08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜ਼ਿਲ੍ਹਾ ਆੜ੍ਹਤੀਆ ਐਸੋਸੀਏਸ਼ਨ ਨੇ ਜ਼ਿਲ੍ਹਾ ਫੂਡ ਕੰਟਰੋਲਰ ਨੂੰ ਦਿੱਤਾ ਮੰਗ ਪੱਤਰ

ਰਾਜਪੁਰਾ 7 ਸਤੰਬਰ (ਜੀ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਰਾਜਪੁਰਾ 7 ਸਤੰਬਰ (ਜੀ.ਪੀ. ਸਿੰਘ)- ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਪਟਿਆਲਾ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਅਤੇ ਚੇਅਰਮੈਨ ਪਵਨ ਸਿੰਗਲਾ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਪਟਿਆਲਾ ਨਾਲ ਇਕ ਅਹਿਮ ਬੈਠਕ ਕੀਤੀ। ਬੈਠਕ ਦੌਰਾਨ ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਮੰਡੀਆਂ ਵਿਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਪੇਸ਼ ਆਉਣ ਵਾਲੀਆਂ ਸੰਭਾਵੀ ਮੁਸ਼ਕਲਾਂ ਦੇ ਹੱਲ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਇਕ ਮੰਗ ਪੱਤਰ ਸੌਂਪਿਆ ਗਿਆ। ਬੈਠਕ ਦੌਰਾਨ ਹੀ ਆਗੂਆਂ ਨੇ ਪ੍ਰਸ਼ਾਸਨ ਅੱਗੇ ਮੰਗ ਰੱਖੀ ਕਿ ਮੰਡੀ ਯਾਰਡਾਂ ਅਤੇ ਜ਼ਿਲ੍ਹੇ ਦੇ ਸ਼ੈਲਰਾਂ ਵਿਚ ਪਹਿਲਾਂ ਤੋਂ ਸਟੋਰ ਕੀਤੀ ਕਣਕ ਦੀ ਤੁਰੰਤ ਚੁੱਕਿਆ ਜਾਵੇ ਤਾਂ ਜੋ ਨਵੀਂ ਫ਼ਸਲ ਲਈ ਜਗ੍ਹਾ ਖ਼ਾਲੀ ਹੋ ਸਕੇ ਤੇ ਖ਼ਰੀਦੇ ਗਏ ਝੋਨੇ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਡੀਆਂ ਵਿਚ ਫ਼ਸਲ ਦੀ ਭਾਰੀ ਆਮਦ ਦੇ ਮੱਦੇਨਜ਼ਰ ਭੀੜ ਤੋਂ ਬਚਣ ਲਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਬ-ਯਾਰਡਾਂ ਅਤੇ ਪ੍ਰਾਈਵੇਟ ਯਾਰਡਾਂ ਦੀ ਅਲਾਟਮੈਂਟ ਪ੍ਰਕਿਰਿਆ ਮੁਕੰਮਲ ਕਰਨ, ਮੰਡੀਆਂ ਵਿਚ ਲੋੜ ਅਨੁਸਾਰ ਬਾਰਦਾਨੇ ਦੀ ਅਗਾਊਂ ਸਪਲਾਈ ਯਕੀਨੀ ਬਣਾਉਣ ਅਤੇ ਖ਼ਰੀਦੇ ਗਏ ਝੋਨੇ ਦੀ 72 ਘੰਟਿਆਂ ਦੇ ਅੰਦਰ ਲਿਫ਼ਟਿੰਗ ਦੇ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ‘ਅਨਾਜ ਖ਼ਰੀਦ ਪੋਰਟਲ’ ਅਤੇ ’ਈ-ਮੰਡੀਕਰਲ ਪੋਰਟਲ’ ਦੀਆਂ ਤਕਨੀਕੀ ਟੀਮਾਂ ਨੂੰ ਪੂਰੇ ਸੀਜ਼ਨ ਦੌਰਾਨ ਅਲਰਟ ’ਤੇ ਰੱਖਣ ਦੀ ਅਪੀਲ ਕੀਤੀ ਗਈ ਤਾਂ ਜੋ ਕਿਸੇ ਵੀ ਤਕਨੀਕੀ ਖ਼ਰਾਬੀ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਦਾ ਕੰਮ ਪ੍ਰਭਾਵਿਤ ਨਾ ਹੋਵੇ। ਇਸ ਦੌਰਾਨ ਆਗੂਆਂ ਵਲੋਂ ਭਰੋਸਾ ਦਿਵਾਇਆ ਗਿਆ ਕਿ ਜੇਕਰ ਪ੍ਰਸ਼ਾਸਨ ਇਹ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕਰ ਲਵੇ ਤਾਂ ਆੜ੍ਹਤੀਆ ਐਸੋਸੀਏਸ਼ਨ ਖ਼ਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਇਸ ਮੌਕੇ ਜਨਰਲ ਸਕੱਤਰ ਦੀਪਕ ਬਾਂਸਲ, ਗੌਰਵ ਥਮਣ, ਸੰਜੀਵ ਗੋਇਲ, ਭੁਨਰਹੇੜੀ ਮੰਡੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦੇ ਪ੍ਰਧਾਨ ਤੇ ਹੋਰ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ‘ਆਪ’ ਸਰਕਾਰ ਦੇ ਫੋਕੇ ਬਦਲਾਅ ਖ਼ਿਲਾਫ਼ ਰੋਸ ਧਰਨਾ ਅੱਜ- ਧਰਮਸੋਤ * ਮੁਲਾਜਮਾਂ ਦੇ ਹੱਕਾਂ ਲਈ ਹਮੇਸ਼ਾ... ਅਗਲੀ ਖ਼ਬਰ ਜ਼ਮੀਨ ਖਰੀਦਣ ਦਾ ਝਾਂਸਾ ਦੇ ਕੇ 18 ਲੱਖ ਠੱਗੇ
Ad Position 24