15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕਿਸਾਨ ਜਥੇਬੰਦੀਆਂ ਨੇ ਪਾਤੜਾਂ ਦੇ ਬਿਜਲੀ ਗਰਿੱਡ ਅੱਗੇ ਦਿੱਤਾ ਧਰਨਾ

ਪਾਤੜਾਂ, 14 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਖੇਤੀ ਵਾਲੇ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਘੱਟ ਮਿਲਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਬਿਜਲੀ ਗਰਿੱਡਾਂ ਅੱਗੇ ਧਰਨੇ ਦੇਣ ਦੇ ਸੱਦੇ ਤਹਿਤ ਇਸ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਵਲੋਂ ਪਾਤੜਾਂ ਦੇ ਬਿਜਲੀ ਗਰਿੱਡ ਅੱਗੇ ਧਰਨਾ ਦੇ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤੇ ਜਾਣ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤੇ ਜਾਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਧਰਨੇ ਵਿਚ ਮੌਜੂਦ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਭਜਨ ਸਿੰਘ ਬੁੱਟਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਲਈ ਉਨ੍ਹਾਂ ਦੇ ਟਿਊਬਵੈੱਲਾਂ ਵਾਸਤੇ 8 ਘੰਟਿਆਂ ਤਾਂ ਵੱਧ ਬਿਜਲੀ ਸਪਲਾਈ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਕਈ ਦਿਨਾਂ ਤੋਂ ਬਿਜਲੀ ਸਪਲਾਈ ਨਹੀਂ ਮਿਲ ਰਹੀ।

Ad Position 21
repet_subhas-goyals [Copy P29]
ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। ਤਸਵੀਰ : ਜਗਦੀਸ਼ ਸਿੰਘ ਕੰਬੋਜ 15-09-2026
ਪਾਤੜਾਂ, 14 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਖੇਤੀ ਵਾਲੇ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਘੱਟ ਮਿਲਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਬਿਜਲੀ ਗਰਿੱਡਾਂ ਅੱਗੇ ਧਰਨੇ ਦੇਣ ਦੇ ਸੱਦੇ ਤਹਿਤ ਇਸ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਵਲੋਂ ਪਾਤੜਾਂ ਦੇ ਬਿਜਲੀ ਗਰਿੱਡ ਅੱਗੇ ਧਰਨਾ ਦੇ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤੇ ਜਾਣ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤੇ ਜਾਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਧਰਨੇ ਵਿਚ ਮੌਜੂਦ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਭਜਨ ਸਿੰਘ ਬੁੱਟਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਲਈ ਉਨ੍ਹਾਂ ਦੇ ਟਿਊਬਵੈੱਲਾਂ ਵਾਸਤੇ 8 ਘੰਟਿਆਂ ਤਾਂ ਵੱਧ ਬਿਜਲੀ ਸਪਲਾਈ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਕਈ ਦਿਨਾਂ ਤੋਂ ਬਿਜਲੀ ਸਪਲਾਈ ਨਹੀਂ ਮਿਲ ਰਹੀ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਵਿੰਦਰ ਸਿੰਘ ਗੁਰੀ ਨੇ ਕਿਹਾ ਕਿ ਸਰਕਾਰ ਦੇ ਇਸ ਧੱਕੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜੇਕਰ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਕੁਲਵੰਤ ਸਿੰਘ ਮੌਲਵੀ ਵਾਲਾ ਨੇ ਕਿਹਾ ਕਿ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਸਮੁੱਚੇ ਪੰਜਾਬ ਵਿਚ ਹਾਹਾਕਾਰ ਮਚੀ ਹੋਈ ਹੈ। ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਧੂਹੜੀਆਂ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਇਸ ਧਰਨੇ ਵਿਚ ਵੱਡੀ ਗਿਣਤੀ ’ਚ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ ਹੈ ਅਤੇ ਜੇਕਰ ਕਿਸੇ ਤਰ੍ਹਾਂ ਦੀ ਕਾਲ ਸੰਯੁਕਤ ਮੋਰਚੇ ਵਲੋਂ ਇਸ ਸੰਘਰਸ਼ ਨੂੰ ਲੈ ਕੀਤੀ ਜਾਵੇਗੀ ਤਾਂ ਉਸ ਵਿਚ ਵੱਡੀ ਗਿਣਤੀ ’ਚ ਕਿਸਾਨ ਬੀਬੀਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਧਰਨੇ ’ਚ ਸ਼ੁਬੇਗ ਸਿੰਘ ਸ਼ੁਤਰਾਣਾ, ਹਰਭਜਨ ਸਿੰਘ ਧੂਹੜ੍ਹ, ਜਗਜੀਤ ਸਿੰਘ, ਰਾਮਚੰਦ ਚੁਨਾਗਰਾ, ਲਾਭ ਸਿੰਘ, ਜਾਨਪਾਲ ਸਿੰਘ, ਮਹਿੰਦਰ ਸਿੰਘ ਖਾਂਗ, ਬਲਜੀਤ ਸਿੰਘ ਦੇਧਨਾਂ ਤੇ ਸਾਧਾ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਾਭਾ ਤੋਂ ਧਰਮਸੋਤ ਦੀ ਅਗਵਾਈ ’ਚ ਪਟਿਆਲਾ ਧਰਨੇ ਲਈ ਕਾਂਗਰਸ ਦਾ ਵੱਡਾ ਕਾਫਲਾ ਹੋਇਆ ਰਵਾਨਾ ਪੰਜਾਬ ਸਰਕਾਰ ਹੋਈ ਹਰੇਕ ਮੁੱ... ਅਗਲੀ ਖ਼ਬਰ ਰਾਜਪੁਰਾ ’ਚ ਪੰਜਾਬ ਸਰਕਾਰ ਵਲੋਂ ਕਰਵਾਏ ਡਰੋਨ ਸ਼ੋਅ ਨੂੰ ਸੰਗਤ ਦਾ ਭਰਵਾਂ ਹੁੰਗਾਰਾ
Ad Position 24