11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

‘ ਖੇਡਾਂ ਵਤਨ ਪੰਜਾਬ ਦੀਆਂ 2026’ ਬਲਾਕ ਸਨੌਰ ’ਚ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਸਨੌਰ, 10 ਸਤੰਬਰ (ਸੋਖਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਸੂਬੇ ਵਿਚ ਖੇਡ ਕ੍ਰਾਂਤੀ ਲਿਆਉਣ ਤੇ ਨੌਜਵਾਨਾਂ ਨੂੰ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਅੱਜ ਬਲਾਕ ਸਨੌਰ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਸ਼ਹੀਦ ਊਧਮ ਸਿੰਘ ਸਪੋਰਟਸ ਸਟੇਡੀਅਮ ਨੇੜੇ ਦਾਣਾ ਮੰਡੀ ਸਨੌਰ ਵਿਖੇ ਹੋਇਆ। ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਹਲਕੇ ਭਰ ਦੇ ਸੈਂਕੜੇ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਸ਼ਮੂਲੀਅਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸਨੌਰ, 10 ਸਤੰਬਰ (ਸੋਖਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਸੂਬੇ ਵਿਚ ਖੇਡ ਕ੍ਰਾਂਤੀ ਲਿਆਉਣ ਤੇ ਨੌਜਵਾਨਾਂ ਨੂੰ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਅੱਜ ਬਲਾਕ ਸਨੌਰ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਸ਼ਹੀਦ ਊਧਮ ਸਿੰਘ ਸਪੋਰਟਸ ਸਟੇਡੀਅਮ ਨੇੜੇ ਦਾਣਾ ਮੰਡੀ ਸਨੌਰ ਵਿਖੇ ਹੋਇਆ। ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਹਲਕੇ ਭਰ ਦੇ ਸੈਂਕੜੇ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਇਹ ਬਲਾਕ ਪੱਧਰੀ ਮੁਕਾਬਲੇ 10 ਤੋਂ 12 ਸਤੰਬਰ ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦੀ ਵਿਸ਼ੇਸ਼ਤਾ ਇਹ ਹੈ ਕਿ ਜਿੱਥੇ ਫੁੱਟਬਾਲ, ਖੋ-ਖੋ ਤੇ ਕਬੱਡੀ ਵਰਗੀਆਂ ਰਵਾਇਤੀ ਤੇ ਮਕਬੂਲ ਖੇਡਾਂ ਵਿਚ 14 ਤੋਂ 40 ਸਾਲ ਉਮਰ ਵਰਗ ਦੇ ਖਿਡਾਰੀ ਆਪਣਾ ਦਮਖ਼ਮ ਦਿਖਾ ਰਹੇ ਹਨ, ਉੱਥੇ ਹੀ ਅਥਲੈਟਿਕਸ ਅਤੇ ਵਾਲੀਬਾਲ ਦੇ ਮੁਕਾਬਲਿਆਂ ਵਿਚ 14 ਤੋਂ ਲੈ ਕੇ 70 ਸਾਲ ਤੱਕ ਦੇ ਬਜ਼ੁਰਗ ਖਿਡਾਰੀ ਵੀ ਮੈਦਾਨ ਵਿਚ ਉਤਰ ਕੇ ਆਪਣੀ ਤੰਦਰੁਸਤੀ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਸਦਕਾ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ਦੇ ਪਿੰਡ-ਪਿੰਡ ਅੰਦਰ ਨਵੀਂ ਊਰਜਾ ਭਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਅਤੇ ਇਕ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਅਜਿਹੇ ਮੰਚ ਸਭ ਤੋਂ ਕਾਰਗਰ ਸਾਬਤ ਹੋ ਰਹੇ ਹਨ। ਹਡਾਣਾ ਨੇ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਟੇਡੀਅਮ ਪਹੁੰਚ ਕੇ ਖਿਡਾਰੀਆਂ ਦਾ ਮਨੋਬਲ ਵਧਾਉਣ। ਇਸ ਉਦਘਾਟਨੀ ਮੌਕੇ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਸਨੌਰ ਯੁਵਰਾਜ ਸਿੰਘ, ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਮਨਮੀਤ ਸਿੰਘ (ਮੁੰਨਾ), ਪ੍ਰਧਾਨ ਸ਼ਹੀਦ ਊਧਮ ਸਿੰਘ ਸਟੇਡੀਅਮ, ਨੋਡਲ ਅਫ਼ਸਰ ਤੇ ਕੋਚ ਇੰਦਰਜੀਤ ਸਿੰਘ, ਕੋਚ ਹਰਪ੍ਰੀਤ ਸਿੰਘ ਪ੍ਰਿੰਸ, ਸ਼ਾਮ ਸਿੰਘ ਸ਼ਹਿਰੀ ਪ੍ਰਧਾਨ, ਵਾਰਡ ਇੰਚਾਰਜ ਡਾਕਟਰ ਗੋਲਡੀ, ਚੇਅਰਮੈਨ ਚਰਨਜੀਤ ਸਿੰਘ ਨੈਣਾ, ਮਨਦੀਪ ਸਿੰਘ ਬੱਤੀ ਬਲਾਕ ਪ੍ਰਧਾਨ, ਪ੍ਰਿੰਸੀਪਲ ਕਰਮ ਸਿੰਘ, ਬਲਾਕ ਸੰਮਤੀ ਮੈਂਬਰ ਗੁਰਿੰਦਰਪਾਲ ਸਿੰਘ ਅਦਾਲਤੀਵਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਮ ਇੰਦਰ ਸਿੰਘ ਜਮਨਾ, ਕੌਂਸਲਰ ਬਲਜੀਤ ਸਿੰਘ, ਕੌਂਸਲਰ ਚਰਨਜੀਤ ਸਿੰਘ, ਕੌਂਸਲਰ ਬ੍ਰਿਜ ਭੂਸ਼ਣ, ਗੁਰਪ੍ਰੀਤ ਸਿੰਘ ਸਰਪੰਚ, ਕੌਂਸਲਰ ਪ੍ਰਿਤਪਾਲ ਸਿੰਘ, ਕੌਂਸਲਰ ਵਿਕਾਸ ਅਟਵਾਲ, ‘ਆਪ’ ਆਗੂ ਗੁਰਇਕਬਾਲ ਸਿੰਘ, ਯੂਥ ਆਗੂ ਸ਼ਹਿਰੀ ਹਰਿੰਦਰ ਹਾਂਡਾ, ‘ਆਪ’ ਆਗੂ ਹਰਪ੍ਰੀਤ ਸਿੰਘ, ‘ਆਪ’ ਆਗੂ ਪ੍ਰਿੰਸ ਸਮੇਤ ਨਗਰ ਕੌਂਸਲ ਦੇ ਹੋਰ ਕੌਂਸਲਰ, ਸੀਨੀਅਰ ਆਗੂ, ਵਲੰਟੀਅਰ ਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਮਜੀਤ ਸਿੰਘ ਰੰਧਾਵਾ, ਗੁਰਵਿੰਦਰ ਸਿੰਘ ਗੋਲਨ, ਨਿਰਲੇਪ ਕੌਰ ਐਡਵੋਕੇਟ ਅਗਲੀ ਖ਼ਬਰ ਲੋਕਾਂ ਦੀ ਸਹੂਲਤ ਲਈ ਨਗਰ ਨਿਗਮ ਨੇ ਵਿਸ਼ੇਸ਼ ਕੈਂਪ ਲਗਾਇਆ
Ad Position 24