ਸ਼੍ਰੋਮਣੀ ਕਮੇਟੀ ਨੂੰ ਖ਼ਤਮ ਕਰਨ ਦੇ ਮਨਸੂਬਿਆਂ ਵਿਰੁੱਧ ਅੱਜ ਅੰਮ੍ਰਿਤਸਰ ਵਿਖੇ ਵਿਸ਼ਾਲ ਇਕੱਠ ਦਾ ਸੱਦਾ
ਸਰਕਾਰਾਂ ਅਤੇ ਵਿਰੋਧੀ ਧਿਰਾਂ ਦੀਆਂ ਚਾਲਾਂ ਵਿਰੁੱਧ ਸਿੱਖ ਕੌਮ ਸੁਚੇਤ ਰਹੇ : ਭੁਪਿੰਦਰ ਸਿੰਘ ਮਸੀਂਗਣ
ਦੇਵੀਗੜ੍ਹ, 14 ਸਤੰਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਅੰਮ੍ਰਿਤਸਰ ਅਤੇ ਸਮੁੱਚੇ ਪੰਥਕ ਹਲਕਿਆਂ ਨੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਜਾਂ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਵਿਰੁੱਧ ਵੱਡਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਅਕਾਲੀ ਦਲ ਅੰਮ੍ਰਿਤਸਰ ਦੀ ਸਮੁੱਚੀ ਲੀਡਰਸ਼ਿਪ ਨੂੰ ਜ਼ੋਰਦਾਰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪੁਰਖਿਆਂ ਦੀ ਮਿਹਨਤ ਨਾਲ ਬਣਾਈ ਗਈ ਇਸ ਮਹਾਨ ਸੰਸਥਾ ਦੀ ਰਾਖੀ ਲਈ ਅੱਗੇ ਆਉਣ।
ਦੇਵੀਗੜ੍ਹ, 14 ਸਤੰਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਅੰਮ੍ਰਿਤਸਰ ਅਤੇ ਸਮੁੱਚੇ ਪੰਥਕ ਹਲਕਿਆਂ ਨੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਜਾਂ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਵਿਰੁੱਧ ਵੱਡਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਅਕਾਲੀ ਦਲ ਅੰਮ੍ਰਿਤਸਰ ਦੀ ਸਮੁੱਚੀ ਲੀਡਰਸ਼ਿਪ ਨੂੰ ਜ਼ੋਰਦਾਰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪੁਰਖਿਆਂ ਦੀ ਮਿਹਨਤ ਨਾਲ ਬਣਾਈ ਗਈ ਇਸ ਮਹਾਨ ਸੰਸਥਾ ਦੀ ਰਾਖੀ ਲਈ ਅੱਗੇ ਆਉਣ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਨੂੰ ਖ਼ਤਮ ਕਰਨ ਦੇ ਮਨਸੂਬਿਆਂ ਦਾ ਡਟਵਾਂ ਵਿਰੋਧ ਕਰਨ ਲਈ ਕੱਲ੍ਹ 15 ਸਤੰਬਰ ਨੂੰ ਸਵੇਰੇ 11 ਵਜੇ ਅੰਮ੍ਰਿਤਸਰ ਵਿਖੇ ਸਾਰਾਗੜ੍ਹੀ ਸਰਾਂ ਦੇ ਸਾਹਮਣੇ ਇਕ ਭਾਰੀ ਇਕੱਠ ਕੀਤਾ ਜਾਵੇਗਾ। ਆਗੂਆਂ ਦਾ ਮੰਨਣਾ ਹੈ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਆਜ਼ਾਦ ਹੋਂਦ ਅਤੇ ਧਾਰਮਿਕ ਅਧਿਕਾਰਾਂ ਦੀ ਪ੍ਰਤੀਕ ਹੈ, ਜਿਸ ਨਾਲ ਕਿਸੇ ਵੀ ਕਿਸਮ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹਲਕਾ ਸਨੌਰ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਮਸੀਂਗਣ ਨੇ ਆਖਿਆ ਕਿ, “ਸ਼੍ਰੋਮਣੀ ਕਮੇਟੀ ਸਿਰਫ਼ ਇਕ ਪ੍ਰਬੰਧਕੀ ਸੰਸਥਾ ਨਹੀਂ, ਸਗੋਂ ਇਹ ਸਿੱਖ ਕੌਮ ਦੀਆਂ ਲੰਬੀਆਂ ਕੁਰਬਾਨੀਆਂ ਅਤੇ ਸੰਘਰਸ਼ਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਜਾਣਬੁਝ ਕੇ ਸਿੱਖਾਂ ਦੀਆਂ ਅਜਿਹੀਆਂ ਕੇਂਦਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੀਆਂ ਹਨ ਤਾਂ ਜੋ ਸਿੱਖ ਕੌਮ ਨੂੰ ਆਤਮਿਕ ਤੇ ਧਾਰਮਿਕ ਤੌਰ ‘ਤੇ ਤੋੜਿਆ ਜਾ ਸਕੇ।” ਉਨ੍ਹਾਂ ਸਮੂਹ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਸਭ ਕੁਝ ਛੱਡ ਕੇ 15 ਸਤੰਬਰ ਨੂੰ ਸਾਰਾਗੜ੍ਹੀ ਸਰਾਂ ਦੇ ਸਾਹਮਣੇ ਪਹੁੰਚਣ ਅਤੇ ਆਪਣੀ ਏਕਤਾ ਦਾ ਪ੍ਰਦਰਸ਼ਨ ਕਰਨ।