ਪਾਇਲਟ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਵੇਗੀ ਹੋਰ ਮਜ਼ਬੂਤ- ਭੱਟੀਆ
ਸਨੌਰ, 6 ਸਤੰਬਰ (ਸੋਖਲ)- ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵਲੋਂ ਵੱਡਾ ਸੰਗਠਨਾਤਮਕ ਫੈਸਲਾ ਲੈਂਦਿਆਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ’ਤੇ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਚਿਨ ਪਾਇਲਟ ਦੇ ਕਰੀਬੀ ਨਿਰਮਲ ਸਿੰਘ ਭੱਟੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ।
ਚ
ਚੋਧਰੀ ਨਿਰਮਲ ਭੱਟੀਆ, ਸਚਿਨ ਪਾਇਲਟ
07-09-2026
ਸਨੌਰ, 6 ਸਤੰਬਰ (ਸੋਖਲ)- ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵਲੋਂ ਵੱਡਾ ਸੰਗਠਨਾਤਮਕ ਫੈਸਲਾ ਲੈਂਦਿਆਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ’ਤੇ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਚਿਨ ਪਾਇਲਟ ਦੇ ਕਰੀਬੀ ਨਿਰਮਲ ਸਿੰਘ ਭੱਟੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਭੱਟੀਆ ਨੇ ਕਿਹਾ ਕਿ ਸਚਿਨ ਪਾਇਲਟ ਇਕ ਨੌਜਵਾਨ, ਤਜਰਬੇਕਾਰ ਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਵਿਚ ਕਾਂਗਰਸ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਾਂਗਰਸ ਹਾਈਕਮਾਂਡ ਵਲੋਂ ਲਏ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਕਾਂਗਰਸੀ ਆਗੂ ਅਤੇ ਵਰਕਰ ਸਚਿਨ ਪਾਇਲਟ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕਰਨਗੇ। ਨਿਰਮਲ ਸਿੰਘ ਭੱਟੀਆ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨਵੀਂ ਦਿਸ਼ਾ ਵਿਚ ਅੱਗੇ ਵਧੇਗੀ ਅਤੇ ਪਾਰਟੀ ਦਾ ਸੰਗਠਨਾਤਮਕ ਢਾਂਚਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੀ ਸਰਗਰਮ ਤੇ ਪ੍ਰਭਾਵਸ਼ਾਲੀ ਅਗਵਾਈ ਨਾਲ ਕਾਂਗਰਸੀ ਵਰਕਰਾਂ ਵਿਚ ਹੋਰ ਉਤਸ਼ਾਹ ਪੈਦਾ ਹੋਵੇਗਾ ਤੇ ਪਾਰਟੀ ਲੋਕਾਂ ਨਾਲ ਆਪਣਾ ਰਿਸ਼ਤਾ ਹੋਰ ਮਜ਼ਬੂਤ ਕਰੇਗੀ।