10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੰਜਾਬ ਦੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਅਨ ਵਲੋਂ ਕੀਤਾ ਜਾਵੇਗਾ ਸੰਘਰਸ਼- ਗਲੋਲੀ, ਨਿਆਲ

ਪਾਤੜਾਂ, 9 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਨੰਬਰਦਾਰ ਯੂਨੀਅਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਗੁਰਦਰਸ਼ਨ ਸਿੰਘ ਗਲੋਲੀ ਅਤੇ ਨੰਬਰਦਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ ਨੇ ਪਾਤੜਾਂ ਵਿਖੇ ਗਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਚੋਣਾਂ ਸਮੈਂ 13 ਨੁਕਾਤੀ ਏਜੰਡੇ ‘ਚ ਗਾਰੰਟੀ ਦਿੱਤੀ ਗਈ ਸੀ ਅਤੇ ਸਰਕਾਰ ਬਣਨ ਉਪਰੰਤ ਉਸ ਨੂੰ ਲਾਗੂ ਕਰਵਾਉਣ ਲਈ ਪਿਛਲੇ ਸਾਢੇ ਚਾਰ ਸਾਲ ਤੋਂ ਪੰਜਾਬ ਸਰਕਾਰ ਨਾਲ ਸੰਪਰਕ ਵਿਚ ਰਹਿਣ ਦੇ ਬਾਵਜੂਦ ਵੀ ਲਾਗੂ ਨਾ ਹੋਣ ਕਾਰਨ ਪੰਜਾਬ ਦੇ ਸਮੁਚੇ ਨੰਬਰਦਾਰ ਭਾਈਚਾਰੇ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ। ਉਕਤ ਆਗੂਆਂ ਨੇ ਕਿਹਾ ਕਿ ਨੰਬਰਦਾਰ ਯੂਨੀਅਨ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ 5 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਤਾਂ ਜੋ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਇਹ ਯਾਦ ਕਰਵਾਇਆ ਜਾ ਸਕੇ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਨੇ ਨੰਬਰਦਾਰਾਂ ਨਾਲ ਜੋ ਵਾਅਦੇ ਕੀਤੇ ਸਨ ਉਸ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ।

Ad Position 21
repet_subhas-goyals [Copy P29]
ਗੁਰਦਰਸ਼ਨ ਸਿੰਘ ਗਲੋਲੀ, ਯਾਦਵਿੰਦਰ ਸਿੰਘ ਨਿਆਲ 10-09-2026
ਪਾਤੜਾਂ, 9 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਨੰਬਰਦਾਰ ਯੂਨੀਅਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਗੁਰਦਰਸ਼ਨ ਸਿੰਘ ਗਲੋਲੀ ਅਤੇ ਨੰਬਰਦਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ ਨੇ ਪਾਤੜਾਂ ਵਿਖੇ ਗਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਚੋਣਾਂ ਸਮੈਂ 13 ਨੁਕਾਤੀ ਏਜੰਡੇ ‘ਚ ਗਾਰੰਟੀ ਦਿੱਤੀ ਗਈ ਸੀ ਅਤੇ ਸਰਕਾਰ ਬਣਨ ਉਪਰੰਤ ਉਸ ਨੂੰ ਲਾਗੂ ਕਰਵਾਉਣ ਲਈ ਪਿਛਲੇ ਸਾਢੇ ਚਾਰ ਸਾਲ ਤੋਂ ਪੰਜਾਬ ਸਰਕਾਰ ਨਾਲ ਸੰਪਰਕ ਵਿਚ ਰਹਿਣ ਦੇ ਬਾਵਜੂਦ ਵੀ ਲਾਗੂ ਨਾ ਹੋਣ ਕਾਰਨ ਪੰਜਾਬ ਦੇ ਸਮੁਚੇ ਨੰਬਰਦਾਰ ਭਾਈਚਾਰੇ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ। ਉਕਤ ਆਗੂਆਂ ਨੇ ਕਿਹਾ ਕਿ ਨੰਬਰਦਾਰ ਯੂਨੀਅਨ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ 5 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਰਿਹਾਇਸ਼ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਤਾਂ ਜੋ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਇਹ ਯਾਦ ਕਰਵਾਇਆ ਜਾ ਸਕੇ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਨੇ ਨੰਬਰਦਾਰਾਂ ਨਾਲ ਜੋ ਵਾਅਦੇ ਕੀਤੇ ਸਨ ਉਸ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਕਤ ਧਰਨੇ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਇਨ੍ਹਾਂ ਨਾਲ ਰਸ਼ਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਹਰਕੰਵਲ ਸਿੰਘ ਮੁੰਧ ਜਲੰਧਰ, ਸੀਨੀ. ਮੀਤ ਪ੍ਰਧਾਨ ਹੁਸਿਆਰ ਸਿੰਘ ਝੰਡੇਰ, ਦਰਸ਼ਨ ਸਿੰਘ ਮਾਲਵਾ ਖਜ਼ਾਨਚੀ, ਮੀਤ ਪ੍ਰਧਾਨ ਹਰਪਾਲ ਸਿੰਘ ਪੰਨੂ, ਕਰਮਜੀਤ ਸਿੰਘ, ਭਗਵਾਨ ਸਿੰਘ ਮਾਣਕੀ, ਚਰਨਜੀਤ ਸਿੰਘ ਕਰਤਾਰਪੁਰ ਮੁੱਖ ਬੁਲਾਰਾ, ਸੀਨੀ. ਮੀਤ ਪ੍ਰਧਾਨ ਪਿਆਰਾ ਸਿੰਘ, ਵਰਿੰਦਰ ਕੁਮਾਰ ਚੌਧਰੀ ਜ਼ਿਲ੍ਹਾ ਪ੍ਰਧਾਨ, ਸ਼ਿੰਗਾਰਾ, ਕੁਲਦੀਪ ਸਿੰਘ, ਜਗਤਾਰ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਭਾ ਹਲਕੇ ਦਾ ਕਰਵਾਇਆ ਗਿਆ ਹੈ ਰਿਕਾਰਡ ਤੋੜ ਵਿਕਾਸ- ਵਿਧਾਇਕ ਦੇਵ ਮਾਨ ਅਗਲੀ ਖ਼ਬਰ ਨਿਗਮ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਘੋੜਿਆਂ ਵਾਲਾ ਪੁਲ ਤੋਂ ਸਰਹਿੰਦ ਬਾਈਪਾਸ ਤੱਕ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ
Ad Position 24