਘ ਛਿੰਦਾ ਬਨੂੜ, ਗੁਰਪ੍ਰੀਤ ਸਿੰਘ ਸੇਖਣਮਾਜਰਾ ਆਦਿ ਕਿਸਾਨਾਂ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਦੇ ਵਲੋਂ ਰੋਜ਼ਾਨਾ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਲਈ ਕੇਵਲ ਤਿੰਨ ਤੋਂ ਚਾਰ ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ। ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਸੁੱਕਣ ਲੱਗ ਪਈਆਂ ਹਨ। ਉਨ੍ਹਾਂ ਦੱਸਿਆ ਕਿ ਘੱਟ ਸਪਲਾਈ ਮਿਲ ਰਹੀ ਹੈ ਜੋ ਕਿ ਟੁੱਟਵੀਂ ਦਿੱਤੀ ਜਾ ਰਹੀ ਹੈ ਅਤੇ ਮੀਂਹ ਨਾ ਪੈਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਸਰਕਾਰ ਤੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਭਲਕੇ ਤੱਕ ਖੇਤੀਬਾੜੀ ਲਈ ਕਿਸਾਨਾਂ ਨੂੰ ਪੂਰੀ ਅੱਠ ਘੰਟੇ ਨਿਰੰਤਰ ਬਿਜਲੀ ਦੀ ਸਪਲਾਈ ਨਾਂ ਮਿਲੀ ਤਾਂ 4 ਸਤੰਬਰ ਨੂੰ ਬਨੂੜ ਬੈਰੀਅਰ ’ਤੇ ਆਵਾਜਾਈ ਠੱਪ ਕਰਨ ਲਈ ਮਜ਼ਬੂਰ ਹੋਣਗੇ।