07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਫੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਵਿਰਾਸਤ ਤੇ ਬੰਦਨੀ ਪ੍ਰਿੰਟ ਦੀ ਸ਼ਾਨਦਾਰ ਪੇਸ਼ਕਾਰੀ। ਫੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਵਿਰਾਸਤ ਤੇ ਬੰਦਨੀ ਪ੍ਰਿੰਟ ਦੀ ਸ਼ਾਨਦਾਰ ਪੇਸ਼ਕਾਰੀ

ਪਟਿਆਲਾ, 6 ਸਤੰਬਰ (ਗੁਰਵਿੰਦਰ ਸਿੰਘ ਔਲਖ)- ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਪੋਸਟ-ਗ੍ਰੈਜੂਏਟ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਰਵਾਇਤੀ ਪੰਜਾਬੀ ਪਹਿਰਾਵੇ ਅਤੇ ਬੰਦਨੀ ਪ੍ਰਿੰਟ ਡਿਜ਼ਾਈਨਾਂ ਨੂੰ ਸਮਰਪਿਤ ਫੈਸ਼ਨ ਸ਼ੋਅ ਅਤੇ ਪ੍ਰਦਰਸ਼ਨੀ ਕਰਵਾਈ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਆਪਣੀ ਰਚਨਾਤਮਿਕਤਾ ਅਤੇ ਡਿਜ਼ਾਈਨਿੰਗ ਦੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਪਟਿਆਲਾ, 6 ਸਤੰਬਰ (ਗੁਰਵਿੰਦਰ ਸਿੰਘ ਔਲਖ)- ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਪੋਸਟ-ਗ੍ਰੈਜੂਏਟ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਰਵਾਇਤੀ ਪੰਜਾਬੀ ਪਹਿਰਾਵੇ ਅਤੇ ਬੰਦਨੀ ਪ੍ਰਿੰਟ ਡਿਜ਼ਾਈਨਾਂ ਨੂੰ ਸਮਰਪਿਤ ਫੈਸ਼ਨ ਸ਼ੋਅ ਅਤੇ ਪ੍ਰਦਰਸ਼ਨੀ ਕਰਵਾਈ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਆਪਣੀ ਰਚਨਾਤਮਿਕਤਾ ਅਤੇ ਡਿਜ਼ਾਈਨਿੰਗ ਦੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਰਵਾਇਤੀ ਪੰਜਾਬੀ ਪਹਿਰਾਵਿਆਂ ਨੂੰ ਆਧੁਨਿਕ ਫੈਸ਼ਨ ਦੇ ਰੰਗ ਵਿਚ ਢਾਲ ਕੇ ਪੇਸ਼ ਕੀਤਾ ਗਿਆ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਫੈਸ਼ਨ ਸ਼ੋਅ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਵੱਖ-ਵੱਖ ਪਹਿਰਾਵੇ ਰਨਵੇਅ ’ਤੇ ਪੇਸ਼ ਕੀਤੇ ਗਏ। ਇਨ੍ਹਾਂ ਪਹਿਰਾਵਿਆਂ ਵਿਚ ਪੰਜਾਬੀ ਸੱਭਿਆਚਾਰ ਦੀ ਝਲਕ ਦੇ ਨਾਲ-ਨਾਲ ਬੰਦਨੀ ਪ੍ਰਿੰਟ ਦੀਆਂ ਰਵਾਇਤੀ ਤਕਨੀਕਾਂ ਨੂੰ ਆਧੁਨਿਕ ਡਿਜ਼ਾਈਨ ਨਾਲ ਜੋੜਿਆ ਗਿਆ ਸੀ। ਰੰਗਾਂ, ਡਿਜ਼ਾਈਨਾਂ ਅਤੇ ਕੱਪੜਿਆਂ ਦੀ ਚੋਣ ਵਿਚ ਵਿਦਿਆਰਥੀਆਂ ਦੀ ਸਿਰਜਣਾਤਮਿਕ ਸੋਚ ਸਪੱਸ਼ਟ ਤੌਰ ’ਤੇ ਨਜ਼ਰ ਆਈ। ਫੈਸ਼ਨ ਸ਼ੋਅ ਦੇ ਨਾਲ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਡਿਜ਼ਾਈਨਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਹੁਨਰ ਨੂੰ ਪੇਸ਼ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਦੇ ਹਨ। ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਮੁਖੀ ਡਾ. ਵੀਨੂ ਜੈਨ ਨੇ ਕਿਹਾ ਕਿ ਵਿਦਿਆਰਥੀਆਂ ਨੇ ਬੰਦਨੀ ਪ੍ਰਿੰਟ ਦੀਆਂ ਤਕਨੀਕਾਂ ਨੂੰ ਸਮਝਦਿਆਂ ਉਨ੍ਹਾਂ ਨੂੰ ਆਪਣੇ ਡਿਜ਼ਾਈਨਾਂ ਵਿਚ ਨਵੇਂ ਢੰਗ ਨਾਲ ਪੇਸ਼ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਦੀ ਰਚਨਾਤਮਿਕਤਾ ਤੇ ਮਿਹਨਤ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਗੀਤ ਅਤੇ ਨਾਚ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਭਾਈ ਕਾਹਨ ਸਿੰਘ ਨਾਭਾ ਜੀ.ਐੱਸ.ਐੱਸ.ਐੱਸ. (ਲੜਕੀਆਂ) ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ। ਸਮਾਗਮ ਵਿਚ ਡਾ. ਨਿਸ਼ਾਨ ਸਿੰਘ, ਲੈਫਟੀਨੈਂਟ ਡਾ. ਰੋਹਿਤ ਸਚਦੇਵਾ, ਫਲਾਇੰਗ ਅਫਸਰ ਡਾ. ਸ਼ੁਮੀਤ ਕੁਮਾਰ ਸਮੇਤ ਵਿਭਾਗ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਨਾਭਾ ਪ੍ਰਧਾਨ ਜਸਦੀਪ ਖੰਨਾ ਦੀ ਅਗਵਾਈ ਹੇਠ ਕੌਂਸਲਰਾਂ ਦੀ ਹੋਈ ਮੀਟਿੰਗ ਸ਼ਹਿਰ ਨੂੰ ਸੁੰਦਰ ਬਣਾਉਣ ’ਚ ਕਿਸੇ... ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਮਲਕੋ ਨਿਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ ਕਿਹਾ ਸਰਕਾਰ ਦੀ ਸਿਹਤ ਅਤੇ ਸਿੱਖਿਆ...
Ad Position 24