ਸਰਕਾਰੀ ਐਲੀਮੈਂਟਰੀ ਸਕੂਲ ਸਿਊਣਾ ਵਿਖੇ ਬੂਟੇ ਲਗਾਏ
ਪਟਿਆਲਾ, 2 ਸਤੰਬਰ (ਗੁਰਵਿੰਦਰ ਸਿੰਘ ਔਲਖ)- ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਤਹਿਤ ਵਿਦਿਆਰਥੀਆਂ ਵਿਚ ਸਫ਼ਾਈ ਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਗਰੀਨ ਸਕੂਲ ਡਰਾਈਵ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਸਿਊਣਾ ਵਿਖੇ ਪੰਚਾਇਤ ਵਲੋਂ ਸਕੂਲ ਨੂੰ ਦਿੱਤੀ ਗਰਾਊਂਡ ਵਿਚ 30 ਬੂਟੇ ਲਗਾਏ ਗਏ।
ਪਟਿਆਲਾ, 2 ਸਤੰਬਰ (ਗੁਰਵਿੰਦਰ ਸਿੰਘ ਔਲਖ)- ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਤਹਿਤ ਵਿਦਿਆਰਥੀਆਂ ਵਿਚ ਸਫ਼ਾਈ ਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਗਰੀਨ ਸਕੂਲ ਡਰਾਈਵ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਸਿਊਣਾ ਵਿਖੇ ਪੰਚਾਇਤ ਵਲੋਂ ਸਕੂਲ ਨੂੰ ਦਿੱਤੀ ਗਰਾਊਂਡ ਵਿਚ 30 ਬੂਟੇ ਲਗਾਏ ਗਏ। ਇਸ ਮੌਕੇ ਲਾਇਨਜ਼ ਕਲੱਬ ਪਟਿਆਲਾ ਦੇ ਪ੍ਰਧਾਨ ਸੁਨੀਲ ਮਿੱਤਲ, ਸਕੱਤਰ ਸੰਜੇ ਮਲਹੋਤਰਾ, ਰਵੀ ਜਿੰਦਲ, ਸੀ.ਡੀ. ਗਰਗ, ਜਸਪਾਲ ਸੂਦ ਅਤੇ ਬੀ.ਕੇ. ਗੋਇਲ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਨੇ ਲਾਇਨਜ਼ ਕਲੱਬ ਪਟਿਆਲਾ ਦੇ ਅਹੁਦੇਦਾਰਾਂ ਵਲੋਂ ਸਕੂਲ ਵਿਚ ਹਰਿਆਲੀ ਵਧਾਉਣ ਲਈ ਕੀਤੇ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਸਹਾਈ ਹੁੰਦੀਆਂ ਹਨ। ਇਸ ਮੌਕੇ ਸਕੂਲ ਮੁਖੀ ਰਵਨੀਤ ਕੌਰ, ਸੀ.ਐੱਚ.ਟੀ. ਭੇਡਪੁਰਾ ਇੰਦਰਪਾਲ ਸਿੰਘ, ਸੀ.ਐੱਚ.ਟੀ. ਰੌਂਗਲਾ ਅਮਰਜੀਤ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।