15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਿਰਮਲ ਭੱਟੀਆਂ ਵਲੋਂ ਕਾਂਗਰਸ ਵਰਕਰਾਂ ਨਾਲ ਬੈਠਕ

ਸਨੌਰ 14 ਸਤੰਬਰ (ਸੋਖਲ)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਸਨੌਰ 14 ਸਤੰਬਰ (ਸੋਖਲ)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ ਜਾਵੇਗੀ। ਇਸ ਸੰਬੰਧੀ ਕੱਲ੍ਹ ਹੋਣ ਵਾਲੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਸਨੌਰ ਦੇ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਨਿਰਮਲ ਸਿੰਘ ਭੱਟੀਆਂ ਵਲੋਂ ਕੀਤੀ ਗਈ। ਮੀਟਿੰਗ ਦੌਰਾਨ ਧਰਨੇ ਵਿਚ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਚੰਡੀਗੜ੍ਹ ਪਹੁੰਚਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਹਲਕਾ ਸਨੌਰ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ’ਚ ਚੰਡੀਗੜ੍ਹ ਵਿਖੇ ਹੋਣ ਵਾਲੇ ਧਰਨੇ ’ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਲਈ ਸੰਘਰਸ਼ ਜਾਰੀ ਰੱਖੇਗੀ। ਮੀਟਿੰਗ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਧਰਨੇ ਨੂੰ ਸਫਲ ਬਣਾਉਣ ਲਈ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਵਿਚ ਹਲਕਾ ਸਨੌਰ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਮੀਰਾਂਪੁਰ ਤੋਂ ਵਿਦਿਆਰਥੀਆਂ ਦਾ ਮੋਹ ਭੰਗ ਖਸਤਾ ਇਮਾਰਤ, ਬੁਨਿਆਦੀ ਸਹੂਲਤਾਂ ਦੀ ਘਾਟ ਤੇ ਸੀਮਤ ਕੋਰਸਾ... ਅਗਲੀ ਖ਼ਬਰ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਇਕ ਜ਼ਖ਼ਮੀ
Ad Position 24