04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਹੈਲਿਕਸ ਸਕੂਲ ’ਚ ਅਧਿਆਪਕ ਦਿਵਸ ਦੇ ਸਬੰਧ ’ਚ ਸਮਾਗਮ ਰੋਟਰੀ ਕੁਇਨਜ਼ ਕਲੱਬ ਨੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਪਾਤੜਾਂ, 3 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਹੈਲਿਕਸ ਸਕੂਲ ’ਚ ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਰੋਹ ਕਰਵਾਇਆ ਗਿਆ। ਸਕੂਲ ਦੇ ਡਾਇਰੈਕਟਰ ਦਵਿੰਦਰ ਕੌਰ ਪ੍ਰਿੰਸੀਪਲ ਅਮਰਜੋਤ ਕੌਰ ਤੇ ਰੋਟਰੀ ਕੁਇਨਜ਼ ਕਲੱਬ ਦੇ ਪ੍ਰਮੁੱਖ ਅਹੁਦੇਦਾਰਾਂ ਵੱਲੋਂ ਸਮਾਜ ਦੀ ਸਿਰਜਣਾ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਪਾਤੜਾਂ, 3 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਹੈਲਿਕਸ ਸਕੂਲ ’ਚ ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਰੋਹ ਕਰਵਾਇਆ ਗਿਆ। ਸਕੂਲ ਦੇ ਡਾਇਰੈਕਟਰ ਦਵਿੰਦਰ ਕੌਰ ਪ੍ਰਿੰਸੀਪਲ ਅਮਰਜੋਤ ਕੌਰ ਤੇ ਰੋਟਰੀ ਕੁਇਨਜ਼ ਕਲੱਬ ਦੇ ਪ੍ਰਮੁੱਖ ਅਹੁਦੇਦਾਰਾਂ ਵੱਲੋਂ ਸਮਾਜ ਦੀ ਸਿਰਜਣਾ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਰੋਟਰੀ ਕੁਇਨਜ਼ ਕਲੱਬ ਦੇ ਪ੍ਰਧਾਨ ਸ਼ੈਲੀ, ਪੂਜਾ ਅਤੇ ਭਾਵਨਾ ਨੇ ਉਚੇਚੇ ਤੌਰ `ਤੇ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕਾਂ ਤੇ ਰੋਟਰੀ ਕੁਇਨਜ਼ ਕਲੱਬ ਦੇ ਅਹੁਦੇਦਾਰਾਂ ਵੱਲੋਂ ਅਧਿਆਪਕਾਂ ਦੀ ਅਣਥੱਕ ਮਿਹਨਤ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿੱਚ ਦਿੱਤੀਆਂ ਬੇਮਿਸਾਲ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਤੇ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਪਿੰਸੀਪਲ ਅਮਰਜੋਤ ਕੌਰ ਨੇ ਕਿਹਾ, “ਅਧਿਆਪਕ ਸਮਾਜ ਦਾ ਚਾਨਣ ਮੁਨਾਰਾ ਹਨ ਜੋ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਨਹਿਰੀ ਦਿਸ਼ਾ ਪ੍ਰਦਾਨ ਕਰਦੇ ਹਨ। ਅਧਿਆਪਕਾਂ ਦੇ ਜਜ਼ਬੇ ਨੂੰ ਸਲਾਮ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਦਵਿੰਦਰ ਕੌਰ ਨੇ ਮੁੱਖ ਮਹਿਮਾਨਾਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ। ਰੋਟਰੀ ਕੁਇਨਜ਼ ਕਲੱਬ ਦੀ ਪ੍ਰਧਾਨ ਸ਼ੈਲੀ, ਪੂਜਾ ਅਤੇ ਭਾਵਨਾ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਅ ਸਮਾਜ ਸੁਧਾਰਕ ਤੇ ਬੱਚਿਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਤੇ ਗਿਆਨ ਦਾ ਸੰਚਾਰ ਕਰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਰਘਬੀਰ ਸਿੰਘ ਅਨੰਦਪੁਰੀ ਅਗਲੀ ਖ਼ਬਰ ਏ. ਡੀ. ਸੀ. ਅਨੁਪ੍ਰਿਆ ਜੋਹਲ ਨੂੰ ਕੀਤਾ ਸਨਮਾਨਿਤ
Ad Position 24