06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ’ਚ ਜਾਅਲੀ ਸਿੱਖਿਆ ਕ੍ਰਾਂਤੀ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਸਮਾਣਾ, 5 ਸਤੰਬਰ (ਪ੍ਰੀਤਮ ਸਿੰਘ ਨਾਗੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੀਆਂ ਟ੍ਰੇਨਿੰਗਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿਚ ਕੀਤੀ ਜਾ ਰਹੀ ਕਥਿਤ ‘ਸਿੱਖਿਆ ਕ੍ਰਾਂਤੀ’ ਦੇ ਪ੍ਰਚਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਅਤੇ ਲੋੜੀਂਦੇ ਅਧਿਆਪਕ ਮੁਹੱਈਆ ਕਰਵਾਉਣ ਦੀ ਬਜਾਏ ਸਿਰਫ਼ ਪ੍ਰਚਾਰ ਰਾਹੀਂ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਦਿਖਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਸਿੱਖਿਆ ਵਿਚ ਕ੍ਰਾਂਤੀ ਲਿਆਉਣ ਲਈ ਗੰਭੀਰ ਹੈ ਤਾਂ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਪ੍ਰਿੰਸੀਪਲ, ਹੈੱਡਮਾਸਟਰ, ਬੀ.

Ad Position 21
repet_subhas-goyals [Copy P29]
ਮੀਟਿੰਗ ’ਚ ਸ਼ਾਮਿਲ ਅਧਿਆਪਕ ਸਾਥੀ। ਅਜੀਤ ਤਸਵੀਰ 06-09-2026
ਸਮਾਣਾ, 5 ਸਤੰਬਰ (ਪ੍ਰੀਤਮ ਸਿੰਘ ਨਾਗੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੀਆਂ ਟ੍ਰੇਨਿੰਗਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿਚ ਕੀਤੀ ਜਾ ਰਹੀ ਕਥਿਤ ‘ਸਿੱਖਿਆ ਕ੍ਰਾਂਤੀ’ ਦੇ ਪ੍ਰਚਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਅਤੇ ਲੋੜੀਂਦੇ ਅਧਿਆਪਕ ਮੁਹੱਈਆ ਕਰਵਾਉਣ ਦੀ ਬਜਾਏ ਸਿਰਫ਼ ਪ੍ਰਚਾਰ ਰਾਹੀਂ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਦਿਖਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਸਿੱਖਿਆ ਵਿਚ ਕ੍ਰਾਂਤੀ ਲਿਆਉਣ ਲਈ ਗੰਭੀਰ ਹੈ ਤਾਂ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਪ੍ਰਿੰਸੀਪਲ, ਹੈੱਡਮਾਸਟਰ, ਬੀ.ਪੀ.ਈ.ਓ. ਅਤੇ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ । ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ SMC ਮੈਂਬਰਾਂ ਦੀਆਂ ਟ੍ਰੇਨਿੰਗਾਂ ਕਰਵਾ ਕੇ ਸਿੱਖਿਆ ਖੇਤਰ ਵਿੱਚ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਕਈ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਕਈ ਸਕੂਲਾਂ ਵਿਚ ਪ੍ਰਬੰਧਕੀ ਅਹੁਦੇ ਖਾਲੀ ਪਏ ਹਨ ਅਤੇ ਅਧਿਆਪਕਾਂ ਨੂੰ ਪੜ੍ਹਾਉਣ ਦੀ ਬਜਾਏ ਵਾਧੂ ਪ੍ਰਬੰਧਕੀ ਅਤੇ ਗੈਰ-ਵਿੱਦਿਅਕ ਕੰਮਾਂ ਵਿਚ ਉਲਝਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਇਸ਼ਤਿਹਾਰਾਂ, ਪ੍ਰਚਾਰ ਅਤੇ ਕਾਗਜ਼ੀ ਅੰਕੜਿਆਂ ਨਾਲ ਨਹੀਂ, ਸਗੋਂ ਸਕੂਲਾਂ ਵਿੱਚ ਪੂਰਾ ਸਟਾਫ਼, ਗੁਣਵੱਤਾਪੂਰਨ ਸਿੱਖਿਆ, ਲੋੜੀਂਦਾ ਬੁਨਿਆਦੀ ਢਾਂਚਾ ਅਤੇ ਅਧਿਆਪਕਾਂ ਨੂੰ ਪੜ੍ਹਾਉਣ ਲਈ ਪੂਰਾ ਸਮਾਂ ਦੇਣ ਨਾਲ ਆਉਂਦੀ ਹੈ। ਉਨ੍ਹਾਂ ਕਿਹਾ ਕਿ SMC ਮੈਂਬਰਾਂ ਨੂੰ ਸਰਕਾਰੀ ਸਕੂਲਾਂ ਦੀ ਅਸਲ ਸਥਿਤੀ ਤੋਂ ਜਾਣੂ ਕਰਵਾਉਣ ਦੀ ਬਜਾਏ ਜੇਕਰ ਸਿਰਫ਼ ਸਰਕਾਰ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕੀਤਾ ਗਿਆ ਤਾਂ ਯੂਨੀਅਨ ਇਸ ਦਾ ਵਿਰੋਧ ਕਰੇਗੀ। SMCs ਦਾ ਮੁੱਖ ਮਕਸਦ ਸਕੂਲਾਂ ਦੇ ਵਿਕਾਸ, ਵਿਦਿਆਰਥੀਆਂ ਦੀ ਸਿੱਖਿਆ ਅਤੇ ਸਕੂਲ-ਸਮਾਜ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ, ਨਾ ਕਿ ਕਿਸੇ ਸਰਕਾਰ ਦਾ ਪ੍ਰਚਾਰ ਕਰਨਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਕਿ:- ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਸਾਰੀਆਂ ਅਧਿਆਪਕ ਅਤੇ ਪ੍ਰਬੰਧਕੀ ਅਸਾਮੀਆਂ ਤੁਰੰਤ ਭਰੀਆਂ ਜਾਣ। ਪ੍ਰਿੰਸੀਪਲ, ਹੈੱਡਮਾਸਟਰ ਅਤੇ ਬੀ.ਪੀ.ਈ.ਓ. ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਤੁਰੰਤ ਭਰਤੀ/ਤਰੱਕੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ, ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਕੇਵਲ ਸਿੱਖਿਆ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਲਾਇਆ ਜਾਵੇ, SMC ਟ੍ਰੇਨਿੰਗਾਂ ਨੂੰ ਸਰਕਾਰੀ ਪ੍ਰਚਾਰ ਦਾ ਮੰਚ ਬਣਾਉਣ ਦੀ ਬਜਾਏ ਸਕੂਲਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਲਈ ਵਰਤਿਆ ਜਾਵੇ।ਸਰਕਾਰੀ ਸਕੂਲਾਂ ਦੀਆਂ ਕਮੀਆਂ ਨੂੰ ਛੁਪਾਉਣ ਦੀ ਬਜਾਏ ਉਨ੍ਹਾਂ ਨੂੰ ਦੂਰ ਕਰਨ ਲਈ ਠੋਸ ਕਦਮ ਚੁੱਕੇ ਜਾਣ।ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਸੁਰਿੰਦਰ ਸਿੰਘ ਲਾਡਾ, ਅਮਰਿੰਦਰ ਸਿੰਘ ਤਰਖੇੜੀ,ਗੁਰਵਿੰਦਰ ਸਿੰਘ ਖੰਗੂੜਾ, ਜੁਗਪਰਗਟ ਸਿੰਘ,ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਸਮਾਣਾ ਰਾਇਲ ਵਲੋਂ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਪਿੰਡ ਭੰਬੂਆਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗੁੱਗਾ ਨੌਮੀ
Ad Position 24