12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਰਵਿੰਦ ਕੇਜਰੀਵਾਲ ਦੇ ਮੁੜ ਕੌਮੀ ਕਨਵੀਨਰ ਬਣਨ ’ਤੇ ਢਿੱਲੋਂ ਵਲੋਂ ਮੁਬਾਰਕਾਂ

ਡਕਾਲਾ, 11 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਤੇ ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵਜੋਂ ਅਰਵਿੰਦ ਕੇਜਰੀਵਾਲ ਨੂੰ ਮੁੜ ਸਰਬਸੰਮਤੀ ਨਾਲ ਚੁਣਿਆ ਗਿਆ ਹੈ, ਜਿਸ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ , ਢਿੱਲੋਂ ਨੇ ਦੱਸਿਆ ਕਿ ਪਾਰਟੀ ਦੀ 15ਵੀਂ ਨੈਸ਼ਨਲ ਕੌਂਸਲ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ, ਜਿਸ ਵਿਚ ਵੱਖ-ਵੱਖ ਸੂਬਿਆਂ ਨਾਲ ਸਬੰਧਤ 330 ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਮੁੜ ਆਮ ਆਦਮੀ ਪਾਰਟੀ ਦਾ ਕੌਮੀ ਕਨਵੀਨਰ ਚੁਣਿਆ ਗਿਆ ਅਤੇ 23 ਮੈਂਬਰੀ ਕੌਮੀ ਕਾਰਜਕਾਰਨੀ ਦਾ ਵੀ ਗਠਨ ਕੀਤਾ ਗਿਆ।

Ad Position 21
repet_subhas-goyals [Copy P29]
ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਮੁੜ ਆਮ ਆਦਮੀ ਪਾਰਟੀ ਦਾ ਕੌਮੀ ਕਨਵੀਨਰ ਬਣਨ ਤੇ ਗੁਲਦਸਤਾ ਭੇਟ ਕਰਦੇ ਹੋਏ। ਅਜੀਤ ਤਸਵੀਰ 12-09-2026
ਡਕਾਲਾ, 11 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਤੇ ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵਜੋਂ ਅਰਵਿੰਦ ਕੇਜਰੀਵਾਲ ਨੂੰ ਮੁੜ ਸਰਬਸੰਮਤੀ ਨਾਲ ਚੁਣਿਆ ਗਿਆ ਹੈ, ਜਿਸ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ , ਢਿੱਲੋਂ ਨੇ ਦੱਸਿਆ ਕਿ ਪਾਰਟੀ ਦੀ 15ਵੀਂ ਨੈਸ਼ਨਲ ਕੌਂਸਲ ਦੀ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ, ਜਿਸ ਵਿਚ ਵੱਖ-ਵੱਖ ਸੂਬਿਆਂ ਨਾਲ ਸਬੰਧਤ 330 ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਮੁੜ ਆਮ ਆਦਮੀ ਪਾਰਟੀ ਦਾ ਕੌਮੀ ਕਨਵੀਨਰ ਚੁਣਿਆ ਗਿਆ ਅਤੇ 23 ਮੈਂਬਰੀ ਕੌਮੀ ਕਾਰਜਕਾਰਨੀ ਦਾ ਵੀ ਗਠਨ ਕੀਤਾ ਗਿਆ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੰਦਿਆਂ ਅੱਗੇ ਦੱਸਿਆ ਕਿ ਉਨ੍ਹਾਂ ਦਾ ਮੁੜ ਕੌਮੀ ਕਨਵੀਨਰ ਚੁਣਿਆ ਜਾਣਾ ਉਨ੍ਹਾਂ ਦੀ ਮਜ਼ਬੂਤ ਅਗਵਾਈ, ਲੋਕ-ਪੱਖੀ ਸੋਚ ਤੇ ਪਾਰਟੀ ਪ੍ਰਤੀ ਸਮਰਪਣ ਦਾ ਪ੍ਰਮਾਣ ਹੈ ।ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ ਅਤੇ ਆਮ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਵਿਖੇ ਗੈਸਟ ਲੈਕਚਰ ਕਰਵਾਇਆ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24