12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹਰਿਆਊ ਨੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਸ਼ਪਾਲ ਸਿੰਘ ਨੂੰ ਕੀਤਾ ਸਨਮਾਨਿਤ

ਪਾਤੜਾਂ, 11 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਪਟਿਆਲੇ ਜ਼ਿਲ੍ਹੇ ਦੇ ਪ੍ਰਧਾਨ ਰਸ਼ਪਾਲ ਸਿੰਘ ਨਿਆਲ ਨੂੰ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਦੀ ਅਗਵਾਈ ’ਚ ਹਲਕਾ ਸ਼ੁਤਰਾਣਾ ਦੇ ਆਗੂਆਂ ਤੇ ਵਰਕਰਾਂ ਵਲੋਂ ਸਨਮਾਨਿਤ ਕੀਤਾ ਗਿਆ ਤੇ ਇਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਗਿਆ। ਹਰਿਆਊ ਨੇ ਕਿਹਾ ਕਿ ਰਸ਼ਪਾਲ ਸਿੰਘ ਨਿਆਲ ਸ਼ੋ੍ਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਹਨ ਅਤੇ ਇਨ੍ਹਾਂ ਨੇ ਪਾਰਟੀ ਦੀ ਹਰ ਔਖੀ ਸੌਖੀ ਘੜੀ ਵਿਚ ਸਾਥ ਦਿੱਤਾ ਹੈ ਤੇ ਪਾਰਟੀ ਵਲੋਂ ਲੜੀਆਂ ਗਈਆਂ ਹਰ ਤਰ੍ਹਾਂ ਦੀਆਂ ਚੋਣਾਂ ਵਿਚ ਸਾਥ ਦੇ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਲਈ ਯੋਗਦਾਨ ਪਾਇਆ ਜਾਂਦਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਪਾਤੜਾਂ, 11 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਪਟਿਆਲੇ ਜ਼ਿਲ੍ਹੇ ਦੇ ਪ੍ਰਧਾਨ ਰਸ਼ਪਾਲ ਸਿੰਘ ਨਿਆਲ ਨੂੰ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਦੀ ਅਗਵਾਈ ’ਚ ਹਲਕਾ ਸ਼ੁਤਰਾਣਾ ਦੇ ਆਗੂਆਂ ਤੇ ਵਰਕਰਾਂ ਵਲੋਂ ਸਨਮਾਨਿਤ ਕੀਤਾ ਗਿਆ ਤੇ ਇਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਗਿਆ। ਹਰਿਆਊ ਨੇ ਕਿਹਾ ਕਿ ਰਸ਼ਪਾਲ ਸਿੰਘ ਨਿਆਲ ਸ਼ੋ੍ਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਹਨ ਅਤੇ ਇਨ੍ਹਾਂ ਨੇ ਪਾਰਟੀ ਦੀ ਹਰ ਔਖੀ ਸੌਖੀ ਘੜੀ ਵਿਚ ਸਾਥ ਦਿੱਤਾ ਹੈ ਤੇ ਪਾਰਟੀ ਵਲੋਂ ਲੜੀਆਂ ਗਈਆਂ ਹਰ ਤਰ੍ਹਾਂ ਦੀਆਂ ਚੋਣਾਂ ਵਿਚ ਸਾਥ ਦੇ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਲਈ ਯੋਗਦਾਨ ਪਾਇਆ ਜਾਂਦਾ ਰਿਹਾ ਹੈ। ਇਸ ਤੋਂ ਇਲਾਵਾ ਇਨ੍ਹਾਂ ਵਲੋਂ ਪਾਤੜਾਂ ਦੀ ਟਰੱਕ ਯੂਨੀਅਨ ਵਿਚ ਬਤੌਰ ਟਰੱਕ ਅਪਰੇਟਰ ਜਿੱਥੇ ਮਿਹਨਤ ਕੀਤੀ ਉੱਥੇ ਹੀ ਟਰਾਂਸਪੋਰਟ ਦੇ ਧੰਦੇ ਨਾਲ ਜੁੜੇ ਹੋਏ ਛੋਟੇ ਟਰਾਂਸਪੋਰਟਰਾਂ ਦਾ ਧੰਦਾ ਚਲਾਉਣ ਲਈ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਹੈ। ਇਸ ਤੋਂ ਇਲਾਵਾ ਇਨ੍ਹਾਂ ਵਲੋਂ ਲੋਕਾਂ ਲਈ ਕੀਤੇ ਜਾਂਦੇ ਕੰਮਾਂ ਨੂੰ ਦੇਖਦਿਆਂ ਇਨ੍ਹਾਂ ਨੂੰ ਪਿੰਡ ਦਾ ਬਤੌਰ ਸਰਪੰਚ ਦਿੱਤੀ ਗਈ ਜ਼ੁੰਮੇਵਾਰੀ ਨੂੰ ਵੀ ਰਸ਼ਪਾਲ ਸਿੰਘ ਨਿਆਲ ਵਲੋਂ ਪੂਰੀ ਤਨਦੇਹੀ ਨਾਲ ਨਿਭਾਇਆ ਗਿਆ ਹੈ। ਇਸ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਖੂ ਅੱਖ ਨਾਲ ਪਰਖਦਿਆਂ ਪਾਰਟੀ ਦਾ ਪਟਿਆਲਾ ਜ਼ਿਲ੍ਹੇ ਦਾ ਟਰਾਂਸਪੋਰਟ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਜਿਸ ਨੂੰ ਲੈ ਕੇ ਅਕਾਲੀ ਦਲ ਦੇ ਸਮੁੱਚੇ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ। ਰਸ਼ਪਾਲ ਸਿੰਘ ਨਿਆਲ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਮੈਨੂੰ ਜ਼ੁੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਤੇਜਵੀਰ ਸਿੰਘ ਖਾਂਗ, ਹਨੀ ਸਿੱਧੂ, ਗੁਰਬਚਨ ਸਿੰਘ ਮੌਲਵੀਵਾਲਾ, ਅਕਾਲੀ ਦਲ ਦੇ ਮੁੱਖ ਬੁਲਾਰੇ ਅਜੈਬ ਸਿੰਘ ਮੱਲ੍ਹੀ, ਅਮੀਰ ਸਿੰਘ ਢਿੱਲੋਂ ਪ੍ਰਧਾਨ ਟਰੱਕ ਯੂਨੀਅਨ, ਧਰਮ ਸਿੰਘ ਦੁਤਾਲ, ਸੁਰਜੀਤ ਸਿੰਘ ਖਾਂਗ, ਬਿੰਦਰ ਦਿਉਗੜ੍ਹ, ਰਣਜੀਤ ਸਿੰਘ, ਪਿਆਰਾ ਸਿੰਘ ਪੱਪੂ, ਹਰਦੀਪ ਸਿੰਘ ਖਾਂਗ ਤੇ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਡਾਕਟਰ ’ਤੇ ਲੱਗੇ ਦੋਸ਼ਾਂ ਨੂੰ ਲੈ ਕੇ ਮੀਟਿੰਗ ਅਗਲੀ ਖ਼ਬਰ ਬ੍ਰਹਮ ਮੋਹਿੰਦਰਾ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
Ad Position 24