11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਕਰਨ ਤੋਂ ਆਂਗਣਵਾੜੀ ਵਰਕਰਾਂ ਦਾ ਇਨਕਾਰ

ਨਾਭਾ, 10 ਸਤੰਬਰ (ਜਗਨਾਰ ਸਿੰਘ ਦੁਲੱਦੀ)- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਬਲਾਕ ਪ੍ਰਧਾਨ ਸੋਨੀਆ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਧੂ ਜ਼ਿੰਮੇਵਾਰੀਆਂ ਨਿਭਾਉਣ ਦੇ ਬਾਵਜੂਦ ਵਰਕਰਾਂ ਨੂੰ ਕੋਈ ਵੱਖਰਾ ਮਿਹਨਤਾਨਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਅਸੀਂ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਵੇਂ ਬਣਾਏ ਰਹੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂ ਜੋ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਆਂਗਣਵਾੜੀ ਵਰਕਰਾਂ ਦੀਆਂ ਨਿਰਧਾਰਤ ਵਿਭਾਗੀ ਡਿਊਟੀਆਂ ਦਾ ਦਿੱਸਾ ਨਹੀਂ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਨਾਭਾ, 10 ਸਤੰਬਰ (ਜਗਨਾਰ ਸਿੰਘ ਦੁਲੱਦੀ)- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਬਲਾਕ ਪ੍ਰਧਾਨ ਸੋਨੀਆ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਧੂ ਜ਼ਿੰਮੇਵਾਰੀਆਂ ਨਿਭਾਉਣ ਦੇ ਬਾਵਜੂਦ ਵਰਕਰਾਂ ਨੂੰ ਕੋਈ ਵੱਖਰਾ ਮਿਹਨਤਾਨਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਅਸੀਂ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਵੇਂ ਬਣਾਏ ਰਹੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂ ਜੋ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਆਂਗਣਵਾੜੀ ਵਰਕਰਾਂ ਦੀਆਂ ਨਿਰਧਾਰਤ ਵਿਭਾਗੀ ਡਿਊਟੀਆਂ ਦਾ ਦਿੱਸਾ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹ ਕੰਮ ਕਿਸੇ ਹੋਰ ਸਬੰਧਤ ਵਿਭਾਗ ਜਾਂ ਯੋਗ ਕਰਮਚਾਰੀਆਂ ਨੂੰ ਸੌਂਪਿਆ ਜਾਵੇ ਤੇ ਆਂਗਣਵਾੜੀ ਵਰਕਰਾਂ ’ਤੇ ਵਾਧੂ ਕੰਮ ਦਾ ਬੋਝ ਨਾ ਪਾਇਆ ਜਾਵੇ। ਬਲਾਕ ਪ੍ਰਧਾਨ ਸੋਨੀਆ ਰਾਣੀ ਕਿਹਾ ਕਿ ਆਂਗਣਵਾੜੀ ਵਰਕਰਾਂ ਪਹਿਲਾਂ ਹੀ ਆਪਣੇ ਵਿਭਾਗ ਨਾਲ ਸੰਬੰਧਤ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਇਮਾਨਦਾਰੀ ਤੇ ਮਿਹਨਤ ਨਾਲ ਨਿਭਾ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਉੱਤੇ ਕੰਮ ਦਾ ਕਾਫ਼ੀ ਬੋਝ ਹੈ। ਬਲਾਕ ਪ੍ਰਧਾਨ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੇ ਨਾਲ ਨਾਲ ਸੰਬੰਧਤ ਵਿਭਾਗੀ ਸੇਵਾਵਾਂ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸੌਂਪੀਆਂ ਜਾਣ ਵਾਲੀਆਂ ਵੱਖ-ਵੱਖ ਜ਼ਿੰਮੇਵਾਰੀਆਂ ਵੀ ਨਿਭਾਉਂਦੀਆਂ ਹਨ, ਜਿਸ ਕਰਕੇ ਉਹਨਾਂ ਨੂੰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦੀ ਜਿੰਮੇਵਾਰੀ ਨਾ ਸੌਂਪੀ ਜਾਵੇ। ਬਲਾਕ ਪ੍ਰਧਾਨ ਸੋਨੀਆ ਰਾਣੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਵਲੋਂ ਸਾਡੀਆਂ ਮੰਗਾਂ ਨਾ-ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੈਕਟਰੀ 20 ਹਜ਼ਾਰ ਦੀ ਵੱਢੀ ਲੈਂਦਾ ਕਾਬੂ ਅਗਲੀ ਖ਼ਬਰ ਪਟੇਲ ਕਾਲਜ ਵਿਖੇ ਸ਼ਾਸਤਰੀ ਤੇ ਅਰਧ-ਸ਼ਾਸਤਰੀ ਨਾਚ ਦੀ ਵਰਕਸ਼ਾਪ ਕਰਵਾਈ
Ad Position 24