11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਡਾ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਲਈ ਅੰਬੇਡਕਰ ਮਿਸ਼ਨ ਸੁਸਾਇਟੀ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸਮਾਣਾ, 11 ਸਤੰਬਰ (ਸਾਹਿਬ ਸਿੰਘ)- ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਸੁਸਾਇਟੀ ਸਮਾਣਾ ਵਲੋਂ ਬਾਬਾ ਸਾਹਿਬ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸਮਾਣਾ, 11 ਸਤੰਬਰ (ਸਾਹਿਬ ਸਿੰਘ)- ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਸੁਸਾਇਟੀ ਸਮਾਣਾ ਵਲੋਂ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਅਤੇ ਇਸ ਸੰਬੰਧੀ ਲੋੜੀਂਦੇ ਪ੍ਰਬੰਧ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਪ-ਮੰਡਲ ਅਫ਼ਸਰ ਰਿਚਾ ਗੋਇਲ ਰਾਹੀਂ ਮੰਗ ਪੱਤਰ ਭੇਜਿਆ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਮਾਣਾ, ਨਗਰ ਕੌਂਸਲ ਮੈਂਬਰ ਹਰਪ੍ਰੀਤ ਸਿੰਘ ਕੂਕਾ, ਸ਼ੈਲ ਸ਼ਾਂਦੜ, ਬਸਪਾ ਦੇ ਜਰਨੈਲ ਸਿੰਘ ਬੰਮਣਾ ਪੱਤੀ ਤੇ ਸੇਵਾ ਸਿੰਘ, ਪਰਮਿੰਦਰ ਸਿੰਘ, ਮੋਹਨ ਲਾਲ, ਬੱਬੀ ਸਿੰਘ, ਬਲਵਿੰਦਰ ਸਿੰਘ, ਹੰਸ ਰਾਜ ਅਤੇ ਦੀਪੂ ਬਾਲੀ, ਆਦਿ ਨੇ ਮੰਗ ਪੱਤਰ ਰਾਹੀਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਭੰਨ-ਤੋੜ ਦੀ ਘਟਨਾ ਵਾਪਰੀ ਸੀ, ਜਿਸ ਕਾਰਨ ਸਮਾਜ ਦੇ ਲੋਕਾਂ ਵਿਚ ਰੋਸ ਪਾਇਆ ਗਿਆ ਸੀ। ਇਸ ਘਟਨਾ ਤੋਂ ਬਾਅਦ ਬਾਬਾ ਸਾਹਿਬ ਦੇ ਸਨਮਾਨ ਅਤੇ ਬੁੱਤ ਦੀ ਸੁਰੱਖਿਆ ਨੂੰ ਲੈ ਕੇ ਸੁਸਾਇਟੀ ਵਲੋਂ ਸਰਕਾਰ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ ਹੈ। ਸੁਸਾਇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਦੀ ਮੁੜ ਰੋਕਥਾਮ ਲਈ ਢੁਕਵੇਂ ਸੁਰੱਖਿਆ ਪ੍ਰਬੰਧ ਕੀਤੇ ਜਾਣ। ਸੁਸਾਇਟੀ ਨੇ ਮੁੱਖ ਮੰਤਰੀ ਤੋਂ ਮਾਮਲੇ ਵਿਚ ਜਲਦ ਕਾਰਵਾਈ ਦੀ ਮੰਗ ਕੀਤੀ ਹੈ। ਐਸ.ਡੀ.ਐਮ. ਰਿਚਾ ਗੋਇਲ ਨੇ ਡਾ. ਅੰਬੇਦਕਰ ਦੇ ਬੁੱਤਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਡੀਏਵੀ ਸਕੂਲ ਸਟਾਫ ਵਲੋਂ ਮੁੱਖ ਮੰਤਰੀ ਰਾਹਤ ਕੋਸ਼ ’ਚ 1.24 ਲੱਖ ਰੁਪਏ ਦਾ ਯੋਗਦਾਨ ਅਗਲੀ ਖ਼ਬਰ ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਪਟਿਆਲਾ ਦਾ ਕੀਤਾ ਘਿਰਾਓ
Ad Position 24