08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੋਟਰਸਾਈਕਲ ਦੀ ਟੱਕਰ ਵੱਜਣ ਨਾਲ 36 ਸਾਲਾ ਵਿਅਕਤੀ ਦੀ ਮੌਤ

ਨੂਰਪੁਰ ਬੇਦੀ, 7 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਚੰਦਪੁਰ ਅਸਮਾਨੀ ਲਾਗੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਵਲੋਂ ਇੱਕ ਵਿਅਕਤੀ ਨੂੰ ਟੱਕਰ ਮਾਰਨ ’ਤੇ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਪੁੱਤਰ ਦੌਲਤ ਰਾਮ ਵਾਸੀ ਚੰਦਪੁਰ ਅਸਮਾਨੀ ਵਜੋਂ ਹੋਈ ਹੈ।

Ad Position 21
repet_subhas-goyals [Copy P29]
ਮ੍ਰਿਤਕ ਦਰਸ਼ਨ ਸਿੰਘ ਦੀ ਤਸਵੀਰ 08-09-2026
ਨੂਰਪੁਰ ਬੇਦੀ, 7 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਚੰਦਪੁਰ ਅਸਮਾਨੀ ਲਾਗੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਵਲੋਂ ਇੱਕ ਵਿਅਕਤੀ ਨੂੰ ਟੱਕਰ ਮਾਰਨ ’ਤੇ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਪੁੱਤਰ ਦੌਲਤ ਰਾਮ ਵਾਸੀ ਚੰਦਪੁਰ ਅਸਮਾਨੀ ਵਜੋਂ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਦੇ ਭਰਾ ਭਾਗ ਸਿੰਘ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਉਹ ਆਪਣੇ ਛੋਟੇ ਭਰਾ ਦਰਸ਼ਨ ਸਿੰਘ ਨਾਲ ਸੈਰ ਕਰਨ ਲਈ ਬਾਲੇਵਾਲ ਸਾਈਡ ਗਏ ਸਨ ਤੇ ਜਦੋਂ ਉਹ ਵਾਪਸ ਆਪਣੇ ਪਿੰਡ ਦੇ ਨੇੜੇ ਪਹੁੰਚੇ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਮੋਟਰਸਾਈਕਲ ਸਵਾਰ ਨੇ ਲਾਪਰਵਾਹੀ ਨਾਲ ਦਰਸ਼ਨ ਸਿੰਘ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਦਰਸ਼ਨ ਸਿੰਘ ਦੇ ਸੜਕ ’ਤੇ ਡਿੱਗਣ ਕਾਰਨ ਉਸ ਦੇ ਗੰਭੀਰ ਸੱਟਾਂ ਲੱਗੀਆਂ। ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮੋਟਰਸਾਈਕਲ ਸਵਾਰ ਦੀ ਪਛਾਣ ਅਭਿਸ਼ੇਕ ਪੁੱਤਰ ਅਮਿਤ, ਵਾਸੀ ਦੱਗਸੇਈ, ਜ਼ਿਲ੍ਹਾ ਸੋਲਨ, ਹਿਮਾਚਲ ਪ੍ਰਦੇਸ਼ ਵਜੋਂ ਦੱਸੀ ਗਈ ਹੈ। ਜ਼ਖ਼ਮੀ ਦਰਸ਼ਨ ਸਿੰਘ ਨੂੰ ਤੁਰੰਤ ਸਰਕਾਰੀ ਹਸਪਤਾਲ ਸਿੰਘਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਗੁਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਸਮਾਣਾ ਦੀਆਂ ਚੋਣਾਂ ਲਈ ਪ੍ਰਧਾਨ, ਸਕੱਤਰ ਤੇ ਖ਼ਜ਼ਾਨਚੀ ਲਈ ਮੁਕਾਬਲਾ ਬਾਕੀ ਅਹੁਦੇਦਾਰ ਨਿਰਵਿਰੋਧ ਚੁਣੇ ਗਏ ਅਗਲੀ ਖ਼ਬਰ ਤਿੰਨ ਸਫ਼ਾਈ ਸੇਵਕਾਂ ਨੂੰ ਕੰਮ ’ਤੇ ਬਹਾਲ ਕਰਨ ਦੀ ਮੰਗ
Ad Position 24