ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਪੁਲਿਸ ਤੋਂ ਮੰਗੀ ਕਕਰਾਲਾ ਕਾਂਡ ਦੀ ਕਾਰਵਾਈ ਰਿਪੋਰਟ : ਕੈਂਥ
ਨਾਭਾ, 5 ਸਤੰਬਰ (ਜਗਨਾਰ ਸਿੰਘ ਦੁਲੱਦੀ)-ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪਿੰਡ ਕਕਰਾਲਾ ਦੇ ਦੋ ਦਲਿਤ ਭਰਾਵਾਂ ਨਾਲ ਕਥਿਤ ਪੁਲਿਸ ਤਸ਼ੱਦਦ ਦਾ ਮਾਮਲਾ ਹੁਣ ਭਗਵੰਤ ਮਾਨ ਦੀ ‘ਆਮ ਆਦਮੀ ਪਾਰਟੀ’ ਸਰਕਾਰ ਲਈ ਸਿਰਫ਼ ਇੱਕ ਸ਼ਿਕਾਇਤ ਨਹੀਂ, ਸਗੋਂ ਸੰਵਿਧਾਨਕ ਜਵਾਬਦੇਹੀ ਦਾ ਗੰਭੀਰ ਮਾਮਲਾ ਬਣ ਚੁੱਕਾ ਹੈ। ਕੈਂਥ ਨੇ ਕਿਹਾ ਕਿ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅੰਗੂਰਾਲ ਦੇ ਦਖ਼ਲ ਸਦਕਾ ਪੀੜਤ ਪਰਿਵਾਰ ਦੀ ਆਵਾਜ਼ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਤੱਕ ਪਹੁੰਚ ਗਈ ਹੈ, ਕਿਉਂ ਜੋ ਕਮਿਸ਼ਨ ਵੱਲੋਂ 4 ਸਤੰਬਰ 2026 ਨੂੰ ਮਾਮਲੇ ਦਾ ਨੋਟਿਸ ਲੈਣਾ ਅਤੇ ਪੰਜਾਬ ਪੁਲਿਸ ਤੋਂ ਜਵਾਬ ਮੰਗਣਾ ਸਰਕਾਰ ਦੇ ਉਨ੍ਹਾਂ ਦਾਅਵਿਆਂ ’ਤੇ ਸਿੱਧਾ ਸਵਾਲ ਖੜ੍ਹਾ ਕਰਦਾ ਹੈ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ।
ਭ
ਭਾਜਪਾ ਆਗੂ ਪਰਮਜੀਤ ਸਿੰਘ ਕੈਂਥ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅੰਗੂਰਾਲ ਨਾਲ ਮੁਲਾਕਾਤ ਕਰਦੇ ਹੋਏ। ਅਜੀਤ ਤਸਵੀਰ
06-09-2026
ਨਾਭਾ, 5 ਸਤੰਬਰ (ਜਗਨਾਰ ਸਿੰਘ ਦੁਲੱਦੀ)-ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪਿੰਡ ਕਕਰਾਲਾ ਦੇ ਦੋ ਦਲਿਤ ਭਰਾਵਾਂ ਨਾਲ ਕਥਿਤ ਪੁਲਿਸ ਤਸ਼ੱਦਦ ਦਾ ਮਾਮਲਾ ਹੁਣ ਭਗਵੰਤ ਮਾਨ ਦੀ ‘ਆਮ ਆਦਮੀ ਪਾਰਟੀ’ ਸਰਕਾਰ ਲਈ ਸਿਰਫ਼ ਇੱਕ ਸ਼ਿਕਾਇਤ ਨਹੀਂ, ਸਗੋਂ ਸੰਵਿਧਾਨਕ ਜਵਾਬਦੇਹੀ ਦਾ ਗੰਭੀਰ ਮਾਮਲਾ ਬਣ ਚੁੱਕਾ ਹੈ। ਕੈਂਥ ਨੇ ਕਿਹਾ ਕਿ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅੰਗੂਰਾਲ ਦੇ ਦਖ਼ਲ ਸਦਕਾ ਪੀੜਤ ਪਰਿਵਾਰ ਦੀ ਆਵਾਜ਼ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਤੱਕ ਪਹੁੰਚ ਗਈ ਹੈ, ਕਿਉਂ ਜੋ ਕਮਿਸ਼ਨ ਵੱਲੋਂ 4 ਸਤੰਬਰ 2026 ਨੂੰ ਮਾਮਲੇ ਦਾ ਨੋਟਿਸ ਲੈਣਾ ਅਤੇ ਪੰਜਾਬ ਪੁਲਿਸ ਤੋਂ ਜਵਾਬ ਮੰਗਣਾ ਸਰਕਾਰ ਦੇ ਉਨ੍ਹਾਂ ਦਾਅਵਿਆਂ ’ਤੇ ਸਿੱਧਾ ਸਵਾਲ ਖੜ੍ਹਾ ਕਰਦਾ ਹੈ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੰਵਿਧਾਨ ਦੇ ਆਰਟੀਕਲ 338 ਤਹਿਤ ਮਾਮਲੇ ਦੀ ਜਾਂਚ/ਪੜਤਾਲ ਸ਼ੁਰੂ ਕਰਦਿਆਂ ਪਟਿਆਲਾ ਐਸਐਸਪੀ ਤੋਂ ਨੋਟਿਸ ਮਿਲਣ ਦੇ 15 ਦਿਨਾਂ ਅੰਦਰ ਕਾਰਵਾਈ ਰਿਪੋਰਟ ਤਲਬ ਕੀਤੀ ਹੈ। ਕੈਂਥ ਨੇ ਸਵਾਲ ਕਰਦੇ ਹੋਏ ਕਿਹਾ ਕਿ ਜੇ ਕਕਰਾਲਾ ਦੇ ਪੀੜਤ ਪਰਿਵਾਰ ਦੀ ਸ਼ਿਕਾਇਤ ਬੇ-ਬੁਨਿਆਦ ਸੀ ਤਾਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਂਚ ਕਿਉਂ ਸ਼ੁਰੂ ਕੀਤੀ? ਹੁਣ ਸਰਕਾਰ ਆਪਣੀ ਜਵਾਬਦੇਹੀ ਤੋਂ ਭੱਜੇਗੀ ਜਾਂ ਸੱਚ ਸਾਹਮਣੇ ਲਿਆਵੇਗੀ?” ਕੈਂਥ ਨੇ ਚੇਤਾਵਨੀ ਦਿੱਤੀ ਕਿ ਪੀੜਤ ਪਰਿਵਾਰ ਨੂੰ ਡਰਾਉਣ, ਦਬਾਉਣ ਜਾਂ ਝੂਠੇ ਮਾਮਲੇ ਵਿੱਚ ਫਸਾਉਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦਲਿਤਾਂ ਨਾਲ ਹੋ ਰਹੇ ਅਨਿਆਂ ’ਤੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਚੁੱਪ ਨਹੀਂ ਬੈਠੇਗਾ ਅਤੇ ਹਰ ਪੱਧਰ ’ਤੇ ਪੀੜਤਾਂ ਲਈ ਆਵਾਜ਼ ਉਠਾਈ ਜਾਵੇਗੀ।