06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਿੰਡ ਭੰਬੂਆਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗੁੱਗਾ ਨੌਮੀ

ਦੇਵੀਗੜ੍ਹ, 5 ਸਤੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਨੇੜਲੇ ਪਿੰਡ ਭੰਬੂਆਂ ਦੇ ਗੁੱਗਾ ਮਾੜੀ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁੱਗਾ ਨੋਮੀ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸੰਗਤਾਂ ਨੇ ਗੁੱਗਾ ਪੀਰ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਦੇਵੀਗੜ੍ਹ, 5 ਸਤੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਨੇੜਲੇ ਪਿੰਡ ਭੰਬੂਆਂ ਦੇ ਗੁੱਗਾ ਮਾੜੀ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁੱਗਾ ਨੋਮੀ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸੰਗਤਾਂ ਨੇ ਗੁੱਗਾ ਪੀਰ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਗੁੱਗਾ ਪੀਰ ਦੇ ਚਰਨਾਂ ਵਿਚ ਨਤਮਸਤਕ ਹੋਏ। ਮੰਦਰ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਾਡੇ ਮੇਲੇ ਅਤੇ ਤਿਉਹਾਰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਗੁੱਗਾ ਨੋਮੀ ਦਾ ਇਹ ਤਿਉਹਾਰ ਲੋਕਾਂ ਨੂੰ ਆਪਸ ਵਿਚ ਜੋੜਨ ਅਤੇ ਆਪਸੀ ਪ੍ਰੇਮ-ਪਿਆਰ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਗੁੱਗਾ ਕਮੇਟੀ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਪ੍ਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੇਲੇ ਦੌਰਾਨ ਇਲਾਕੇ ਦੇ ਕਈ ਨਾਮਵਰ ਆਗੂ ਅਤੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸੁਖਵਿੰਦਰ ਸਿੰਘ ਭੰਬੂਆਂ, ਬਿਕਰਮਜੀਤ ਸਿੰਘ ਫਰੀਦਪੁਰ, ਗੁੱਗਾ ਕਮੇਟੀ ਭੰਬੂਆਂ ਦੇ ਖ਼ਜ਼ਾਨਚੀ ਅਮਰੀਕ ਸਿੰਘ, ਗੁਰਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਡੰਡੋਆ, ਜਸਵੰਤ ਸਿੰਘ ਭੋਲਾ ਭੰਬੂਆਂ, ਪਿੰਡ ਦੇ ਪ੍ਰਧਾਨ ਕੁਲਦੀਪ ਭੰਬੂਆਂ, ਹਰਬੰਸ ਸਿੰਘ ਭੰਗੂਆਂ, ਪਰਮਿੰਦਰ ਸਿੰਘ ਕਪੂਰੀ, ਸੰਜੇ ਭੰਬੂਆਂ, ਮਾੜੀ ਮੰਦਰ ਭੰਬੂਆਂ ਦੇ ਭਗਤ ਬਾਬਾ ਜੱਸਾ ਅਤੇ ਪੀ.ਏ. ਗੁਰਮੁੱਖ ਸਿੰਘ ਸੁਹਾਗਹੇੜੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਮੰਦਰ ਵਿਖੇ ਸਵੇਰ ਤੋਂ ਹੀ ਸ਼ਰਧਾਲੂਆਂ ਦਾ ਤਾਂਤਾ ਲੱਗਿਆ ਰਿਹਾ। ਭਗਤ ਬਾਬਾ ਜੱਸਾ ਦੀ ਦੇਖ-ਰੇਖ ਹੇਠ ਰਵਾਇਤੀ ਧਾਰਮਿਕ ਰਸਮਾਂ ਨਿਭਾਈਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ’ਚ ਜਾਅਲੀ ਸਿੱਖਿਆ ਕ੍ਰਾਂਤੀ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ- ਗੌਰਮਿੰਟ ਟੀਚਰਜ... ਅਗਲੀ ਖ਼ਬਰ ਲਾਇਨਜ਼ ਕਲੱਬ ਸਮਾਣਾ ਗੋਲਡ ਵਲੋਂ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਸਨਮਾਨ
Ad Position 24