11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਵੇਗਾ ਧਾਰਮਿਕ ਸਮਾਗਮ

ਪਟਿਆਲਾ 10 ਸਤੰਬਰ (ਅ. ਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਪਟਿਆਲਾ 10 ਸਤੰਬਰ (ਅ. ਸ. ਆਹਲੂਵਾਲੀਆ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਤੇ ਭਾਈ ਗੁਲਵਿੰਦਰ ਸਿੰਘ ਨੇ ਮੁੱਖਵਾਕ ਲਿਆ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਗੁਰੂ ਘਰ ਦੇ ਦੀਵਾਨ ਹਾਲ ਵਿਖੇ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਧਾਰਮਕ ਸਮਾਗਮ ਵਿਚ ਹਜ਼ੂਰੀ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਮੈਨੇਜਰ ਭਾਗ ਸਿੰਘ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਗੁਰੂ ਘਰ ਪੁੱਜ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਭਾਈ ਵਰਿਦਰ ਸਿੰਘ ਗੋਲਡੀ, ਸੁਖਦੇਵ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ ਸਮੇਤ ਸ਼ੋ੍ਮਣੀ ਕਮੇਟੀ ਸਟਾਫ਼ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀ ਸਹੂਲਤ ਲਈ ਨਗਰ ਨਿਗਮ ਨੇ ਵਿਸ਼ੇਸ਼ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰ ਦੇ ਦਾਅਵਿਆਂ ਤੇ ਜੇਲ੍ਹ ਦੇ ਅੰਕੜਿਆਂ ’ਚ ਵੱਡਾ ਫ਼ਰਕ
Ad Position 24