08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵਫ਼ਦ ਨਾਲ ਮੋਹਣਜੀਤ ਸਿੰਘ ਸ਼ੇਰੋਂ ਦੀ ਸਿਹਤ ਦਾ ਹਾਲ ਜਾਣਿਆ

ਪਟਿਆਲਾ, 7 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਨਾਲ ਮੋਹਣਜੀਤ ਸਿੰਘ ਸ਼ੇਰੋਂ ਦੀ ਸਿਹਤ ਦਾ ਹਾਲ ਜਾਣਨ ਲਈ ਰਜਿੰਦਰਾ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਮੋਹਣਜੀਤ ਸਿੰਘ ਨਾਲ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਿਆ ਉੱਥੇ ਹੀ ਜਿਸ ਮੁੱਦੇ ਨੂੰ ਲੈ ਕੇ ਮੋਹਣਜੀਤ ਸਿੰਘ ਸ਼ੇਰੋਂ ਨੇ ਆਵਾਜ਼ ਚੁੱਕੀ ਉਸ ਸੰਬੰਧੀ ਵੀ ਜਾਣਕਾਰੀ ਲਈ ਮੋਹਣਜੀਤ ਸਿੰਘ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੋਹਣਜੀਤ ਸਿੰਘ ਨਾਲ ਜੁੜੇ ਹੋਏ ਮਸਲੇ ਦੇ ਦੋ ਪਹਿਲੂ ਹਨ ਜਿੱਥੇ ਇਕ ਪਹਿਲੂ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਹੈ ਉਥੇ ਹੀ ਦੂਜਾ ਪਹਿਲੂ ਜਿਹੜਾ ਨਸ਼ਿਆਂ ਦਾ ਮੁੱਦਾ ਉਸ ਨੇ ਚੁੱਕਿਆ ਉਸ ਨਾਲ ਸੰਬੰਧਿਤ ਹੈ। ਉਨ੍ਹਾਂ ਕਿਹਾ ਜਿਨ੍ਹਾਂ ਅਧਿਕਾਰੀਆਂ ਨੇ ਮੋਹਣਜੀਤ ’ਤੇ ਤਸ਼ੱਦਦ ਕੀਤਾ ਹੈ ਉਨ੍ਹਾਂ ’ਤੇ ਤੁਰੰਤ ਕਾਨੂੰਨੀ ਕਾਰਵਾਈ ਹੋਵੇ ਨਾ ਕਿ ਲਾਈਨ ਹਾਜ਼ਰ ਕਰਨ ਵਾਲੀ ਕਾਰਵਾਈ ਹੋਵੇ ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਪਟਿਆਲਾ, 7 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਨਾਲ ਮੋਹਣਜੀਤ ਸਿੰਘ ਸ਼ੇਰੋਂ ਦੀ ਸਿਹਤ ਦਾ ਹਾਲ ਜਾਣਨ ਲਈ ਰਜਿੰਦਰਾ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਮੋਹਣਜੀਤ ਸਿੰਘ ਨਾਲ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਿਆ ਉੱਥੇ ਹੀ ਜਿਸ ਮੁੱਦੇ ਨੂੰ ਲੈ ਕੇ ਮੋਹਣਜੀਤ ਸਿੰਘ ਸ਼ੇਰੋਂ ਨੇ ਆਵਾਜ਼ ਚੁੱਕੀ ਉਸ ਸੰਬੰਧੀ ਵੀ ਜਾਣਕਾਰੀ ਲਈ ਮੋਹਣਜੀਤ ਸਿੰਘ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੋਹਣਜੀਤ ਸਿੰਘ ਨਾਲ ਜੁੜੇ ਹੋਏ ਮਸਲੇ ਦੇ ਦੋ ਪਹਿਲੂ ਹਨ ਜਿੱਥੇ ਇਕ ਪਹਿਲੂ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਹੈ ਉਥੇ ਹੀ ਦੂਜਾ ਪਹਿਲੂ ਜਿਹੜਾ ਨਸ਼ਿਆਂ ਦਾ ਮੁੱਦਾ ਉਸ ਨੇ ਚੁੱਕਿਆ ਉਸ ਨਾਲ ਸੰਬੰਧਿਤ ਹੈ। ਉਨ੍ਹਾਂ ਕਿਹਾ ਜਿਨ੍ਹਾਂ ਅਧਿਕਾਰੀਆਂ ਨੇ ਮੋਹਣਜੀਤ ’ਤੇ ਤਸ਼ੱਦਦ ਕੀਤਾ ਹੈ ਉਨ੍ਹਾਂ ’ਤੇ ਤੁਰੰਤ ਕਾਨੂੰਨੀ ਕਾਰਵਾਈ ਹੋਵੇ ਨਾ ਕਿ ਲਾਈਨ ਹਾਜ਼ਰ ਕਰਨ ਵਾਲੀ ਕਾਰਵਾਈ ਹੋਵੇ । ਚੰਦੂਮਾਜਰਾ ਨੇ ਮੋਹਣਜੀਤ ਵਲੋਂ ਚੁੱਕੇ ਹੋਏ ਨਸ਼ਿਆਂ ਦੇ ਮੁੱਦੇ ਸੰਬੰਧੀ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਦੇ ਆਪਣੇ ਜ਼ਿਲ੍ਹੇ ਵਿਚ ਹੀ ਨਹੀਂ ਬਲਕਿ ਉਨ੍ਹਾਂ ਦੇ ਆਪਣੇ ਪਿੰਡ ਦੇ ਗੁਆਂਢੀ ਪਿੰਡ ਦੇ ਵਿਚ ਕਿਸ ਤਰੀਕੇ ਨਾਲ ਨਸ਼ਾ ਵਿਕਦਾ ਹੈ ਇਹ ਅੱਜ ਦੇ ਪੰਜਾਬ ਦੇ ਹਾਲਾਤਾਂ ਨੂੰ ਬਿਆਨ ਕਰਦਾ ਦਰਦ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੇ ਨਸ਼ਿਆਂ ਨੂੰ ਸ਼ਹਿ ਦੇਣ ਦੇ ਇਲਜ਼ਾਮ ਲੱਗਦੇ ਹੋਣ ਤਾਂ ਉਹ ਜਾਂਚ ਪੁਲਿਸ ਤੋਂ ਲੈ ਕੇ ਨਿਰਪੱਖ ਕੇਂਦਰੀ ਏਜੰਸੀ ਨੂੰ ਸੌਂਪ ਦੇਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜ਼ਿਲ੍ਹਾਪ੍ਰਧਾਨ ਰਣਧੀਰ ਸਿੰਘ ਰੱਖੜਾ, ਪਟਿਆਲਾ ਸ਼ਹਿਰੀ ਦੇ ਪ੍ਰਧਾਨ ਰਵਿੰਦਰ ਸਿੰਘ ਵਿੰਦਾ ਗਰੋਵਰ, ਸੀਨੀਅਰ ਆਗੂ ਕੁਲਵਿੰਦਰ ਸਿੰਘ ਲਵਲੀ, ਹਲਕਾ ਘਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰਾ, ਸਾਬਕਾ ਕੌਂਸਲਰ ਜਸਵਿੰਦਰਪਾਲ ਸਿੰਘ ਚੱਢਾ, ਪਲਵਿੰਦਰ ਸਿੰਘ ਰਿੰਕੂ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜ ਪੁਰਸਕਾਰੀ ਅਧਿਆਪਕ ਗੁਰਦੀਪ ਸਿੰਘ ਅੰਟਾਲ ਦਾ ਪਿੰਡ ਪਹੁੰਚਣ ’ਤੇ ਕੀਤਾ ਸਵਾਗਤ ਅਗਲੀ ਖ਼ਬਰ ਬਜ਼ੁਰਗਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕਰਵਾਏ ਜਾ ਰਹੇ ਨੇ ਗੁਰੂ ਧਾਮਾਂ ਦੇ ਦਰਸ਼ਨ- ਜੱਸੀ ਸੋਹੀਆਂ ਵਾਲਾ
Ad Position 24