04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਵਿਖੇ ਸੁੰਦਰ ਲਿਖਤ ਮੁਕਾਬਲਾ ਕਰਵਾਇਆ

ਬਹਾਦਰਗੜ੍ਹ, 3 ਸਤੰਬਰ(ਕੁਲਵੀਰ ਸਿੰਘ ਧਾਲੀਵਾਲ)- ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ, ਕੌਲੀ ਵਿਖੇ ਗੁਰੂ ਰਵਿਦਾਸ ਜੀ ਦੀ ਬਾਣੀ, ਸਿੱਖਿਆਵਾਂ ਤੇ ਦਰਸ਼ਨ ‘ਤੇ ਆਧਾਰਿਤ ਸੁੰਦਰ ਲਿਖਤ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਪ੍ਰੇਰਣਾਦਾਇਕ ਸਿੱਖਿਆਵਾਂ ਤੇ ਸੰਦੇਸ਼ਾਂ ਨੂੰ ਰਚਨਾਤਮਕ ਤੇ ਸੁੰਦਰ ਲਿਖਤ ਰਾਹੀਂ ਪ੍ਰਗਟ ਕਰਨ ਲਈ ਉਤਸ਼ਾਹਿਤ ਕਰਨਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਬਹਾਦਰਗੜ੍ਹ, 3 ਸਤੰਬਰ(ਕੁਲਵੀਰ ਸਿੰਘ ਧਾਲੀਵਾਲ)- ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ, ਕੌਲੀ ਵਿਖੇ ਗੁਰੂ ਰਵਿਦਾਸ ਜੀ ਦੀ ਬਾਣੀ, ਸਿੱਖਿਆਵਾਂ ਤੇ ਦਰਸ਼ਨ ‘ਤੇ ਆਧਾਰਿਤ ਸੁੰਦਰ ਲਿਖਤ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਪ੍ਰੇਰਣਾਦਾਇਕ ਸਿੱਖਿਆਵਾਂ ਤੇ ਸੰਦੇਸ਼ਾਂ ਨੂੰ ਰਚਨਾਤਮਕ ਤੇ ਸੁੰਦਰ ਲਿਖਤ ਰਾਹੀਂ ਪ੍ਰਗਟ ਕਰਨ ਲਈ ਉਤਸ਼ਾਹਿਤ ਕਰਨਾ ਸੀ। ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਰਚਨਾਤਮਕਤਾ, ਸਮਰਪਣ ਅਤੇ ਕਲਾਤਮਕ ਹੁਨਰ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ‘ਤੇ ਆਧਾਰਿਤ ਸੁੰਦਰ ਲਿਖਤ ਪੇਸ਼ ਕੀਤੀ ਗਈ। ਜਿਸ ਵਿੱਚ ਪਹਿਲਾ ਸਥਾਨ ਜਸਮੀਤ ਕੌਰ, ਦੂਜਾ ਸਥਾਨ ਹਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਅਤੇ ਤੀਜਾ ਸਥਾਨ ਮਨਦੀਪ ਕੌਰ ਨੇ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਤ ਰਵਿਦਾਸ ਜੀ ਦੇ ਜੀਵਨ ਅਤੇ ਅਮੁੱਲ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਵਾਇਸ ਚੇਅਰਮੈਨ ਬਲਜਿੰਦਰ ਸਿੰਘ ਮਾਨਸਾਹੀਆਂ ਕਾਲਜ ਐਮ.ਡੀ. ਲਾਲ ਸਿੰਘ ਟਿਵਾਣਾ ਵਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਸਬੰਧੀ ਸੁੰਦਰ ਲਿਖਤ ਦੀ ਸ਼ਲਾਘਾ ਕੀਤੀ ਗਈ । ਇਸ ਮੌਕੇ ਤੇ ਸਮੂਹ ਸਟਾਫ਼ ਮੈਂਬਰ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਨੈਟਬਾਲ ਮੁਕਾਬਲਿਆਂ ’ਚ ਨਾਭਾ ਜ਼ੋਨ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ ਤਮਗੇ ਅਗਲੀ ਖ਼ਬਰ ਕੋਠੀ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਤੇ ਸੰਤ ਬਾਬਾ ਕ੍ਰਿਸ਼ਨ ਸਿੰਘ ਦੀ ਬਰਸੀ ਮਨਾਈ
Ad Position 24