15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸੁਰਜੀਤ ਸਿੰਘ ਰੱਖੜਾ ਵਲੋਂ ਨਗਰ ਕੌਂਸਲ ਸਮਾਣਾ ਵਿਖੇ ਮੀਟਿੰਗ

ਸਮਾਣਾ, 15 ਸਤੰਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਨਗਰ ਕੌਂਸਲ ਸਮਾਣਾ ਵਿਖੇ ਕੌਂਸਲਰ, ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸਮਾਣਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੀ ਆਸਾਨ ਪਹੁੰਚ ਯਕੀਨੀ ਬਣਾਉਣ, ਚੱਲ ਰਹੇ ਵਿਕਾਸ ਕਾਰਜਾਂ ਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸਮਾਣਾ, 15 ਸਤੰਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵਲੋਂ ਨਗਰ ਕੌਂਸਲ ਸਮਾਣਾ ਵਿਖੇ ਕੌਂਸਲਰ, ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸਮਾਣਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੀ ਆਸਾਨ ਪਹੁੰਚ ਯਕੀਨੀ ਬਣਾਉਣ, ਚੱਲ ਰਹੇ ਵਿਕਾਸ ਕਾਰਜਾਂ ਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਮੇਂ ਰੱਖੜਾ ਨੇ ਗੱਲਬਾਤ ਦੌਰਾਨ ਕਿਹਾ ਕਿ ਹਰ ਸਮਾਣਾ ਵਾਸੀ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਫ਼ਰਜ਼ ਹੈ ਅਤੇ ਉਨ੍ਹਾਂ ਪੂਰੀ ਵਚਨਬੱਧਤਾ ਨਾਲ ਲੋਕ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਣਾ ਦੇ ਵੱਖ-ਵੱਖ ਵਾਰਡਾਂ ’ਚ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਚੱਲ ਰਹੇ ਹਨ। ਨਵੀਆਂ ਗਲੀਆਂ ਤੇ ਸੜਕਾਂ ਦਾ ਕੰਮ ਚੱਲ ਰਿਹਾ ਹੈ ਜੋ ਲਗਾਤਾਰ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਮਾਣਾ ਸ਼ਹਿਰ ’ਚ ਸਫ਼ਾਈ ਦੀ ਸੱਮਸਿਆ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਤੇ ਜ਼ਿੰਮੇਵਾਰੀ ਹੈ ਕਿਸੇ ਵੀ ਕਰਮਚਾਰੀ ਵਲੋਂ ਆਪਣੇ ਡਿਊਟੀ ਤੋਂ ਕੁਤਾਹੀ ਨਾ ਵਰਤੀ ਜਾਵੇ। ਜਿਸ ਸਦਕਾ ਸਮਾਣਾ ਸ਼ਹਿਰ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ, ਸੀਨੀਅਰ ਵਾਈਸ ਪ੍ਰਧਾਨ ਪਾਰਸ ਸ਼ਰਮਾ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਕੌਂਸਲਰ ਜਗਤਾਰ ਸੰਧੂ, ਕੌਂਸਲਰ ਸੋਨੀ ਕਿੰਗ, ਕੌਂਸਲਰ ਬੇਅੰਤ ਬੱਗਾ, ਕੌਸਲਰ ਕੋਮਲ ਮਹੰਤ, ਕੌਂਸਲਰ ਰਾਣੀ, ਰਾਜ ਕੌਰ ਵਾਹਲਾ, ਪਵਨ ਕੁਮਾਰ ਪੰਨੀ, ਸੁਖਜੀਤ ਚੀਮਾ, ਲਾਡੀ ਮਿਆਲ ਖੁਰਦ ਤੇ ਸੰਬੰਧਿਤ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਾਂ ਨੇ ਸਿਹਤ ਮੰਤਰੀ ਨਾਲ ਬੈਠਕ ਦਾ ਸਮਾਂ ਮਿਲਣ ਉਪਰੰਤ ਅਗਲੇਰੇ ਧਰਨੇ ਕੀਤੇ ਮੁਲਤਵੀ ਅਗਲੀ ਖ਼ਬਰ ਸਰਬਪ੍ਰੀਤ ਸਿੰਘ ਘਲੋੜੀ ਵਲੋਂ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ
Ad Position 24