ਸਿਆਸਤ ਨਹੀਂ, ਸਨੌਰ ਦੇ ਲੋਕਾਂ ਦੀ ਆਵਾਜ਼ ਬਣਨਾ ਮਕਸਦ’- ਰਾਕੇਸ਼ ਬੱਗਾ
ਸਨੌਰ, 3 ਸਤੰਬਰ (ਸੋਖਲ)- ਸਨੌਰ ਹਲਕੇ ਦੀ ਸਿਆਸਤ ਵਿਚ ਆਉਣ ਵਾਲੇ ਸਮੇਂ ਦੌਰਾਨ ਇੱਕ ਨਵਾਂ ਸਿਆਸੀ ਰੰਗ ਦੇਖਣ ਨੂੰ ਮਿਲ ਸਕਦਾ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੀ ਸਰਗਰਮੀ ਦਰਮਿਆਨ ਰਾਕੇਸ਼ ਕੁਮਾਰ ਬੱਗਾ ਆਜ਼ਾਦ ਉਮੀਦਵਾਰ ਵਜੋਂ ਆਪਣੀ ਦਾਅਵੇਦਾਰੀ ਮਜ਼ਬੂਤ ਕਰਨ ਲਈ ਲੋਕਾਂ ਵਿਚ ਪਹੁੰਚ ਬਣਾ ਰਹੇ ਹਨ।
ਸਨੌਰ, 3 ਸਤੰਬਰ (ਸੋਖਲ)- ਸਨੌਰ ਹਲਕੇ ਦੀ ਸਿਆਸਤ ਵਿਚ ਆਉਣ ਵਾਲੇ ਸਮੇਂ ਦੌਰਾਨ ਇੱਕ ਨਵਾਂ ਸਿਆਸੀ ਰੰਗ ਦੇਖਣ ਨੂੰ ਮਿਲ ਸਕਦਾ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੀ ਸਰਗਰਮੀ ਦਰਮਿਆਨ ਰਾਕੇਸ਼ ਕੁਮਾਰ ਬੱਗਾ ਆਜ਼ਾਦ ਉਮੀਦਵਾਰ ਵਜੋਂ ਆਪਣੀ ਦਾਅਵੇਦਾਰੀ ਮਜ਼ਬੂਤ ਕਰਨ ਲਈ ਲੋਕਾਂ ਵਿਚ ਪਹੁੰਚ ਬਣਾ ਰਹੇ ਹਨ। ਬੱਗਾ ਵੱਲੋਂ ਪਾਰਟੀ ਦੇ ਝੰਡੇ ਦੀ ਬਜਾਏ ਹਲਕੇ ਦੇ ਮੁੱਦਿਆਂ ਨੂੰ ਆਪਣੀ ਸਿਆਸੀ ਪਛਾਣ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਕੇਸ਼ ਬੱਗਾ ਨੇ ਗੱਲਬਾਤ ਕਰਦਿਆ ਕਿਹਾ ਕਿ ਸਿਆਸਤ ਦਾ ਮਕਸਦ ਸਿਰਫ਼ ਚੋਣਾਂ ਜਿੱਤਣਾ ਨਹੀਂ, ਸਗੋਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਨੌਰ ਦੇ ਲੋਕਾਂ ਨੂੰ ਅਜਿਹੀ ਆਵਾਜ਼ ਦੀ ਲੋੜ ਹੈ, ਜੋ ਚੋਣਾਂ ਦੇ ਸਮੇਂ ਹੀ ਨਹੀਂ, ਸਗੋਂ ਹਰ ਮੁਸ਼ਕਲ ਵੇਲੇ ਉਨ੍ਹਾਂ ਦੇ ਨਾਲ ਖੜ੍ਹੀ ਹੋਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ, ਬੁਨਿਆਦੀ ਸਹੂਲਤਾਂ, ਬੇਰੁਜ਼ਗਾਰੀ ਅਤੇ ਲੋਕਾਂ ਨਾਲ ਜੁੜੇ ਹੋਰ ਮੁੱਦੇ ਉਨ੍ਹਾਂ ਦੀ ਤਰਜੀਹ ਹਨ। ਬੱਗਾ ਨੇ ਕਿਹਾ ਕਿ ਉਹ ਪਿੰਡ-ਪਿੰਡ ਤੇ ਘਰ - ਘਰ ਪਹੁੰਚ ਕਰਕੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਨਗੇ। ਹੁਣ ਦੇਖਣਾ ਇਹ ਹੋਵੇਗਾ ਕਿ ਸਨੌਰ ਦੇ ਸਿਆਸੀ ਮੈਦਾਨ ਵਿਚ ਆਜ਼ਾਦ ਉਮੀਦਵਾਰ ਵਜੋਂ ਉਨ੍ਹਾਂ ਦੀ ਇਹ ਦਸਤਕ ਆਉਣ ਵਾਲੇ ਦਿਨਾਂ ਵਿਚ ਕਿੰਨੀ ਚਰਚਾ ਬਟੋਰਦੀ ਹੈ।