15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੰਯੁਕਤ ਕਿਸਾਨ ਮੋਰਚਾ ਵਲੋਂ ਪਾਵਰਕਾਮ ਦੇ ਸਰਕਲ ਦਫ਼ਤਰ ਅੱਗੇ ਧਰਨਾ ਖੇਤਾਂ ਤੇ ਘਰਾਂ ਦੀ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰਦੇ ਹੋਏ ਕੀਤਾ ਰੋਸ ਪ੍ਰਗਟ

ਪਟਿਆਲਾ, 14 ਸਤੰਬਰ (ਗੁਰਵਿੰਦਰ ਸਿੰਘ ਔਲਖ)- ਸੰਯੁਕਤ ਕਿਸਾਨ ਮੋਰਚਾ ਵਲੋਂ ਪਾਵਰਕਾਮ ਦੇ ਐਸ. ਈ.

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਪਟਿਆਲਾ, 14 ਸਤੰਬਰ (ਗੁਰਵਿੰਦਰ ਸਿੰਘ ਔਲਖ)- ਸੰਯੁਕਤ ਕਿਸਾਨ ਮੋਰਚਾ ਵਲੋਂ ਪਾਵਰਕਾਮ ਦੇ ਐਸ. ਈ. ਤੇ ਐਕਸੀਅਨ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਇਸ ਮੌਕੇ ਸਮੂਹ ਬੁਲਾਰਿਆਂ ਵਲੋਂ ਖੇਤਾਂ ਤੇ ਘਰਾਂ ਦੀ ਬਿਜਲੀ ਸਪਲਾਈ ਦੇ ਨਾਕਸ ਪ੍ਰਬੰਧ ਦੀ ਸਖ਼ਤ ਆਲੋਚਨਾ ਕਰਦੇ ਹੋਏ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਚੇਅਰਮੈਨ ਮੈਨੇਜਿੰਗ ਡਾਇਰੈਕਟਰ ਨੂੰ ਜ਼ਿੰਮੇਵਾਰ ਠਹਿਰਾਇਆ। ਕਿਸਾਨ ਆਗੂਆਂ ਵਲੋਂ ਕੋਲੇ ਦਾ ਸਹੀ ਪ੍ਰਬੰਧ ਨਾ ਕਰਨ ਲਈ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਅਣਗਹਿਲੀ ਦੱਸਿਆ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਖੇਤੀਬਾੜੀ ਲਈ ਪੂਰੀ ਬਿਜਲੀ ਸਪਲਾਈ ਨਾ ਹੋਣ ਕਾਰਨ ਝੋਨਾ, ਸਬਜ਼ੀਆਂ ਤੇ ਗੰਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰਾਂ ਦੀ ਬਿਜਲੀ ਸਪਲਾਈ ਦੇ ਲੰਬੇ-ਲੰਬੇ ਕੱਟਾਂ ਕਾਰਨ ਬੱਚਿਆਂ, ਬਜ਼ੁਰਗਾਂ ਤੇ ਬਿਮਾਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਆਗੂਆਂ ਵਲੋਂ ਖੇਤਾਂ ਅਤੇ ਘਰਾਂ ਦੀ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰਦੇ ਹੋਏ ਪੰਜਾਬ ਸਰਕਾਰ ਤੇ ਪਾਵਰਕਾਮ ਨੂੰ ਸਖ਼ਤ ਤਾੜਨਾ ਕੀਤੀ ਕਿ ਬਿਜਲੀ ਸਪਲਾਈ ਨੂੰ ਦਰੁਸਤ ਕੀਤਾ ਜਾਵੇ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਧਰਮਪਾਲ ਸੀਲ, ਬੂਟਾ ਸਿੰਘ ਸ਼ਾਦੀਪੁਰ, ਹਰਬੰਸ ਸਿੰਘ ਦਦਹੇੜਾ, ਦਵਿੰਦਰ ਸਿੰਘ ਪੂਨੀਆ, ਦਰਸ਼ਨ ਬੇਲੂਮਾਜਰਾ, ਬਲਜੀਤ ਸਿੰਘ, ਭੁਪਿੰਦਰ ਸਿੰਘ ਸ਼ੰਕਰਪੁਰ, ਗੁਰਜਿੰਦਰ ਸਿੰਘ ਕਾਲਾ ਗੱਜੂਮਾਜਰਾ, ਗਿਆਨ ਸਿੰਘ, ਸੁਖਵਿੰਦਰ ਸਿੰਘ ਲਾਲੀ, ਜੋਧ ਸਿੰਘ, ਨਰਿੰਦਰ ਸਿੰਘ ਲੇਹਲਾਂ, ਸੁਰਜੀਤ ਸਿੰਘ , ਸੁਰਿੰਦਰ ਸਿੰਘ ਖ਼ਾਲਸਾ, ਹਾਕਮ ਸਿੰਘ ਥੂਹੀ, ਗੁਰਚਰਨ ਸਿੰਘ ਪਰੌੜ, ਤਰਸੇਮ ਸਿੰਘ ਭੁੱਨਰਹੇੜੀ ਤੇ ਕੁਲਵੰਤ ਸਿੰਘ ਸਫੇੜਾ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਮੁਹਿੰਮ ਦੇ ਮੋਢੀ ਨਿਗਮ ਦਫ਼ਤਰ ’ਚ ਕਬਾੜ ਦੇ ਢੇਰ ਤੇ ਸੜਿਆਂਧ ਵਾਲਾ ਮਾਹੌਲ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੂੰ ਖ਼ਤਮ ਕਰਨ ਦੇ ਮਨਸੂਬਿਆਂ ਵਿਰੁੱਧ ਅੱਜ ਅੰਮ੍ਰਿਤਸਰ ਵਿਖੇ ਵਿਸ਼ਾਲ ਇਕੱਠ ਦਾ ਸੱਦਾ ਸਰਕਾਰਾਂ ਅਤੇ ਵ...
Ad Position 24