08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਜ਼ੁਰਗਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕਰਵਾਏ ਜਾ ਰਹੇ ਨੇ ਗੁਰੂ ਧਾਮਾਂ ਦੇ ਦਰਸ਼ਨ- ਜੱਸੀ ਸੋਹੀਆਂ ਵਾਲਾ

ਭਾਦਸੋਂ, 7 ਸਤੰਬਰ (ਪ੍ਰਦੀਪ ਦੰਦਰਾਲਾ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ ਦੇ ਬਜ਼ੁਰਗਾਂ ਤੇ ਸ਼ਰਧਾਲੂਆਂ ਨੂੰ ਲਗਾਤਾਰ ਵੱਖ-ਵੱਖ ਗੁਰੂ ਧਾਮਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਪੰਜਾਬ ਦੇ ਸਟੇਟ ਸੈਕਟਰੀ ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਦੰਦਰਾਲਾ ਢੀਂਡਸਾ ਤੇ ਬਿਸ਼ਨਗੜ੍ਹ ਤੋਂ ਤੀਰਥ ਯਾਤਰਾ ਬੱਸਾਂ ਨੂੰ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਭਾਦਸੋਂ, 7 ਸਤੰਬਰ (ਪ੍ਰਦੀਪ ਦੰਦਰਾਲਾ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ ਦੇ ਬਜ਼ੁਰਗਾਂ ਤੇ ਸ਼ਰਧਾਲੂਆਂ ਨੂੰ ਲਗਾਤਾਰ ਵੱਖ-ਵੱਖ ਗੁਰੂ ਧਾਮਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਪੰਜਾਬ ਦੇ ਸਟੇਟ ਸੈਕਟਰੀ ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਦੰਦਰਾਲਾ ਢੀਂਡਸਾ ਤੇ ਬਿਸ਼ਨਗੜ੍ਹ ਤੋਂ ਤੀਰਥ ਯਾਤਰਾ ਬੱਸਾਂ ਨੂੰ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਹੁਣ ਤੱਕ ਨਾਭਾ ਹਲਕੇ ਦੇ 125 ਬੂਥਾਂ ਤੋਂ 125 ਬੱਸਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਰਵਾਨਾ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਗਾਇਕ ਕਰਮਾ ਟੌਪਰ, ਸੰਦੀਪ ਸਿੰਘ ਸੋਨੀ ਸਰਪੰਚ ਦੰਦਰਾਲਾ ਢੀਂਡਸਾ, ਸੁਖਵਿੰਦਰ ਸਿੰਘ ਸੁੱਖੀ ਸਰਪੰਚ ਬਿਸ਼ਨਗੜ੍ਹ, ਯੂਥ ਆਗੂ ਦਵਿੰਦਰ ਸਿੰਘ ਬਿਸ਼ਨਗੜ੍ਹ, ਰਣਧੀਰ ਸਿੰਘ ਢੀਂਡਸਾ, ਬਲਜੀਤ ਸਿੰਘ ਪੰਚ, ਅਵਤਾਰ ਸਿੰਘ ਪੰਚ ਅਤੇ ਹੋਰ ਪਿੰਡ ਵਾਸੀ ਪਤਵੰਤੇ ਸੱਜਣਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵਫ਼ਦ ਨਾਲ ਮੋਹਣਜੀਤ ਸਿੰਘ ਸ਼ੇਰੋਂ ਦੀ ਸਿਹਤ ਦਾ ਹਾਲ ਜਾਣਿਆ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਹੋਣਹਾਰ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਸਨਮਾਨ
Ad Position 24