11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨਵੇਂ ਵੋਟਰਾਂ ਦੀ ਤਸਦੀਕ ਲਈ ਰੋਲ ਆਬਜ਼ਰਵਰ ਵਿਨੈ ਬੁਬਲਾਨੀ ਘਰ-ਘਰ ਪਹੁੰਚੇ

ਪਟਿਆਲਾ 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੰਜਾਬ ਰਾਜ ਵਿਚ ਚੱਲ ਰਹੀ ਐਸ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਪਟਿਆਲਾ 11 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੰਜਾਬ ਰਾਜ ਵਿਚ ਚੱਲ ਰਹੀ ਐਸ.ਆਈ.ਆਰ.-2026 ਅਧੀਨ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਮੁੱਖ ਚੋਣ ਅਫਸਰ, ਪੰਜਾਬ ਵਲੋਂ ਜ਼ਿਲ੍ਹਾ ਪਟਿਆਲਾ ਲਈ ਨਿਯੁਕਤ ਕੀਤੇ ਰੋਲ ਆਬਜ਼ਰਵਰ ਵਿਨੈ ਬੁਬਲਾਨੀ, ਆਈ .ਏ. ਐਸ., ਕਮਿਸ਼ਨਰ, ਪਟਿਆਲਾ ਮੰਡਲ ਪਟਿਆਲਾ ਨੇ ਅੱਜ ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿਖੇ ਫੇਰੀ ਦੌਰਾਨ ਸਮੁਚੀ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਰੋਲ ਆਬਜ਼ਰਵਰ ਪਟਿਆਲਾ ਵਿਨੈ ਬੁਬਲਾਨੀ ਨੇ ਚੋਣ ਹਲਕਾ 110-ਪਟਿਆਲਾ ਦਿਹਾਤੀ ਦੇ ਬੂਥ ਨੰ: 102 (ਪ੍ਰੇਮ ਨਗਰ) ਦੇ ਨਵੇਂ ਵੋਟਰਾਂ ਦੇ ਘਰ ਜਾ ਕੇ ਖੁਦ ਵੋਟਰਾਂ ਦੀ ਪੁਸ਼ਟੀ ਕੀਤੀ ਅਤੇ ਵੋਟਰਾਂ ਨਾਲ ਗੱਲਬਾਤ ਕਰਦਿਆਂ, ਬੂਥ ਲੈਵਲ ਅਫ਼ਸਰ ਦੇ ਕੰਮ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਨਾਭਾ ਵਿਧਾਨ ਸਭਾ ਹਲਕੇ ਦਾ ਵੀ ਦੌਰਾ ਕਰਕੇ ਐਸ.ਆਈ.ਆਰ.-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ, ਰਾਜਨੀਤਿਕ ਪਾਰਟੀਆਂ, ਸੁਪਰਵਾਈਜ਼ਰ ਅਫਸਰਾਂ ਅਤੇ ਚੋਣ ਅਮਲੇ ਨਾਲ ਮੀਟਿੰਗ ਵੀ ਕੀਤੀ। ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) 110-ਪਟਿਆਲਾ ਦਿਹਾਤੀ ਨਵਰੀਤ ਕੌਰ ਸੇਖੋਂ ਵਲੋਂ ਰੋਲ ਆਬਜ਼ਰਵਰ ਦਾ ਸਵਾਗਤ ਕਰਦਿਆਂ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿਚ ਐਸ.ਆਈ.ਆਰ.-2026 ਤਹਿਤ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਵਿਨੈ ਬੁਬਲਾਨੀ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਨਿਰਧਾਰਤ ਸਮਾਂ-ਸੀਮਾ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁੱਚਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਨੋਟਿਸ ਪੜਾਅ, ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ, ਉਨ੍ਹਾਂ ਦੇ ਨਿਪਟਾਰੇ ਅਤੇ ਵੋਟਰ ਸੂਚੀਆਂ ਦੀ ਤਸਦੀਕ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਐਸ.ਆਈ.ਆਰ-2026 ਦਾ ਮੂਲ ਮਨੋਰਥ ਸ਼ੁੱਧ, ਸਹੀ ਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਰੋਲ ਆਬਜ਼ਰਵਰ ਵਲੋਂ ਚੋਣ ਹਲਕਾ 1 10- ਪਟਿਆਲਾ ਦਿਹਾਤੀ ਵਿੱਚ ਵੱਖ -ਵੱਖ ਪੋਲਿੰਗ ਬੂਥਾਂ ਵਿੱਚ ਬਣ ਰਹੀਆਂ ਨਵੀਂਆਂ ਵੋਟਾਂ ਦੀ ਗਿਣਤੀ ਤੇ ਗੌਰ ਕਰਦਿਆਂ ਸੁਪਰਵਾਈਜ਼ਰ ਅਫ਼ਸਰਾਂ ਤੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਅਤੇ ਕਿਸੇ ਅਯੋਗ ਵਿਅਕਤੀ ਦਾ ਨਾਮ ਸ਼ਾਮਲ ਨਾ ਹੋਣਾ ਯਕੀਨੀ ਬਣਾਇਆ ਜਾਵੇ ਅਤੇ ਸੁਪਰਵਾਈਜ਼ਰ ਅਫਸਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਵੋਟਰਾਂ ਪਾਸੋਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਸਤਾਵੇਜ਼ਾਂ ਦੀ ਲਿਸਟ ਅਨੁਸਾਰ ਹੀ ਦਸਤਾਵੇਜ਼ ਪ੍ਰਾਪਤ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 8 ਅਕਤੂਬਰ 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ ਮਿਤੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਵੋਟਰ ਸੇਵਾਵਾਂ ਜਾਂ ਐਸ.ਆਈ.ਆਰ.-2026 ਸਬੰਧੀ ਜਾਣਕਾਰੀ ਲਈ ਹੈਲਪਡੈਸਕ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਚੋਣਕਾਰ ਰਜਿਸਰਟੇਸ਼ਨ ਅਫਸਰ ਨਵਰੀਤ ਕੌਰ ਸੇਖੋਂ, ਪੀ. ਸੀ. ਐਸ., ਵਿਜੈ ਕੁਮਾਰ ਚੌਧਰੀ, ਤਹਿਸੀਲਦਾਰ ਚੋਣਾਂ, ਪਾਰਸ ਕੁਮਾਰ, ਜ਼ਿਲ੍ਹਾ ਪ੍ਰੋਗਰਾਮਰ, ਪਟਿਆਲਾ ਦਿਹਾਤੀ ਦੇ ਨੋਡਲ ਅਫਸਰ ਨਰਿੰਦਰ ਸਿੰਘ ਢੀਂਡਸਾ, ਗੁਰਦੀਪ ਸਿੰਘ ਟਿਵਾਣਾ, ਹਰਮਨਦੀਪ ਸਿੰਘ ਅਤੇ ਅਜੈਪਾਲ ਸਿੰਘ (ਮਾਸਟਰ ਟ੍ਰੇਨਰ) ਸਿਮਰਦੀਪ ਸਿੰਘ, ਚੋਣ ਕਲਰਕ ਤੇ ਚੋਣ ਹਲਕਾ ਪਟਿਆਲਾ ਦਿਹਾਤੀ ਦੇ ਸੁਪਰਵਾਈਜ਼ਰ ਸਾਹਿਬਾਨ ਤੇ ਚੋਣ ਅਮਲਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਦੇ ਸਿਰ ਸਜਿਆ ਦੂਸਰੀ ਵਾਰ ਬਾਰ ਐਸੋਸੀਏਸ਼ਨ ਮੋਗਾ ਦੀ ਪ੍ਰਧਾਨਗੀ ਦਾ ਤਾਜ ਅਗਲੀ ਖ਼ਬਰ ਡੀਏਵੀ ਸਕੂਲ ਸਟਾਫ ਵਲੋਂ ਮੁੱਖ ਮੰਤਰੀ ਰਾਹਤ ਕੋਸ਼ ’ਚ 1.24 ਲੱਖ ਰੁਪਏ ਦਾ ਯੋਗਦਾਨ
Ad Position 24