ਜਸਦੇਵ ਪਬਲਿਕ ਸਕੂਲ ਕੌਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਬਹਾਦਰਗੜ੍ਹ, 2 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਜਸਦੇਵ ਪਬਲਿਕ ਸਕੂਲ ਕੌਲੀ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸੰਬੰਧਿਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।
ਬਹਾਦਰਗੜ੍ਹ, 2 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਜਸਦੇਵ ਪਬਲਿਕ ਸਕੂਲ ਕੌਲੀ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸੰਬੰਧਿਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਗਮ ਦੌਰਾਨ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੀਆਂ ਮਨਮੋਹਕ ਪੁਸ਼ਾਕਾਂ ਪਹਿਨ ਕੇ ਕ੍ਰਿਸ਼ਨ ਲੀਲਾ, ਭਜਨ, ਗੀਤ ਤੇ ਨਾਚ ਦੀਆਂ ਪੇਸ਼ਕਾਰੀਆਂ ਦਿੱਤੀਆਂ। ਬੱਚਿਆਂ ਵਲੋਂ ਪੇਸ਼ ਕੀਤੀਆਂ ਧਾਰਮਿਕ ਝਾਕੀਆਂ ਨੇ ਸਮਾਗਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਬਣਾ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਚਰਨਜੀਤ ਕੌਰ ਨੇ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ, ਸੱਭਿਆਚਾਰਕ ਅਤੇ ਵਿਰਾਸਤੀ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ । ਇਸ ਮੌਕੇ ਕੀਰਤੀ ਸ਼ਰਮਾ, ਅਮਨਦੀਪ ਕੌਰ, ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ।