07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹਿੰਦੂ-ਸਿੱਖ ਸਮੇਤ ਹਰ ਵਰਗ ਚੰਦੂਮਾਜਰਾ ਨਾਲ- ਅੰਕੁਰ ਸਿੰਗਲਾ

ਸਨੌਰ, 6 ਸਤੰਬਰ (ਸੋਖਲ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸਨੌਰ ’ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵੱਖ-ਵੱਖ ਪਾਰਟੀਆਂ ਦੇ ਆਗੂ ਆਪਣੇ ਆਪ ਨੂੰ ਮਜ਼ਬੂਤ ਦਾਅਵੇਦਾਰ ਵਜੋਂ ਪੇਸ਼ ਕਰ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸਨੌਰ, 6 ਸਤੰਬਰ (ਸੋਖਲ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸਨੌਰ ’ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵੱਖ-ਵੱਖ ਪਾਰਟੀਆਂ ਦੇ ਆਗੂ ਆਪਣੇ ਆਪ ਨੂੰ ਮਜ਼ਬੂਤ ਦਾਅਵੇਦਾਰ ਵਜੋਂ ਪੇਸ਼ ਕਰ ਰਹੇ ਹਨ। ਇਸ ਦੌਰਾਨ ਸਨੌਰ ਤੋਂ ਸੀਨੀਅਰ ਆਗੂ ਅੰਕੁਰ ਸਿੰਗਲਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੇ ਦਿਲਾਂ ਵਿਚ ਵਸਣ ਵਾਲੇ ਇਕੋ-ਇਕ ਆਗੂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਹਨ। ਅੰਕੁਰ ਸਿੰਗਲਾ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਚੰਦੂਮਾਜਰਾ ਵੱਡੀ ਜਿੱਤ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਨੂੰ ਹਲਕੇ ਦੇ ਵੱਖ-ਵੱਖ ਵਰਗਾਂ ਅਤੇ ਭਾਈਚਾਰਿਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਿੰਦੂ ਅਤੇ ਸਿੱਖ ਭਾਈਚਾਰੇ ਸਮੇਤ ਹਰ ਵਰਗ ਦੇ ਲੋਕ ਉਨ੍ਹਾਂ ਦੀ ਅਗਵਾਈ ’ਤੇ ਭਰੋਸਾ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਰਾਬਤਾ ਅਤੇ ਹਲਕੇ ਦੇ ਮੁੱਦਿਆਂ ਪ੍ਰਤੀ ਉਨ੍ਹਾਂ ਦੀ ਸਰਗਰਮੀ ਕਾਰਨ ਚੰਦੂਮਾਜਰਾ ਦੀ ਸਥਿਤੀ ਮਜ਼ਬੂਤ ਹੈ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਬੀ. ਬੀ. ਈ. ਓ. ਪਟਿਆਲਾ-3 ਵਲੋਂ ਅਧਿਆਪਕਾਂ ਦਾ ਸਨਮਾਨ ਬਲਾਕ ਦੇ 22 ਸਕੂਲਾਂ ਨੇ ਮਿਸ਼ਨ ਸਮਰੱਥ 4.0... ਅਗਲੀ ਖ਼ਬਰ ਪ੍ਰਭਾਤ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਤਹਿਤ ‘ਪੋਸ਼ਣ ਮਾਹ’ ਦਾ ਸ਼ੁਭ ਆਰੰਭ ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਤ੍ਰਿਪਤਾ...
Ad Position 24