07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪ੍ਰਭਾਤ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਤਹਿਤ ‘ਪੋਸ਼ਣ ਮਾਹ’ ਕੀਤਾ ਆਰੰਭ

ਨਾਭਾ, 6 ਸਤੰਬਰ (ਵਰਿੰਦਰ ਵਰਮਾ)- ਪ੍ਰਭਾਤ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਤਹਿਤ ਰੋਹਟਾ ਬਲਾਕ ਵਿਖੇ ‘ਪੋਸ਼ਣ ਮਾਹ’ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਭਾਈਚਾਰੇ ਵਿਚ ਸੰਤੁਲਿਤ ਤੇ ਪੌਸ਼ਟਿਕ ਖੁਰਾਕ, ਪੋਸ਼ਣ ਦੀ ਮਹੱਤਤਾ, ਮਾਂ ਅਤੇ ਬੱਚੇ ਦੀ ਸਿਹਤ ਤੇ ਤੰਦਰੁਸਤ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਵਧਾਉਣਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਨਾਭਾ, 6 ਸਤੰਬਰ (ਵਰਿੰਦਰ ਵਰਮਾ)- ਪ੍ਰਭਾਤ ਨਿਊਟ੍ਰੀਸ਼ਨ ਪ੍ਰੋਗਰਾਮ ਦੇ ਤਹਿਤ ਰੋਹਟਾ ਬਲਾਕ ਵਿਖੇ ‘ਪੋਸ਼ਣ ਮਾਹ’ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਭਾਈਚਾਰੇ ਵਿਚ ਸੰਤੁਲਿਤ ਤੇ ਪੌਸ਼ਟਿਕ ਖੁਰਾਕ, ਪੋਸ਼ਣ ਦੀ ਮਹੱਤਤਾ, ਮਾਂ ਅਤੇ ਬੱਚੇ ਦੀ ਸਿਹਤ ਤੇ ਤੰਦਰੁਸਤ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਵਧਾਉਣਾ ਹੈ। ਇਸ ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਤ੍ਰਿਪਤਾ ਰਾਣੀ (ਸੀ.ਡੀ.ਪੀ.ਓ.) ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਸਿਹਤ ਵਿਭਾਗ, ਆਈ.ਸੀ.ਡੀ.ਐਸ. ਵਿਭਾਗ, ਸੁਪਰਵਾਈਜ਼ਰ ਮਨਿੰਦਰ ਕੌਰ, ਆਂਗਣਵਾੜੀ ਵਰਕਰਾਂ, ਨਿਊਟ੍ਰੀਸ਼ਨ ਬੁੱਡੀਜ ਸ਼ਾਰਪ ਐਨ.ਜੀ.ਓ., ਪ੍ਰਭਾਤ ਨਿਊਟ੍ਰੀਸ਼ਨ ਪ੍ਰੋਗਰਾਮ ਅਤੇ ਹਿੰਦੁਸਤਾਨ ਯੂਨੀਲੀਵਰ ਲਿਮਟਿਡ ਦੇ ਨੁਮਾਇੰਦਿਆਂ ਅਤੇ ਸਥਾਨਕ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਪ੍ਰੋਗਰਾਮ ਵਿਚ ‘ਪੋਸ਼ਣ ਮਾਹ’ ਦੇ ਉਦੇਸ਼ਾਂ ਅਤੇ ਆਉਣ ਵਾਲੇ ਦਿਨਾਂ ਵਿਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਪਹਿਲਕਦਮੀ ਨੂੰ ਸਫ਼ਲ ਬਣਾਉਣ ਵਿਚ ਸਿਹਤ ਅਤੇ ਆਈ.ਸੀ.ਡੀ.ਐਸ. ਵਿਭਾਗ, ਆਂਗਣਵਾੜੀ ਵਰਕਰਾਂ ਤੇ ਨਿਊਟ੍ਰੀਸ਼ਨ ਬਡੀਜ਼ ਦੀ ਅਹਿਮ ਭੂਮਿਕਾ ਰਹੀ। ਇਸ ਦੇ ਨਾਲ ਹੀ ਇੰਪਲੀਮੈਂਟੇਸ਼ਨ ਪਾਰਟਨਰ ਸ਼ਾਰਪ ਐਨਜੀਓ ਅਤੇ ਹਿੰਦੁਸਤਾਨ ਯੂਨੀਲੀਵਰ ਲਿਮਿਟਡ ਦਾ ਵਿਸ਼ੇਸ਼ ਯੋਗਦਾਨ ਰਿਹਾ। ਪ੍ਰੋਗਰਾਮ ਵਿਚ ਸ਼ਾਰਪ ਐਨਜੀਓ ਵਲੋਂ ਦਿਨੇਸ਼ ਅਤੇ ਜ਼ੁਬੈਰ ਆਲਮ ਸਮੇਤ ਪੂਰੀ ਟੀਮ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਸਾਰੇ ਭਾਗੀਦਾਰਾਂ ਅਤੇ ਸਥਾਨਕ ਲੋਕਾਂ ਨੇ ਸਮਾਜ ਵਿਚ ਪੋਸ਼ਣ ਸੰਬੰਧੀ ਜਾਗਰੂਕਤਾ ਫੈਲਾਉਣ ਅਤੇ ‘ਪੋਸ਼ਣ ਮਾਹ’ ਦੀਆਂ ਗਤੀਵਿਧੀਆਂ ਨੂੰ ਸਫ਼ਲ ਬਣਾਉਣ ਦਾ ਪ੍ਰਣ ਲਿਆ।
Ad Position 22
No active advertisement
ਪਿਛਲੀ ਖ਼ਬਰ ਸਮਾਣਾ ’ਚ ਸ਼ਰਧਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਪ੍ਰਿੰਸੀਪਲ ਸੁਸ਼ੀਲ ਕੁਮਾਰ ਸ਼ਰਮਾ ਦਾ ਮੈਨੇਜਮੈਂਟ ਕਮੇਟੀ ਵਲੋਂ ਸਨਮਾਨ
Ad Position 24