ਨਗਰ ਕੌਂਸਲ ਨਾਭਾ ਪ੍ਰਧਾਨ ਜਸਦੀਪ ਖੰਨਾ ਦੀ ਅਗਵਾਈ ਹੇਠ ਕੌਂਸਲਰਾਂ ਦੀ ਹੋਈ ਮੀਟਿੰਗ
ਸ਼ਹਿਰ ਨੂੰ ਸੁੰਦਰ ਬਣਾਉਣ ’ਚ ਕਿਸੇ ਪ੍ਰਕਾਰ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਦੇਵ ਮਾਨ
ਨਾਭਾ, 7 ਸਤੰਬਰ (ਵਰਿੰਦਰ ਵਰਮਾ)- ਨਗਰ ਕੌਂਸਲ ਨਾਭਾ ਪ੍ਰਧਾਨ ਜਸਦੀਪ ਸਿੰਘ ਖੰਨਾ ਦੀ ਅਗਵਾਈ ਹੇਠ ਕੌਂਸਲਰਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਨਾਭਾ, 7 ਸਤੰਬਰ (ਵਰਿੰਦਰ ਵਰਮਾ)- ਨਗਰ ਕੌਂਸਲ ਨਾਭਾ ਪ੍ਰਧਾਨ ਜਸਦੀਪ ਸਿੰਘ ਖੰਨਾ ਦੀ ਅਗਵਾਈ ਹੇਠ ਕੌਂਸਲਰਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਈ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਉਪਰੰਤ ਵਿਧਾਇਕ ਦੇਵ ਮਾਨ ਨੇ ਦੱਸਿਆ ਕਿ ਨਗਰ ਕੌਂਸਲ ਵਿਚ ਕੰਮ ਕਰ ਰਹੇ ਸਫ਼ਾਈ ਸੇਵਕਾਂ ਤੇ ਸੀਵਰਮੈਨਾ ਦੀਆਂ ਸੇਵਾਵਾਂ ਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਰੈਗੂਲਰ ਕਰਨ ਸੰਬੰਧੀ ਮਤਾ ਪਾਇਆ ਗਿਆ ਹੈ ਜੋ ਕਿ ਸਰਕਾਰ ਤੱਕ ਭੇਜਿਆ ਜਾਵੇਗਾ। ਦੇਵ ਮਾਨ ਨੇ ਕਿਹਾ ਕਿ ਉਹ ਹਲਕੇ ਨੂੰ ਸਾਫ਼ ਸੁਥਰਾ ਤੇ ਸੁੰਦਰ ਵੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੇਰਾ ਇੱਕੋ ਇੱਕ ਸੁਪਨਾ ਹੈ ਕਿ ਹਲਕਾ ਨਾਭਾ ਸੂਬਾ ਪੰਜਾਬ ਵਿਚੋਂ ਇਕ ਨੰਬਰ ’ਤੇ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਰਵਾਏ ਜਾ ਰਹੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜਸਦੀਪ ਸਿੰਘ ਖੰਨਾ ਤੇ ਉਨ੍ਹਾਂ ਦੇ ਪਿਤਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਅਮਰਦੀਪ ਸਿੰਘ ਖੰਨਾ ਨੇ ਕਿਹਾ ਕਿ ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕੀਤਾ ਜਾਵੇਗਾ ਤੇ 800 ਦੇ ਕਰੀਬ ਨਸਬੰਦੀ ਕੀਤੀ ਜਾਵੇਗੀ ਤਾਂਕਿ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਆਖਿਆ ਕਿ ਹਲਕਾ ਵਿਧਾਇਕ ਦੇਵ ਮਾਨ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕਿਸੇ ਪ੍ਰਕਾਰ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਕਾਰਜ ਸਾਧਕ ਅਫ਼ਸਰ ਗੁਰਚਰਨ ਸਿੰਘ ਗਿੱਲ, ਹਰਪ੍ਰੀਤ ਸਿੰਘ ਪ੍ਰੀਤ, ਕਮਲ ਕੁਮਾਰ ਰਾਜੂ, ਯਾਦਵਿੰਦਰ ਯਾਦੂ, ਬਲਵਿੰਦਰ ਸਿੰਘ ਰਵੀ, ਉੱਦਮ ਦੀਪ ਸਿੰਘ, ਹਰੀ ਕ੍ਰਿਸ਼ਨ ਸੇਠ, ਪੰਕਜ ਪੱਪੂ, ਭੁਵੇਸ਼ ਬਾਂਸਲ ਭਾਸੀ, ਹਰਸਿਮਰਨ ਸਿੰਘ ਸਾਹਨੀ, ਕਸ਼ਮੀਰ ਸਿੰਘ ਲਾਲਕਾ, ਸੰਜੇ ਮੱਗੋ, ਸਲੀਮ ਮਹੁੰਮਦ, ਹਰੀਸ਼ ਸ਼ਰਮਾ, ਵਿਕਰਮ ਡੱਲਾ, ਮਨੀ ਗੁਰਮ ਆਦਿ ਹਾਜਰ ਸਨ। ਇਸ ਮੌਕੇ ਸਫਾਈ ਸੇਵਕ ਯੂਨੀਅਨ ਪ੍ਰਧਾਨ ਸੁਨੀਲ ਗਾਗਟ ਤੇ ਸਫ਼ਾਈ ਸੇਵਕਾਂ ਵਲੋੇ ਹਲਕਾ ਵਿਧਾਇਕ ਦੇਵ ਮਾਨ, ਪ੍ਰਧਾਨ ਜਸਦੀਪ ਸਿੰਘ ਖੰਨਾ ਤੇ ਕੌਸਲਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।