08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਤਿੰਨ ਸਫ਼ਾਈ ਸੇਵਕਾਂ ਨੂੰ ਕੰਮ ’ਤੇ ਬਹਾਲ ਕਰਨ ਦੀ ਮੰਗ

ਰੂਪਨਗਰ, 7 ਸਤੰਬਰ (ਸਤਨਾਮ ਸਿੰਘ ਸੱਤੀ)-ਸਫ਼ਾਈ ਸੇਵਕ ਹੈਲਥ ਅਤੇ ਸੀਵਰੇਜ ਵਰਕਰ ਯੂਨੀਅਨ ਪੰਜਾਬ (ਸੀਟੂ) ਵਲੋਂ ਨਰਸਿੰਗ ਕਾਲਜ ਵਿਚ ਕੰਮ ਕਰਦੀਆਂ ਤਿੰਨ ਸਫ਼ਾਈ ਸੇਵਕਾਂ ਨੂੰ ਕਥਿਤ ਤੌਰ ’ਤੇ ਬਿਨਾਂ ਕਿਸੇ ਕਾਰਨ ਕੰਮ ਤੋਂ ਹਟਾਉਣ ਅਤੇ ਕਥਿਤ ਤੌਰ ’ਤੇ ਗੈਰ-ਸੰਵਿਧਾਨਕ ਸ਼ਬਦਾਵਲੀ ਵਰਤਣ ਦੇ ਮਾਮਲੇ ਵਿਚ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਗਈ। ਸੀਟੂ ਪੰਜਾਬ ਦੇ ਮੀਤ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ ਅਤੇ ਨਗਰ ਕੌਂਸਲ ਰੋਪੜ ਦੇ ਮੀਤ ਪ੍ਰਧਾਨ ਸਾਥੀ ਅਜੇ ਕੁਮਾਰ ਭੱਟੀ ਦੀ ਅਗਵਾਈ ਹੇਠ ਵਫ਼ਦ ਨੇ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਰੂਪਨਗਰ, 7 ਸਤੰਬਰ (ਸਤਨਾਮ ਸਿੰਘ ਸੱਤੀ)-ਸਫ਼ਾਈ ਸੇਵਕ ਹੈਲਥ ਅਤੇ ਸੀਵਰੇਜ ਵਰਕਰ ਯੂਨੀਅਨ ਪੰਜਾਬ (ਸੀਟੂ) ਵਲੋਂ ਨਰਸਿੰਗ ਕਾਲਜ ਵਿਚ ਕੰਮ ਕਰਦੀਆਂ ਤਿੰਨ ਸਫ਼ਾਈ ਸੇਵਕਾਂ ਨੂੰ ਕਥਿਤ ਤੌਰ ’ਤੇ ਬਿਨਾਂ ਕਿਸੇ ਕਾਰਨ ਕੰਮ ਤੋਂ ਹਟਾਉਣ ਅਤੇ ਕਥਿਤ ਤੌਰ ’ਤੇ ਗੈਰ-ਸੰਵਿਧਾਨਕ ਸ਼ਬਦਾਵਲੀ ਵਰਤਣ ਦੇ ਮਾਮਲੇ ਵਿਚ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਗਈ। ਸੀਟੂ ਪੰਜਾਬ ਦੇ ਮੀਤ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ ਅਤੇ ਨਗਰ ਕੌਂਸਲ ਰੋਪੜ ਦੇ ਮੀਤ ਪ੍ਰਧਾਨ ਸਾਥੀ ਅਜੇ ਕੁਮਾਰ ਭੱਟੀ ਦੀ ਅਗਵਾਈ ਹੇਠ ਵਫ਼ਦ ਨੇ ਡੀ.ਐਮ.ਸੀ. ਨੂੰ ਮੰਗ ਪੱਤਰ ਸੌਂਪਿਆ। ਆਗੂਆਂ ਨੇ ਮੰਗ ਕੀਤੀ ਕਿ ਤਿੰਨਾਂ ਸਫ਼ਾਈ ਸੇਵਕਾਂ ਨੂੰ ਤੁਰੰਤ ਕੰਮ ’ਤੇ ਬਹਾਲ ਕੀਤਾ ਜਾਵੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਫ਼ਾਈ ਸੇਵਕਾਂ ਨੂੰ ਮੁੜ ਕੰਮ ’ਤੇ ਬਹਾਲ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ। ਇਸ ਮੌਕੇ ਸਾਥੀ ਬਹਾਦਰ ਚੰਦ, ਸਾਥੀ ਰਾਜਨ ਕਾਂਗੜਾ, ਸਫ਼ਾਈ ਸੇਵਕ ਯੂਨੀਅਨ ਨਗਰ ਕੌਂਸਲ ਰੋਪੜ ਦੇ ਜਨਰਲ ਸਕੱਤਰ ਸਾਥੀ ਅਸ਼ੋਕ ਕੁਮਾਰ, ਮੀਤ ਪ੍ਰਧਾਨ ਸਾਥੀ ਜਗਦੀਪ ਕੁਮਾਰ ਅਤੇ ਪ੍ਰੈੱਸ ਸਕੱਤਰ ਸਾਥੀ ਬਲਰਾਜ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਦੀ ਟੱਕਰ ਵੱਜਣ ਨਾਲ 36 ਸਾਲਾ ਵਿਅਕਤੀ ਦੀ ਮੌਤ ਅਗਲੀ ਖ਼ਬਰ ਜ਼ਮੀਨ ਖਰੀਦਣ ਦਾ ਝਾਂਸਾ ਦੇ ਕੇ 18 ਲੱਖ ਠੱਗੇ ਮਾਣੇਮਾਜਰਾ ਵਿਖੇ ਫਾਹਾ ਲੈ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ
Ad Position 24