15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਹਲਕਾ ਸਨੌਰ ਦੇ ਪਿੰਡ ਡੰਡੋਆ ’ਚ ਵੱਡਾ ਸਿਆਸੀ ਬਦਲਾਵ, ਸਰਪੰਚ ਸਮੇਤ ਸਮੁੱਚੀ ਪੰਚਾਇਤ ‘ਆਪ’ ’ਚ ਸ਼ਾਮਿਲ ਆਮ ਆਦਮੀ ਪਾਰਟੀ ਦਾ ਗਰਾਫ ਹੋਰ ਵੱਧ ਰਿਹਾ-ਹਡਾਣਾ

ਭੁੱਨਰਹੇੜੀ, 15 ਸਤੰਬਰ (ਧਨਵੰਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਦਾ ਸਿਆਸੀ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸੇ ਤਹਿਤ ਪਿੰਡ ਡੰਡੋਆ ਵਿਚ ਉਸ ਸਮੇਂ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ, ਜਦੋਂ ਮੌਜੂਦਾ ਸਰਪੰਚ ਸਮੇਤ ਸਮੁੱਚੀ ਪੰਚਾਇਤ ਅਤੇ ਦਰਜਨਾਂ ਪਿੰਡ ਵਾਸੀਆਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਭੁੱਨਰਹੇੜੀ, 15 ਸਤੰਬਰ (ਧਨਵੰਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਦਾ ਸਿਆਸੀ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸੇ ਤਹਿਤ ਪਿੰਡ ਡੰਡੋਆ ਵਿਚ ਉਸ ਸਮੇਂ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ, ਜਦੋਂ ਮੌਜੂਦਾ ਸਰਪੰਚ ਸਮੇਤ ਸਮੁੱਚੀ ਪੰਚਾਇਤ ਅਤੇ ਦਰਜਨਾਂ ਪਿੰਡ ਵਾਸੀਆਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ, ਚੇਅਰਮੈਨ ਜਗਪ੍ਰੀਤ ਰਹਿਲ, ਸਰਪੰਚ ਰਾਜਾ ਧੰਜੂ ਸਮੇਤ ਹੋਰ ‘ਆਪ’ ਆਗੂ ਮੌਜੂਦ ਸਨ। ਰਣਜੋਧ ਸਿੰਘ ਹਡਾਣਾ ਨੇ ‘ਆਪ’ ਵਿਚ ਸ਼ਾਮਲ ਹੋਏ ਸਰਪੰਚ, ਪੰਚਾਂ ਤੇ ਪਿੰਡ ਵਾਸੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਲਾਰਾ-ਲਾਊ ਨੀਤੀਆਂ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਦਾ ਭਰੋਸਾ ਪਾਰਟੀ ਪ੍ਰਤੀ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਨਵੇਂ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਖੇੜੀ ਗੁਰਨਾ ਵਿਖੇ ਨਵਾਂ ਸਬਮਰਸੀਬਲ ਪੰਪ ਲਗਾਇਆ ਅਗਲੀ ਖ਼ਬਰ ਆਸ਼ਾ ਵਰਕਰਾਂ ਨੇ ਸਿਹਤ ਮੰਤਰੀ ਨਾਲ ਬੈਠਕ ਦਾ ਸਮਾਂ ਮਿਲਣ ਉਪਰੰਤ ਅਗਲੇਰੇ ਧਰਨੇ ਕੀਤੇ ਮੁਲਤਵੀ
Ad Position 24