17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਰਫਰੋਸ਼ ਰੰਗ ਮੰਚ ਵਲੋਂ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਮਨਪ੍ਰੀਤ ਸਿੰਘ)- ਸਰਫਰੋਸ਼ ਰੰਗ ਮੰਚ ਦੇ ਮੈਨੇਜਰ ਸ਼ਿਵਮ ਸੂਦ, ਡਾਇਰੈਕਟਰ ਡਾਲੀ ਸ਼ਾਹ ਤੇ ਅਸਿਸਟੈਂਟ ਡਾਇਰੈਕਟਰ ਤਨਵੀਰ ਸਿੰਘ ਵਲੋਂ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-09-2026
ਫ਼ਤਹਿਗੜ੍ਹ ਸਾਹਿਬ, 16 ਸਤੰਬਰ (ਮਨਪ੍ਰੀਤ ਸਿੰਘ)- ਸਰਫਰੋਸ਼ ਰੰਗ ਮੰਚ ਦੇ ਮੈਨੇਜਰ ਸ਼ਿਵਮ ਸੂਦ, ਡਾਇਰੈਕਟਰ ਡਾਲੀ ਸ਼ਾਹ ਤੇ ਅਸਿਸਟੈਂਟ ਡਾਇਰੈਕਟਰ ਤਨਵੀਰ ਸਿੰਘ ਵਲੋਂ ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰੰਗ ਮੰਚ ਵਲੋਂ ਉਨ੍ਹਾਂ ਨੂੰ ਪ੍ਰਿੰਸੀਪਲ ਦੇ ਅਹੁਦੇ ਉੱਤੇ ਬਿਰਾਜਮਾਨ ਹੋਣ ਲਈ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਪ੍ਰੋਫੈਸਰ ਮੁਹੰਮਦ ਅਨਵਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸਰਫਰੋਸ਼ ਰੰਗ ਮੰਚ ਦੇ ਮੈਂਬਰਾਂ ਨੇ ਕਿਹਾ ਕਿ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਾਮਰਸ ਵਿਭਾਗ ਦੇ ਮੁਖੀ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਕਾਲਜ ਦੀ ਅਕਾਦਮਿਕ ਤੇ ਸੰਸਥਾਗਤ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਮਿਹਨਤ, ਦੂਰਦਰਸ਼ੀ ਸੋਚ ਅਤੇ ਸਮਰਪਣ ਸਦਕਾ ਕਾਲਜ ਦਾ ਮਾਣ ਵਧਿਆ ਹੈ। ਰੰਗ ਮੰਚ ਦੇ ਮੈਂਬਰਾਂ ਨੇ ਆਸ ਪ੍ਰਗਟਾਈ ਕਿ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਆਪਣੀ ਅਗਵਾਈ ਤੇ ਤਜਰਬੇ ਨਾਲ ਮਾਤਾ ਗੁਜਰੀ ਕਾਲਜ ਨੂੰ ਹੋਰ ਬੁਲੰਦੀਆਂ ਤੱਕ ਲੈ ਕੇ ਜਾਣਗੇ ਤੇ ਸੰਸਥਾ ਦਾ ਨਾਮ ਸਨਮਾਨ ਨਾਲ ਹੋਰ ਉੱਚਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਰਿਕਾਰਡਤੋੜ ਕੰਮ ਕੀਤੇ- ਚੇਅਰਮੈਨ ਜੱਸੀ ਸੋਹੀਆਂ ਵਾਲਾ ਲੋਕਾਂ ਦੀਆਂ ਸ... ਅਗਲੀ ਖ਼ਬਰ ਸ਼ੋ੍ਮਣੀ ਅਕਾਲੀ ਦਲ (ਬ) ਵਲੋਂ ਬਿੱਟੂ ਚੱਠਾ ਦੀ ਅਗਵਾਈ ਹੇਠ ਬਿਜਲੀ ਨਿਗਮ ਦੇ ਦਫ਼ਤਰ ਅੱਗੇ ਰੋਸ ਧਰਨਾ
Ad Position 24