03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਬਕਾਇਆ ਪਏ ਕੇਸਾਂ ਦਾ ਨਿਪਟਾਰਾ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਦਿੱਤੀ ਜਾਵੇਗੀ ਤਰਜੀਹ- ਐਸ. ਐਸ. ਪੀ. ਹੰਸ

ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)- ਨਵੇਂ ਐਸ. ਐਸ.

Ad Position 21
repet_subhas-goyals [Copy P29]
ਪਟਿਆਲਾ ਦੇ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਦੇ ਹੋਏ ਹਰਮਨਦੀਪ ਸਿੰਘ ਹੰਸ। ਅਜੀਤ ਤਸਵੀਰ 04-09-2026
ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)- ਨਵੇਂ ਐਸ. ਐਸ. ਪੀ. ਵਜੋਂ ਅਹੁਦਾ ਸੰਭਾਲਦਿਆਂ ਹਰਮਨਦੀਪ ਸਿੰਘ ਹੰਸ ਨੇ ਕਿਹਾ ਕਿ ਬਕਾਇਆ ਪਏ ਅਪਰਾਧਿਕ ਤੇ ਹੋਰ ਕੇਸਾਂ ਦਾ ਨਿਪਟਾਰਾ ਕਰਨ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੋਰ ਅੱਗੇ ਵਧਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ। ਐਸ. ਐਸ. ਪੀ. ਹੰਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਉਤੇ ਉਹ ਕੰਮ ਕਰਨਗੇ ਤੇ ਇਸ ਦੇ ਨਾਲ ਹੀ ਲੋਕਾਂ ਤੇ ਪੁਲਿਸ ਵਿਚ ਤਾਲਮੇਲ ਵਧਾਉਣ ਲਈ ਵੀ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ਼ਹਿਰ ਵਿਚ ਲੱਗ ਰਹੇ ਧਰਨੇ ਮੁਜਾਹਰੇ ਕਾਰਨ ਕਿਸੇ ਵੀ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਤਾਂ ਜੋ ਕਿਸੇ ਵੀ ਤਰ੍ਹਾਂ ਕਾਨੂੰਨ ਵਿਵਸਥਾ ਨੂੰ ਠੇਸ ਨਾ ਪਹੁੰਚੇ, ਇਸ ਸੰਬੰਧੀ ਸਾਰੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਉਹ ਬੇਝਿਜਕ ਪਟਿਆਲਾ ਪੁਲਿਸ ਨੂੰ ਕਿਸੇ ਵੀ ਸ਼ਰਾਰਤੀ ਅਨਸਰ ਸੰਬੰਧੀ ਸੂਚਨਾ ਦੇਣ ’ਤੇ ਉਨ੍ਹਾਂ ਦਾ ਨਾਂਅ ਬਿਲਕੁਲ ਗੁਪਤ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਕਾਲਜ ਵਿਖੇ ‘ਗੁਰੂ ਤੇ ਗੁਰਦੁਆਰਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਲੁਧਿਆਣਾ ਵਿਖੇ ਇੰਜੀਨੀਅਰਜ ਮੀਟਿੰਗ 5 ਨੂੰ- ਦਿਲਪ੍ਰੀਤ ਸਿੰਘ ਲੋਹਟ
Ad Position 24