ਸਿੱਖਿਆ ਬਲਾਕ ਭਾਦਸੋਂ -2 ਨੇ ਵਿਦਿਆਰਥੀਆਂ ਦੇ ਕਰਵਾਏ ਵਿੱਦਿਅਕ ਮੁਕਾਬਲੇ
ਅਧਿਆਪਕ ਦਿਵਸ ਮੌਕੇ ਬਿਹਤਰੀਨ ਸੇਵਾਵਾਂ ਲਈ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਨਾਲ ਕੀਤਾ ਸਨਮਾਨਿਤ
ਭਾਦਸੋਂ 6, ਸਤੰਬਰ (ਗੁਰਬਖਸ਼ ਸਿੰਘ ਵੜੈਚ)- ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਾਦਸੋਂ-2 ਜਗਜੀਤ ਸਿੰਘ ਨੌਹਰਾ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੇ ਸੁੰਦਰ ਲਿਖਾਈ (ਅੰਗਰੇਜ਼ੀ, ਪੰਜਾਬੀ, ਹਿੰਦੀ) ਤੇ ਚਿੱਤਰਕਾਰੀ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਜਾਤੀਵਾਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।
ਮ
ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਤਗਮੇ ਤੇ ਸਨਮਾਨ ਪੱਤਰ ਦਿੰਦੇ ਹੋਏ ਬੀ.ਪੀ.ਈ.ਓ. ਭਾਦਸੋਂ ਜਗਜੀਤ ਸਿੰਘ ਨੌਹਰਾ ਤੇ ਹੋਰ । ਅਜੀਤ ਤਸਵੀਰ
07-09-2026
ਭਾਦਸੋਂ 6, ਸਤੰਬਰ (ਗੁਰਬਖਸ਼ ਸਿੰਘ ਵੜੈਚ)- ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਾਦਸੋਂ-2 ਜਗਜੀਤ ਸਿੰਘ ਨੌਹਰਾ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੇ ਸੁੰਦਰ ਲਿਖਾਈ (ਅੰਗਰੇਜ਼ੀ, ਪੰਜਾਬੀ, ਹਿੰਦੀ) ਤੇ ਚਿੱਤਰਕਾਰੀ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਜਾਤੀਵਾਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਬੀ. ਪੀ. ਈ. ਓ. ਭਾਦਸੋਂ -2 ਜਗਜੀਤ ਸਿੰਘ ਨੌਹਰਾ ਨੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਜ਼ਿਲ੍ਹਾ ਕੋਆਰਡੀਨੇਟਰ ਰਾਜਵੰਤ ਸਿੰਘ ਤੇ ਸਮਾਰਟ ਸਕੂਲ ਜ਼ਿਲ੍ਹਾ ਕੋਆਰਡੀਨੇਟਰ ਜਗਜੀਤ ਸਿੰਘ ਵਾਲੀਆ ਨੇ ਸਾਂਝੇ ਤੌਰ ’ਤੇ ਆਖਿਆ ਕਿ ਇਨ੍ਹਾਂ ਉਪਰਾਲਿਆਂ ਨਾਲ਼ ਜਿੱਥੇ ਬੱਚਿਆਂ ਦਾ ਆਤਮ ਵਿਸ਼ਵਾਸ ਵੱਧਦਾ ਹੈ ਉੱਥੇ ਹੀ ਉਨ੍ਹਾਂ ਨੂੰ ਆਪਣੀ ਕਾਬਲੀਅਤ ਨੂੰ ਪਛਾਣਨ ਦਾ ਮੌਕਾ ਮਿਲਦਾ ਹੈ। ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਤਗਮੇ ਤੇ ਸਨਮਾਨ ਪੱਤਰ ਦਿੱਤੇ ਗਏ। ਜੱਜਮੈਂਟ ਦੀ ਭੂਮਿਕਾ ਮੈਡਮ ਰੂਪਸੀ ਗੋਇਲ, ਬਚਿੱਤਰ ਸਿੰਘ ਦੰਦਰਾਲਾ ਖਰੌੜ ਤੇ ਰਣਧੀਰ ਸਿੰਘ ਦਿੱਤੂਪੁਰ ਜੱਟਾਂ ਵਲੋਂ ਨਿਭਾਈ ਗਈ। ਇਸ ਪ੍ਰੋਗਰਾਮ ਵਿਚ ਨਵੋਦਿਆ ਵਿਦਿਆਲਿਆ ਵਿਚ ਚੁਣੇ ਗਏ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਬਲਾਕ ਵਲੋਂ ਬਿਹਤਰੀਨ ਸੇਵਾ ਨਿਭਾਉਣ ਵਾਲੇ 9 ਅਧਿਆਪਕਾਂ ਨੂੰ ਵੀ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸੀ.ਐੱਚ.ਟੀ. ਸਤਨਾਮ ਸਿੰਘ ਜਾਤੀਵਾਲ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਗੁਰਪ੍ਰੀਤ ਸਿੰਘ ਪੰਧੇਰ, ਜਸਪਾਲ ਸਿੰਘ ਚਹਿਲ, ਕੁਲਵੰਤ ਸਿੰਘ ਲੌਟ, ਜਸਪ੍ਰੀਤ ਸਿੰਘ ਗੋਬਿੰਦਪੁਰਾ, ਰਮਨਜੀਤ ਕੌਰ ਅੱਡਾ ਸਹੌਲੀ, ਸਤਵੀਰ ਸਿੰਘ ਰਾਏ, ਰਾਜਵੀਰ ਕੌਰ, ਗੁਰਮੀਤ ਸਿੰਘ ਨਿਰਮਾਣ, ਪਰਮਜੀਤ ਸਿੰਘ ਪਾਲੀਆ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਬੀਰੂ ਮੱਲ ਪੁਰੀ, ਜਗਦੇਵ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਮੱਖਣ ਸਿੰਘ, ਭਜਨ ਸਿੰਘ, ਅਵਤਾਰ ਸਿੰਘ, ਜਗਵਿੰਦਰ ਸਿੰਘ, ਕੁਲਵੰਤ ਸਿੰਘ, ਜਗਦੀਪ ਸਿੰਘ, ਪਰਮਲ ਸਿੰਘ, ਸੰਦੀਪ ਸਿੰਘ ਤੇ ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ।