12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਨਾਲ ਸਨੌਰ ਕਾਂਗਰਸ ’ਚ ਉਤਸ਼ਾਹ- ਨਿਰਮਲ ਭੱਟੀਆ

ਸਨੌਰ, 11 ਸਤੰਬਰ (ਸੋਖਲ)- ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਹਲਕਾ ਸਨੌਰ ਦੀ ਕਾਂਗਰਸ ਸਿਆਸਤ ਵਿਚ ਵੀ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਚਿਨ ਪਾਇਲਟ ਦੇ ਕਰੀਬੀ ਮੰਨੇ ਜਾਂਦੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆ ਨੂੰ ਇਸ ਮੌਕੇ ਲੋਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸਨੌਰ, 11 ਸਤੰਬਰ (ਸੋਖਲ)- ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਹਲਕਾ ਸਨੌਰ ਦੀ ਕਾਂਗਰਸ ਸਿਆਸਤ ਵਿਚ ਵੀ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਚਿਨ ਪਾਇਲਟ ਦੇ ਕਰੀਬੀ ਮੰਨੇ ਜਾਂਦੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਭੱਟੀਆ ਨੂੰ ਇਸ ਮੌਕੇ ਲੋਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਨਿਰਮਲ ਸਿੰਘ ਭੱਟੀਆ ਨਾਲ ਜੁੜੇ ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਸਚਿਨ ਪਾਇਲਟ ਨੂੰ ਪੰਜਾਬ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਨੂੰ ਸੂਬੇ ਵਿੱਚ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਾਇਲਟ ਦੀ ਨੌਜਵਾਨਾਂ ਵਿੱਚ ਮਜ਼ਬੂਤ ਪਕੜ ਅਤੇ ਜਥੇਬੰਦਕ ਤਜਰਬਾ ਪੰਜਾਬ ਕਾਂਗਰਸ ਲਈ ਲਾਹੇਵੰਦ ਸਾਬਤ ਹੋ ਸਕਦਾ ਹੈ। ਇਸ ਦੌਰਾਨ ਨਿਰਮਲ ਸਿੰਘ ਭੱਟੀਆ ਨੂੰ ਮਿਲ ਰਹੇ ਸਮਰਥਨ ਨੂੰ ਹਲਕਾ ਸਨੌਰ ਦੀ ਸਿਆਸਤ ਵਿੱਚ ਵੀ ਅਹਿਮ ਚਿਹਰਾ ਮੰਨਿਆ ਜਾ ਰਿਹਾ ਹੈ। ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਇਸ ਨਿਯੁਕਤੀ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਹੋਣ ਦੀਆਂ ਚਰਚਾਵਾਂ ਹਨ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਤਰਪਾਲ ਮਿੱਟੀ ਨਾਲ ਭਰੇ ਦਰਜਨ ਦੇ ਕਰੀਬ ਟਿੱਪਰਾਂ ਦੇ ਕੱਟੇ ਚਲਾਨ ਅਗਲੀ ਖ਼ਬਰ ਵਿਆਹ ਦੀ 40ਵੀਂ ਵਰ੍ਹੇਗੰਢ ਵੱਖਰੇ ਢੰਗ ਮਨਾ ਕੇ ਚਰਨਜੀਤ ਕੌਰ ਬਾਗ਼ੀ ਨੇ ਦਿੱਤਾ ਮਾਨਵਤਾ ਪੱਖੀ ਸੁਨੇਹਾ
Ad Position 24