07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਨਾਭਾ, 6 ਸਤੰਬਰ (ਵਰਿੰਦਰ ਵਰਮਾ)- ਜੀ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਨਾਭਾ, 6 ਸਤੰਬਰ (ਵਰਿੰਦਰ ਵਰਮਾ)- ਜੀ. ਬੀ. ਇੰਟਰਨੈਸ਼ਨਲ ਸਕੂਲ ਵਿਚ ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਭਗਤੀ ਮਈ ਗੀਤ, ਮਨਮੋਹਕ ਨਾਚ ਅਤੇ ਪ੍ਰੇਰਨਾਦਾਇਕ ਕਵਿਤਾਵਾਂ ਦੀਆਂ ਸੁੰਦਰ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਨਾਚ ਦੀਆਂ ਪੇਸ਼ਕਾਰੀਆਂ ਰਾਹੀਂ ਸ੍ਰੀ ਕ੍ਰਿਸ਼ਨ ਦੀਆਂ ਮਨਮੋਹਕ ਝਾਕੀਆਂ ਪੇਸ਼ ਕੀਤੀਆਂ ਗਈਆਂ। ਕਿਤੇ ਨੰਨ੍ਹੇ ਕਾਨ੍ਹਾ ਦੀਆਂ ਬਾਲ ਲੀਲਾਵਾਂ ਦੇਖਣ ਨੂੰ ਮਿਲੀਆਂ ਅਤੇ ਕਿਤੇ ਰਾਧਾ-ਕ੍ਰਿਸ਼ਨ ਦੀ ਸੁੰਦਰ ਝਾਕੀ ਨੇ ਸਾਰੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਸ੍ਰੀਮਦ ਭਗਵਦ ਗੀਤਾ ਦੇ ਸ਼ਲੋਕਾਂ ਦਾ ਸੁਰਬੱਧ ਅਤੇ ਸ਼ੁੱਧ ਉਚਾਰਨ ਨਾਲ ਪਾਠ ਕੀਤਾ ਗਿਆ, ਜਿਸ ਨਾਲ ਸਕੂਲ ਦਾ ਵਾਤਾਵਰਣ ਆਧਿਆਤਮਿਕ ਅਤੇ ਭਗਤੀ ਮਈ ਹੋ ਗਿਆ। ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਪਿਆਰ, ਕਰਤੱਵ, ਨਿਸ਼ਠਾ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਤੇ ਇਕ ਬਿਹਤਰ, ਸੰਸਕਾਰਵਾਨ ਅਤੇ ਨੈਤਿਕ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਜੀ. ਬੀ. ਆਈ. ਐੱਸ. ਵਿੱਚ ਜਨਮ ਅਸ਼ਟਮੀ ਦਾ ਇਹ ਸਮਾਗਮ ਗਿਆਨ, ਸੰਸਕਾਰ, ਸੱਭਿਆਚਾਰ, ਭਗਤੀ ਤੇ ਖੁਸ਼ੀ ਦਾ ਇਕ ਯਾਦਗਾਰ ਸੰਗਮ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸਹਾਇਕ ਥਾਣੇਦਾਰ ’ਤੇ ਪੈਸੇ ਮੰਗਣ ਦੇ ਟਰੱਕ ਮਾਲਕ ਨੇ ਲਗਾਏ ਦੋਸ਼ ਸਹਾਇਕ ਥਾਣੇਦਾਰ ਨੇ ਦੋਸ਼ਾਂ ਨੂੰ ਨਕਾਰਿਆ ਅਗਲੀ ਖ਼ਬਰ ਏ. ਐਮ./ਐਨ. ਐਸ. ਜੂਨੀਅਰ ਇੰਡੀਆ ਖੋ-ਖੋ ਚੈਂਪੀਅਨਸ਼ਿਪ ’ਚ ਪੰਜਾਬ ਦੀਆਂ ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤਿਆ
Ad Position 24