06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਐਸ.ਆਈ.ਆਰ. ਸੰਬੰਧੀ ਪਟਿਆਲਾ ਜ਼ਿਲ੍ਹੇ ਦੇ ਸਮੂਹ 1861 ਪੋਲਿੰਗ ਬੂਥਾਂ ’ਤੇ ਅੱਜ ਲੱਗਣਗੇ ਵਿਸ਼ੇਸ਼ ਕੈਂਪ

ਪਟਿਆਲਾ, 5 ਸਤੰਬਰ (ਅ. ਸ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਪਟਿਆਲਾ, 5 ਸਤੰਬਰ (ਅ.ਸ. ਆਹਲੂਵਾਲੀਆ)-ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਅਧੀਨ 6 ਸਤੰਬਰ 2026 (ਐਤਵਾਰ) ਨੂੰ ਪਟਿਆਲਾ ਜ਼ਿਲ੍ਹੇ ਦੇ ਸਮੂਹ 1861 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਚੋਣ ਸਬੰਧੀ ਵੱਖ-ਵੱਖ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਨਟੈਨਸਿਵ ਰਵੀਜ਼ਨ ਦੇ ਦੂਜੇ ਪੜ੍ਹਾਅ (ਨੋਟਿਸ ਫੇਜ/ਦਾਅਵੇ ਅਤੇ ਇੰਤਰਾਜ਼ਾਂ ਦੇ ਨਿਪਟਾਰੇ) ਦੇ ਕੰਮ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਲਈ ਲਗਾਏ ਗਏ ਰੋਲ ਅਬਜ਼ਰਵਰ-ਕਮ-ਕਮਿਸ਼ਨਰ ਪਟਿਆਲਾ ਡਵੀਜ਼ਨ ਸ੍ਰੀ ਵਿਨੈ ਬੁਬਲਾਨੀ ਇਨ੍ਹਾਂ ਕੈਂਪਾਂ ਦਾ ਦੌਰਾ ਕਰਕੇ ਜਾਇਜ਼ਾ ਲੈਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਵੋਟਰ ਸੁਵਿਧਾ ਲਈ ਸਾਰੇ ਬੂਥ ਲੈਵਲ ਅਫ਼ਸਰ (ਬੀਐਲਓਜ) ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਮੌਜੂਦ ਰਹਿਣਗੇ। ਨਾਗਰਿਕ ਵੋਟਰ ਸੇਵਾਵਾਂ ਲਈ ਲੋੜੀਂਦੇ ਫਾਰਮ ਭਰ ਕੇ ਮੌਕੇ ‘ਤੇ ਹੀ ਆਪਣੇ ਬੀ.ਐਲ.ਓ. ਕੋਲ ਜਮ੍ਹਾਂ ਕਰਵਾ ਸਕਦੇ ਹਨ, ਫਾਰਮ ਨੰਬਰ 6: ਨਵੀਂ ਵੋਟ ਬਣਾਉਣ ਲਈ (ਲੋੜੀਂਦੇ ਦਸਤਾਵੇਜ਼ਾਂ ਸਮੇਤ), ਫਾਰਮ ਨੰਬਰ 6ਏ ਐਨ.ਆਰ.ਆਈ. ਵੋਟਰ ਵਜੋਂ ਦਰਜ ਹੋਣ ਲਈ, ਫਾਰਮ ਨੰਬਰ 8 ਪਤਾ ਬਦਲਣ, ਸ਼ਿਫਟਿੰਗ ਜਾਂ ਵੋਟਰ ਵੇਰਵਿਆਂ ਵਿੱਚ ਸੁਧਾਰ ਲਈ, ਦਿੱਤਾ ਜਾ ਸਕੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸ.ਆਈ.ਆਰ. ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ‘ਤੇ ਬਣੇ ਹੈਲਪਡੈਸਕ ਤੋਂ ਇਲਾਵਾ ਟੋਲ-ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਕਾਲਜ ਵਿਖੇ ਅਧਿਆਪਕ ਦਿਵਸ ਅਤੇ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਗੋਲਡੀ ਬੀਪੀਈਓ ਸਮਾਣਾ ਨੂੰ ਐਨਆਈਈਪੀਏ ਵਲੋਂ ਨੈਸ਼ਨਲ ਇਨੋਵੇਟਿਵ ਐਵਾਰਡ ਨਾਲ ਸਨਮਾਨਿਤ
Ad Position 24