04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਰਿਵਾਲਵਰ ਤੇ 10 ਜਿੰਦਾ ਕਾਰਤੂਸਾਂ ਸਮੇਤ ਦੋ ਕਾਰ ਸਵਾਰ ਗ੍ਰਿਫ਼ਤਾਰ

ਰਾਜਪੁਰਾ, 3 ਸਤੰਬਰ (ਜੀ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਰਾਜਪੁਰਾ, 3 ਸਤੰਬਰ (ਜੀ.ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 ’ਤੇ ਸ਼ੰਭੂ ਸਰਹੱਦ ’ਤੇ ਦੋ ਕਾਰ ਸਵਾਰਾਂ ਨੂੰ ਇਕ 32 ਬੋਰ ਰਿਵਾਲਵਰ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰ ਉਨ੍ਹਾਂ ਖ਼ਿਲਾਫ਼ ਆਰਮਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਭਾਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 ’ਤੇ ਸ਼ੰਭੂ ਬੈਰੀਅਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੋਰਾਨ ਅੰਬਾਲੇ ਵੱਲੋਂ ਆਈ ਇਕ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਕੀਤੀ ਤਾਂ ਕਾਰ ਸਵਾਰ ਦੋ ਵਿਅਕਤੀਆਂ ਪਾਸੋਂ ਇਕ 32 ਬੋਰ ਦਾ ਰਿਵਾਲਵਰ ਅਤੇ 10 ਜਿੰਦਾ ਕਾਰਤੂਬ 32 ਬੋਰ ਬਰਾਮਦ ਹੋਏ। ਪੁਲਿਸ ਪਾਰਟੀ ਨੇ ਕਾਰ ਸਵਾਰਾਂ ਨੂੰ ਗ੍ਰਿਫ਼ਤਾਰ ਕਰ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਅੰਕਿਤ ਬੋਹਰਾ ਵਾਸੀ ਐਫ-266 ਸ਼ੱਕਰਪੁਰ ਥਾਣਾ ਈਸਟ ਦਿੱਲੀ ਅਤੇ ਯਸ਼ ਗੁਪਤਾ ਵਾਸੀ ਮਿੱਤਰ ਵਿਹਾਰ ਸੁਸਾਇਟੀ, ਪੀਤਮਪੁਰਾ, ਰਾਣੀ ਬਾਗ ਦਿੱਲੀ ਵੱਜੋਂ ਦੱਸੀ। ਥਾਣਾ ਸ਼ੰਭੂ ਦੀ ਪੁਲਿਸ ਨੇ ਦੋਵੇਂ ਕਾਰ ਸਵਾਰਾਂ ਖ਼ਿਲਾਫ਼ ਆਰਮਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ’ਤੇ ਇਕ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਟਿਆਲਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਤੀਜੀ ਵਾਰ ਮਿਲੀ ਧਮਕੀ
Ad Position 24