15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਰਾਜਪੁਰਾ ’ਚ ਪੰਜਾਬ ਸਰਕਾਰ ਵਲੋਂ ਕਰਵਾਏ ਡਰੋਨ ਸ਼ੋਅ ਨੂੰ ਸੰਗਤ ਦਾ ਭਰਵਾਂ ਹੁੰਗਾਰਾ

ਰਾਜਪੁਰਾ, 14 ਸਤੰਬਰ (ਜੀ. ਪੀ.

Ad Position 21
repet_subhas-goyals [Copy P29]
ਰਾਜਪੁਰਾ ਵਿਖੇ ਡ੍ਰੋਨ ਸ਼ੋਅ ਦੇਖਦੇ ਹੋਏ ਵਿਧਾਇਕਾ ਨੀਨਾ ਮਿੱਤਲ, ਪ੍ਰਧਾਨ ਰਿਤੇਸ਼, ਕਲਪਨਾ ਕੁਕਰੇਜਾ ਅਤੇ ਹੋਰ। ਤਸਵੀਰ : ਗੁਰਵਿੰਦਰ ਪਾਲ ਸਿੰਘ 15-09-2026
ਰਾਜਪੁਰਾ, 14 ਸਤੰਬਰ (ਜੀ. ਪੀ. ਸਿੰਘ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪੁਰਾ ਵਿਖੇ ਕਰਵਾਏ ਗਏ ਨਿਵੇਕਲੇ ਡਰੋਨ ਸ਼ੋਅ ਨੂੰ ਸੰਗਤ ਵਲੋਂ ਭਰਵਾਂ ਹੁੰਗਾਰਾ ਮਿਲਿਆ। ਸਥਾਨਕ ਅਨਾਜ ਮੰਡੀ ਵਿਖੇ ਵਿਸ਼ੇਸ਼ ਸਮਾਗਮ ਮੌਕੇ ਵਿਧਾਇਕ ਨੀਨਾ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਂਦੇ ਹੋਏ ਵੱਖ-ਵੱਖ ਥਾਵਾਂ ’ਤੇ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਦੇ ਫ਼ਲਸਫ਼ੇ ਨੂੰ ਲਾਗੂ ਕਰਨ ਲਈ ਯਤਨਸ਼ੀਲ ਹੈ। ਵਿਧਾਇਕ ਮਿੱਤਲ ਨੇ ਕਿਹਾ ਕਿ ਡਰੋਨ ਸ਼ੋਅ ਦੌਰਾਨ ਅੰਬਰ ’ਤੇ ਉੱਭਰਦੀਆਂ ਰੌਸ਼ਨ ਆਕ੍ਰਿਤੀਆਂ ਨੇ ਆਧੁਨਿਕ ਤਕਨੀਕ ਤੇ ਅਧਿਆਤਮਿਕ ਵਿਰਾਸਤ ਦਾ ਅਨੋਖਾ ਸੰਗਮ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਪੇਸ਼ਕਾਰੀ ਖ਼ਾਸ ਤੌਰ ’ਤੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਬਾਣੀ ਤੇ ਵਿਚਾਰਧਾਰਾ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣੀ। ਇਸ ਦੌਰਾਨ ਅਨਾਜ ਮੰਡੀ ਤੋਂ ਉੱਡੇ 500 ਡਰੋਨਾਂ ਨੇ ਗੁਰੂ ਰਵਿਦਾਸ ਦੇ ਜੀਵਨ˜ਦਰਸ਼ਨ, ਬਾਣੀ ਤੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਨੂੰ ਦਰਸਾਉਂਦੀਆਂ ਰੌਸ਼ਨ ਆਕ੍ਰਿਤੀਆਂ ਨਾਲ ਰਾਤ ਦੇ ਅੰਬਰ ਨੂੰ ਰੌਸ਼ਨ ਕਰ ਦਿੱਤਾ। ਇਸ ਦੌਰਾਨ ਭਾਈ ਤਰਸੇਮ ਸਿੰਘ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਰਵਿਦਾਸ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਦੌਰਾਨ ਐੱਸ. ਡੀ. ਐੱਮ. ਰਵਿੰਦਰ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਰਿਤੇਸ਼ ਬਾਂਸਲ, ‘ਆਪ’ ਦੇ ਐੱਸ.ਸੀ. ਵਿੰਗ ਜ਼ੋਨ ਇੰਚਾਰਜ ਅਮਰੀਕ ਸਿੰਘ ਬੰਗੜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਤਵਿੰਦਰ ਸਿੰਘ, ਭਜਨ ਲਾਲ ਨੰਦਾ ਚੇਅਰਮੈਨ ਬਾਜ਼ੀਗਰ ਸਮਾਜ, ਕਮਲਜੀਤ ਸਿੰਘ ਚੇਅਰਮੈਨ ਸੈਣੀ ਸਮਾਜ, ਜਸਵੰਤ ਸਿੰਘ ਚੇਅਰਮੈਨ ਰਾਏ ਸਿੱਖ ਸਮਾਜ, ਸੀਨੀਅਰ ਮੀਤ ਪ੍ਰਧਾਨ ਕਲਪਨਾ ਕੁਕਰੇਜਾ, ਮੀਤ ਪ੍ਰਧਾਨ ਦੇਸ ਰਾਜ, ਰਾਕੇਸ਼ ਕੁਕਰੇਜਾ, ਅਜੈ ਚੌਧਰੀ, ਤਹਿਸੀਲਦਾਰ ਮਨਦੀਪ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿਚ ਹਲਕਾ ਦੀ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਪਾਤੜਾਂ ਦੇ ਬਿਜਲੀ ਗਰਿੱਡ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਕੰਪਿਊਟਰ ਅਧਿਆਪਕ 20 ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਕਰਨਗੇ ਪੱਕੇ ਮੋਰਚੇ ਦੀ ਸ਼ੁਰੂਆਤ
Ad Position 24