ਮੁੱਖ ਮੰਤਰੀ ਦੀ ਅਗਵਾਈ ਹੇਠ ਸਾਫ਼-ਸੁਥਰੇ ਪੰਜਾਬ ਦੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ- ਹਡਾਣਾ
ਸਨੌਰ, 6 ਸਤੰਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਸਨੌਰ ਦੇ ਵੱਖ-ਵੱਖ ਵਾਰਡਾਂ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ। ਇਸੇ ਲੜੀ ਤਹਿਤ ਨਗਰ ਕੌਂਸਲ ਸਨੌਰ ਦੇ ਵਾਰਡ ਨੰਬਰ 14 ਵਿਚ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ।
ਸਨੌਰ, 6 ਸਤੰਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਸਨੌਰ ਦੇ ਵੱਖ-ਵੱਖ ਵਾਰਡਾਂ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ। ਇਸੇ ਲੜੀ ਤਹਿਤ ਨਗਰ ਕੌਂਸਲ ਸਨੌਰ ਦੇ ਵਾਰਡ ਨੰਬਰ 14 ਵਿਚ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਵਿਚ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸ਼ਨ, ਸਥਾਨਕ ਕੌਂਸਲਰ, ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਫ਼ਾਈ ਅਭਿਆਨ ਦੌਰਾਨ ਵਾਰਡ ਨੰਬਰ 14 ਦੇ ਮੁੱਖ ਰਸਤਿਆਂ, ਗਲੀਆਂ ਅਤੇ ਖ਼ਾਲੀ ਥਾਵਾਂ ਤੋਂ ਕੂੜਾ-ਕਰਕਟ ਅਤੇ ਗੰਦਗੀ ਦੇ ਢੇਰਾਂ ਨੂੰ ਪੂਰੀ ਤਰ੍ਹਾਂ ਹਟਾਇਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਸਾਫ਼-ਸੁਥਰਾ ਅਤੇ ਤੰਦਰੁਸਤ ਵਾਤਾਵਰਨ ਸਿਰਜਣਾ ਹਰ ਨਾਗਰਿਕ ਦੀ ਨੈਤਿਕ ਤੇ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਵੀ ਖੁਦ ਸਫ਼ਾਈ ਕਾਰਜਾਂ ਵਿਚ ਹੱਥ ਵਟਾਉਂਦਿਆਂ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਅਹਿਦ ਲਿਆ। ਇਸ ਮੁਹਿੰਮ ਦੌਰਾਨ ਕਾਰਜ ਸਾਧਕ ਅਫ਼ਸਰ ਲਖਵੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਯੁਵਰਾਜ ਸਿੰਘ, ਬਲਜੀਤ ਸਿੰਘ ਕੌਂਸਲਰ, ਬ੍ਰਿਜ ਭੂਸ਼ਣ ਬੱਬੂ ‘ਆਪ’ ਆਗੂ, ਦੀਪਾਂਸ਼ੂ ‘ਆਪ’ ਆਗੂ, ਮਨਮੀਤ ਸਿੰਘ ਮੁੰਨਾ ‘ਆਪ’ ਆਗੂ, ਸ਼ਾਮ ਸਿੰਘ ਸ਼ਹਿਰੀ ਪ੍ਰਧਾਨ, ਹਰਿੰਦਰ ਸਿੰਘ ਹਾਂਡਾ ‘ਆਪ’ ਆਗੂ, ਪ੍ਰਧਾਨ ਨੰਦ ਲਾਲ (ਸਫ਼ਾਈ ਸੇਵਕ ਯੂਨੀਅਨ), ਸਮੂਹ ਸਫ਼ਾਈ ਕਰਮਚਾਰੀ ਅਤੇ ਸ਼ਹਿਰ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਹਾਜ਼ਰ ਸਨ।