08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਪਟਿਆਲਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਕੀਤੀ ਸ਼ੁਰੂਆਤ

ਪਟਿਆਲਾ, 7 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਤੇ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਪਟਿਆਲਾ ਤੋਂ ਸ਼ਾਨਦਾਰ ਸ਼ੁਰੂਆਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੀਤੀ। ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਪਟਿਆਲਾ, 7 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਤੇ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਪਟਿਆਲਾ ਤੋਂ ਸ਼ਾਨਦਾਰ ਸ਼ੁਰੂਆਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੀਤੀ। ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਖੇਡਾਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਖੇਡਾਂ ਨੂੰ ਲੈ ਕੇ ਸਰਕਾਰ ਵਲੋਂ ਇੰਨੇ ਵੱਡੇ ਪੱਧਰ ’ਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਅਤੇ ਦੁਨੀਆ ਨੂੰ ਵੱਡੀ ਗਿਣਤੀ ਵਿਚ ਨਾਮਵਰ ਖਿਡਾਰੀ ਦਿੱਤੇ ਹਨ। ਪੰਜਾਬ ਦੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਪਹਿਲਾਂ ਹੀ ਬਹੁਤ ਉਤਸ਼ਾਹ ਹੈ, ਲੋੜ ਸਿਰਫ਼ ਉਨ੍ਹਾਂ ਨੂੰ ਢੁੱਕਵਾਂ ਮੰਚ, ਸਹੂਲਤਾਂ ਅਤੇ ਮੌਕੇ ਪ੍ਰਦਾਨ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਵੱਡੇ ਖੇਡ ਸਮਾਗਮ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇਕ ਵਧੀਆ ਪਲੇਟਫਾਰਮ ਮੁਹੱਈਆ ਕਰਵਾ ਰਹੇ ਹਨ। ਖੇਡਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ, ਮਾੜੀਆਂ ਆਦਤਾਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਸ. ਕੋਹਲੀ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚਿਆਂ ਅਤੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਖੇਡਾਂ ਉਨ੍ਹਾਂ ਨੂੰ ਆਪਣੇ ਟੀਚੇ ਪ੍ਰਤੀ ਕੇਂਦਰਿਤ ਰਹਿਣ ਅਤੇ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਉਪਰਾਲਿਆਂ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਨਵਾਂ ਜੋਸ਼ ਪੈਦਾ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚੋਂ ਹੋਰ ਵੀ ਬਿਹਤਰ ਖਿਡਾਰੀ ਉਭਰ ਕੇ ਸਾਹਮਣੇ ਆਉਣਗੇ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਦਾ ਖੇਡਾਂ ਨਾਲ ਪੁਰਾਣਾ ਨਾਤਾ ਹੈ। ਪਟਿਆਲਾ ਨੇ ਦੇਸ਼ ਨੂੰ ਕਈ ਨਾਮਵਰ ਖਿਡਾਰੀ ਦਿੱਤੇ ਹਨ ਅਤੇ ਇਹ ਸ਼ਹਿਰ ਹਮੇਸ਼ਾ ਹੀ ਖੇਡ ਗਤੀਵਿਧੀਆਂ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਹੋਣਾ ਸ਼ਹਿਰ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ, ਕੌਂਸਲਰ ਹਰਮਨ ਸੰਧੂ, ਜਸਬੀਰ ਸਿੰਘ ਬਿੱਟੂ, ਜੋਹਨੀ ਕੋਹਲੀ, ਸਾਗਰ ਧਾਲੀਵਾਲ, ਦੇਵਿੰਦਰ ਪਾਲ ਸਿੰਘ ਮਿੱਕੀ ਤੋਂ ਇਲਾਵਾ ਹੋਰ ਪਤਵੰਤੇ, ਸਮਾਜ ਸੇਵੀ, ਖੇਡ ਪ੍ਰੇਮੀ ਤੇ ਵੱਡੀ ਗਿਣਤੀ ਵਿਚ ਨੌਜਵਾਨ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਪੰਜਾਬੀ ’ਵਰਸਿਟੀ ਵਿਖੇ ‘ਰੌਣਕ ਤੀਆਂ ਦੀ 2026’ ਪ੍ਰੋਗਰਾਮ ਆਰੰਭ ਮਸ਼ੀਨੀ ਅਤੇ ਭੱਜ-ਦੌੜ ਭਰੇ ਯੁੱਗ ਵਿਚ ਤ... ਅਗਲੀ ਖ਼ਬਰ ‘ ਆਪ’ ਸਰਕਾਰ ਵਲੋਂ ਸਿਆਸੀ ਵਿਰੋਧੀ ਤੇ ਆਵਾਜ਼ ਚੁੱਕਣ ਵਾਲਿਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ- ਜਗਜੀਤ ਸਿੰਘ
Ad Position 24