ਗੁਰਦੁਆਰਾ ਕਮੇਟੀ ਵਲੋਂ ਕੰਬੋਜ ਨੂੰ ਪ੍ਰਧਾਨ ਬਣਨ ’ਤੇ ਸਿਰੋਪਾਉ ਦੀ ਬਖਸ਼ਿਸ਼
ਰਾਜਪੁਰਾ, 14 ਸਤੰਬਰ (ਰਣਜੀਤ ਸਿੰਘ)- ਬੀਤੇ ਦਿਨੀਂ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿਚ ਵਕੀਲ ਭਾਈਚਾਰੇ ਵਲੋਂ ਵੱਡਾ ਫ਼ਤਵਾ ਦਿੰਦਿਆਂ ਇਕਬਾਲ ਸਿੰਘ ਕੰਬੋਜ ਨੂੰ ਬਾਰ ਦਾ ਪ੍ਰਧਾਨ ਚੁਣਿਆ ਗਿਆ ਸੀ। ਇਸ ਖ਼ੁਸ਼ੀ ਦੇ ਮੌਕੇ ’ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਅਬਰਿੰਦਰ ਸਿੰਘ ਕੰਗ ਵਲੋਂ ਇਕਬਾਲ ਸਿੰਘ ਕੰਬੋਜ ਨੂੰ ਪ੍ਰਧਾਨ ਬਣਨ ’ਤੇ ਸਿਰੋਪਾਉ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਧਾਰਮਿਕ ਸਨਮਾਨ ਕੀਤਾ।
ਰਾਜਪੁਰਾ, 14 ਸਤੰਬਰ (ਰਣਜੀਤ ਸਿੰਘ)- ਬੀਤੇ ਦਿਨੀਂ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿਚ ਵਕੀਲ ਭਾਈਚਾਰੇ ਵਲੋਂ ਵੱਡਾ ਫ਼ਤਵਾ ਦਿੰਦਿਆਂ ਇਕਬਾਲ ਸਿੰਘ ਕੰਬੋਜ ਨੂੰ ਬਾਰ ਦਾ ਪ੍ਰਧਾਨ ਚੁਣਿਆ ਗਿਆ ਸੀ। ਇਸ ਖ਼ੁਸ਼ੀ ਦੇ ਮੌਕੇ ’ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਅਬਰਿੰਦਰ ਸਿੰਘ ਕੰਗ ਵਲੋਂ ਇਕਬਾਲ ਸਿੰਘ ਕੰਬੋਜ ਨੂੰ ਪ੍ਰਧਾਨ ਬਣਨ ’ਤੇ ਸਿਰੋਪਾਉ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਧਾਰਮਿਕ ਸਨਮਾਨ ਕੀਤਾ। ਜਾਣਕਾਰੀ ਮੁਤਾਬਿਕ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਬਰਿੰਦਰ ਸਿੰਘ ਕੰਗ ਵਲੋਂ ਇਕਬਾਲ ਸਿੰਘ ਕੰਬੋਜ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਵਕੀਲ ਸਮਾਜ ਦਾ ਇਕ ਅਹਿਮ ਅਤੇ ਸਮਝਦਾਰ ਅੰਗ ਹਨ ਅਤੇ ਇਕਬਾਲ ਸਿੰਘ ਕੰਬੋਜ ਦੀ ਪ੍ਰਧਾਨਗੀ ਹੇਠ ਬਾਰ ਐਸੋਸੀਏਸ਼ਨ ਹੋਰ ਬੁਲੰਦੀਆਂ ਨੂੰ ਛੂਹੇਗੀ। ਇਸ ਮੌਕੇ ਇਕਬਾਲ ਸਿੰਘ ਕੰਬੋਜ ਨੇ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਵਕੀਲ ਭਾਈਚਾਰੇ ਨੇ ਉਨ੍ਹਾਂ ਦੇ ਮੋਢਿਆਂ ’ਤੇ ਪਾਈ ਹੈ ਉਹ ਉਸ ’ਤੇ ਪੂਰੀ ਤਰ੍ਹਾਂ ਨਾਲ ਖ਼ਰਾ ਉੱਤਰਨ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਐਡਵੋਕੇਟ ਸ਼ਬੇਗ ਸਿੰਘ ਸੰਧੂ, ਐਡਵੋਕੇਟ ਦਿਲਪ੍ਰੀਤ ਕੌਰ, ਸੋਨਿਕਾ ਸ਼ਰਮਾ, ਐਡਵੋਕੇਟ ਪਰਮਜੋਤ ਸਿੰਘ ਵਾਲੀਆ, ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ, ਦਾਤਾਰ ਸਿੰਘ ਭਾਟੀਆ, ਦਵਿੰਦਰ ਸਿੰਘ, ਜਗੀਰ ਸਿੰਘ, ਕਰਨਵੀਰ ਸਿੰਘ ਕੰਗ, ਰਮਿੰਦਰ ਸਿੰਘ ਮੈਨੇਜਰ, ਕਿਰਪਾਲ ਸਿੰਘ ਨੰਬਰਦਾਰ, ਸੁਖਦੇਵ ਸਿੰਘ ਵਿਰਕ ਸਮੇਤ ਹੋਰ ਪਤਵੰਤੇ ਸੱਜਣਾਂ ਨੇ ਇਕਬਾਲ ਸਿੰਘ ਕੰਬੋਜ ਨੂੰ ਜਿੱਤ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।