06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜੀ.ਬੀ. ਇੰਟਰਨੈਸ਼ਨਲ ਸਕੂਲ ’ਚ ਅਧਿਆਪਕ ਦਿਵਸ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ

ਨਾਭਾ, 5 ਸਤੰਬਰ (ਵਰਿੰਦਰ ਵਰਮਾ)-ਨਾਭਾ ਸਥਿਤ ਜੀ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਨਾਭਾ, 5 ਸਤੰਬਰ (ਵਰਿੰਦਰ ਵਰਮਾ)-ਨਾਭਾ ਸਥਿਤ ਜੀ.ਬੀ. ਇੰਟਰਨੈਸ਼ਨਲ ਸਕੂਲ ਵਿਚ ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਅਤੇ ਕ੍ਰਿਤੱਗਤਾ ਪ੍ਰਗਟ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਭਾਵਪੂਰਨ ਕਵਿਤਾ, ਪ੍ਰੇਰਨਾਦਾਇਕ ਭਾਸ਼ਣ, ਨਾਟਕ ਅਤੇ ਮਨਮੋਹਕ ਨ੍ਰਿਤ ਦੀਆਂ ਪੇਸ਼ਕਾਰੀਆਂ ਰਾਹੀਂ ਸਭ ਨੂੰ ਮੋਹਿਤ ਕਰ ਦਿੱਤਾ। ਨਾਟਕ ਰਾਹੀਂ ਇਹ ਦਰਸਾਇਆ ਗਿਆ ਕਿ ਅੱਜ ਦੇ ਬੱਚੇ ਅਧਿਆਪਕਾਂ ਦੀ ਬਜਾਏ ਏ.ਆਈ. ਨੂੰ ਵਧੇਰੇ ਪਸੰਦ ਕਰਨ ਲੱਗੇ ਹਨ ਪਰ ਅਧਿਆਪਕਾਂ ਦੇ ਮਾਰਗਦਰਸ਼ਨ, ਸੰਸਕਾਰਾਂ ਅਤੇ ਜੀਵਨ-ਮੁੱਲਾਂ ਦਾ ਕੋਈ ਬਦਲ ਨਹੀਂ ਹੋ ਸਕਦਾ। ਕਵਿਤਾ ਰਾਹੀਂ ਸਕੂਲ ਦੀ ਇਕ ਵਿਦਿਆਰਥਣ ਨੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਦੇ ਅਧਿਆਪਕਾਂ ਨੇ ਉਨ੍ਹਾਂ ਨੂੰ ਗਿਆਨ ਦੀ ਰਾਹ ਦਿਖਾਈ, ਆਪਣੀਆਂ ਗਲਤੀਆਂ ਤੋਂ ਸਿੱਖਣ ਦੀ ਪ੍ਰੇਰਣਾ ਦਿੱਤੀ, ਆਤਮ-ਵਿਸ਼ਵਾਸ ਵਧਾਇਆ ਅਤੇ ਜੀਵਨ ਵਿਚ ਅੱਗੇ ਵਧਣ ਲਈ ਹਮੇਸ਼ਾ ਉਤਸ਼ਾਹਿਤ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਲਈ ਲਿਖੇ ਗਏ ਭਾਵਪੂਰਨ ਪੱਤਰਾਂ ਰਾਹੀਂ ਵੀ ਉਨ੍ਹਾਂ ਪ੍ਰਤੀ ਆਪਣੀਆਂ ਸੱਚੀਆਂ ਭਾਵਨਾਵਾਂ ਅਤੇ ਧੰਨਵਾਦ ਪ੍ਰਗਟ ਕੀਤਾ ਗਿਆ। ਸਕੂਲ ਦੀ ਡਾਇਰੈਕਟਰ ਅੰਸ਼ੂ ਬਾਂਸਲ ਨੇ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ, ਨਿਸ਼ਠਾ ਅਤੇ ਵਿਦਿਆਰਥੀਆਂ ਪ੍ਰਤੀ ਸਮਰਪਣ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਅਜਿਹੇ ਵਿਦਿਆਰਥੀਆਂ ਦਾ ਨਿਰਮਾਣ ਕਰਾਂਗੇ, ਜੋ ਗਿਆਨਵਾਨ ਹੋਣ ਦੇ ਨਾਲ-ਨਾਲ ਸੰਸਕਾਰੀ, ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਵੀ ਬਣਨ। ਸੰਦੀਪ ਬਾਂਸਲ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਦਾਵਤ-ਏ-ਪੰਜਾਬ, ਪਟਿਆਲਾ ਵਿਖੇ ਇਕ ਵਿਸ਼ੇਸ਼ ਪਾਰਟੀ ਕਰਵਾਈ ਗਈ। ਜਿੱਥੇ ਸਮੂਹ ਅਧਿਆਪਕਾਂ ਨੇ ਇਕੱਠੇ ਹੋ ਕੇ ਇਸ ਵਿਸ਼ੇਸ਼ ਦਿਨ ਦਾ ਖੂਬ ਆਨੰਦ ਮਾਣਿਆ। ਸਕੂਲ ਦੀ ਪ੍ਰਿੰਸੀਪਲ ਡਾ. ਇੰਦਰਜੀਤਪਾਲ ਕੌਰ ਗਰੇਵਾਲ ਨੇ ਵੀ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਪੀ. ਪਟਿਆਲਾ ਹਰਮਨਦੀਪ ਸਿੰਘ ਹੰਸ ਵਲੋਂ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਬੈਠਕ ਅਗਲੀ ਖ਼ਬਰ ਸਕਰੈਪ ਦੀ ਗੱਡੀ ਫੜਨ ਮੌਕੇ ਈ.ਟੀ.ਓ. ਨਾਲ ਗਾਲੀ-ਗਲੋਚ ਕਰਨ ’ਤੇ 9 ਨਾਮਜ਼ਦ
Ad Position 24