06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕੈਪਟਨ ਕੰਵਲਜੀਤ ਸਿੰਘ ਮੈਮੋਰੀਅਲ ਸੁਸਾਇਟੀ ਨੇ ਤਿੰਨ ਸਕੂਲਾਂ ਦੇ ਬੱਚਿਆਂ ਨੂੰ ਬੈਗ ਵੰਡੇ

ਬਨੂੜ, 5 ਸਤੰਬਰ (ਭੁਪਿੰਦਰ ਸਿੰਘ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਸਵਰਗੀ ਕੈਪਟਨ ਕੰਵਲਜੀਤ ਸਿੰਘ ਮੈਮੋਰੀਅਲ ਸੁਸਾਇਟੀ ਵਲੋਂ ਅੱਜ ਪਿੰਡ ਊਰਨਾ, ਲੇਹਲਾਂ ਅਤੇ ਨੱਤਿਆਂ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਬੈਗ ਵੰਡੇ ਗਏ। ਸੁਸਾਇਟੀ ਵਲੋਂ ਇਸ ਖੇਤਰ ਵਿਚ ਇਸ ਤੋਂ ਪਹਿਲਾਂ ਵੀ ਦਰਜਨ ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ ਜਾ ਚੁੱਕੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਨੂੜ, 5 ਸਤੰਬਰ (ਭੁਪਿੰਦਰ ਸਿੰਘ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਸਵਰਗੀ ਕੈਪਟਨ ਕੰਵਲਜੀਤ ਸਿੰਘ ਮੈਮੋਰੀਅਲ ਸੁਸਾਇਟੀ ਵਲੋਂ ਅੱਜ ਪਿੰਡ ਊਰਨਾ, ਲੇਹਲਾਂ ਅਤੇ ਨੱਤਿਆਂ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਬੈਗ ਵੰਡੇ ਗਏ। ਸੁਸਾਇਟੀ ਵਲੋਂ ਇਸ ਖੇਤਰ ਵਿਚ ਇਸ ਤੋਂ ਪਹਿਲਾਂ ਵੀ ਦਰਜਨ ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ ਜਾ ਚੁੱਕੇ ਹਨ। ਬੈਗ ਵੰਡਣ ਦੀ ਰਸਮ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਧੀ ਮਨਪ੍ਰੀਤ ਕੌਰ ਡੌਲੀ ਨੇ ਨਿਭਾਈ। ਇਸ ਮੌਕੇ ਬੋਲਦਿਆਂ ਉਨ੍ਹਾਂ ਸੰਬੰਧਿਤ ਪਿੰਡਾਂ ਨਾਲ ਆਪਣੇ ਪਿਤਾ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਦੇ ਵਸਨੀਕਾਂ, ਪੇਂਡੂ ਸਕੂ਼ਲਾਂ ਅਤੇ ਟਕਸਾਲੀ ਵਰਕਰਾਂ ਨੂੰ ਬਹੁਤ ਪਿਆਰ ਕਰਦੇ ਸਨ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਬੈਗ ਵੰਡਣ ਦੀ ਕਵਾਇਦ ਭਵਿੱਖ ਵਿਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਉਹ ਆਪਣੇ ਪਿਤਾ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਪਰਾਲੇ ਕਰਦੀ ਰਹੇਗੀ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਲਸ਼ਨ ਕੌਰ ਮੁਠਿਆੜਾਂ, ਗੁਰਵਿੰਦਰ ਸਿੰਘ ਬਨੂੜ, ਕੁਲਵਿੰਦਰ ਸਿੰਘ ਢੇਸੀ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ, ਮਾਪੇ ਅਤੇ ਸਰਪੰਚ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਮੰਦਰਾਂ ’ਚ ਨੰਦ ਲਾਲ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹਿਰ ਅਗਲੀ ਖ਼ਬਰ ਲਾਇਨਜ਼ ਕਲੱਬ ਸਮਾਣਾ ਰਾਇਲ ਵਲੋਂ ਅਧਿਆਪਕਾਂ ਦਾ ਸਨਮਾਨ
Ad Position 24