10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਨਾਭਾ ਹਲਕੇ ਦਾ ਕਰਵਾਇਆ ਗਿਆ ਹੈ ਰਿਕਾਰਡ ਤੋੜ ਵਿਕਾਸ- ਵਿਧਾਇਕ ਦੇਵ ਮਾਨ

ਨਾਭਾ, 9 ਸਤੰਬਰ (ਜਗਨਾਰ ਸਿੰਘ ਦੁਲੱਦੀ)- ਹਲਕਾ ਨਾਭਾ ਦੇ ਸ਼ਹਿਰਾਂ ਤੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਗੱਲਬਾਤ ਦੌਰਾਨ ਕੀਤਾ ਗਿਆ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਜੋ ਪੰਜਾਬ ਅੰਦਰ ਵਿਕਾਸ ਕਾਰਜ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਬਿਨਾਂ ਪੱਖਪਾਤ ਕਰਵਾਏ ਹਨ ਉਹ ਅੱਜ ਤੱਕ ਕਿਸੇ ਵੀ ਹੋਰ ਪਾਰਟੀ ਦੀ ਸਰਕਾਰ ਵਲੋਂ ਨਹੀਂ ਕਰਵਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਨਾਭਾ, 9 ਸਤੰਬਰ (ਜਗਨਾਰ ਸਿੰਘ ਦੁਲੱਦੀ)- ਹਲਕਾ ਨਾਭਾ ਦੇ ਸ਼ਹਿਰਾਂ ਤੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਗੱਲਬਾਤ ਦੌਰਾਨ ਕੀਤਾ ਗਿਆ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਜੋ ਪੰਜਾਬ ਅੰਦਰ ਵਿਕਾਸ ਕਾਰਜ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਬਿਨਾਂ ਪੱਖਪਾਤ ਕਰਵਾਏ ਹਨ ਉਹ ਅੱਜ ਤੱਕ ਕਿਸੇ ਵੀ ਹੋਰ ਪਾਰਟੀ ਦੀ ਸਰਕਾਰ ਵਲੋਂ ਨਹੀਂ ਕਰਵਾਏ ਗਏ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੰਜਾਬ ਦਾ ਹਰ ਵਰਗ ਪੂਰੀ ਤਰਹਾਂ ਸੰਤੁਸ਼ਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਦਾਣਾ ਦਾਣਾ ਖਰੀਦਣ ਲਈ ਬਚਨਵੱਧ ਹੈ, ਕਿਉਂ ਜੋ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਬਣੀ ਹੈ, ਕਦੇ ਵੀ ਕਿਸਾਨਾਂ ਨੂੰ ਮੰਡੀਆਂ ਵਿਚ ਨਹੀਂ ਰੁਲਣ ਦਿੱਤਾ। ਵਿਧਾਇਕ ਦੇਵ ਮਾਨ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪੰਜਾਬ ਦੇ ਸੂਝਵਾਨ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੀ ਸਰਕਾਰ ਬਣਾਉਣਗੇ, ਕਿਉਂ ਜੋ ਆਮ ਆਦਮੀ ਪਾਰਟੀ ਨੇ ਜਿੰਨੇ ਵੀ ਪਿਛਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇਕ-ਇਕ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰਾ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਡਾਕਟਰਾਂ ਸਮੇਤ 70 ਲੋਕਾਂ ਨੇ ਆਪਣੀਆਂ ਅੱਖਾਂ ਦਾਨ ਕਰਨ ਦੀ ਸਹੁੰ ਚੁੱਕੀ ਅਗਲੀ ਖ਼ਬਰ ਪੰਜਾਬ ਦੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਅਨ ਵਲੋਂ ਕੀਤਾ ਜਾਵੇਗਾ ਸੰਘਰਸ਼- ਗਲੋਲੀ, ਨਿਆਲ
Ad Position 24