17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੰਜਾਬੀ ‘ਵਰਸਿਟੀ ਵਿਖੇ ਗੈਸਟ ਫੈਕਲਟੀ ਭਰਤੀ ’ਚ ਕਥਿਤ ਬੇਨਿਯਮੀਆਂ ਖ਼ਿਲਾਫ਼ ਮਿਸਲ ਸਤਲੁਜ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਚ ਗੈਸਟ ਫੈਕਲਟੀ ਦੀ ਭਰਤੀ ਪ੍ਰਕਿਰਿਆ ਦੌਰਾਨ ਕਥਿਤ ਪੱਖਪਾਤ, ਬੇਨਿਯਮੀਆਂ ਤੇ ਯੋਗ ਉਮੀਦਵਾਰਾਂ ਨਾਲ ਬੇਇਨਸਾਫ਼ੀ ਦੇ ਦੋਸ਼ਾਂ ਨੂੰ ਲੈ ਕੇ ਅੱਜ ਮਿਸਲ ਸਤਲੁਜ ਦੀ ਪੰਜਾਬੀ ਯੂਨੀਵਰਸਿਟੀ ਇਕਾਈ ਵਲੋਂ ਯੂਨੀਵਰਸਿਟੀ ਦੇ ਮੁੱਖ ਗੇਟ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਮਿਸਲ ਸਤਲੁਜ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਧੂਰੀ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ “ਅਲਾਲ” ਨੇ ਕੀਤੀ।

Ad Position 21
No active advertisement
ਅਜੀਤ ਡੈਸਕ 17-09-2026
ਪਟਿਆਲਾ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਚ ਗੈਸਟ ਫੈਕਲਟੀ ਦੀ ਭਰਤੀ ਪ੍ਰਕਿਰਿਆ ਦੌਰਾਨ ਕਥਿਤ ਪੱਖਪਾਤ, ਬੇਨਿਯਮੀਆਂ ਤੇ ਯੋਗ ਉਮੀਦਵਾਰਾਂ ਨਾਲ ਬੇਇਨਸਾਫ਼ੀ ਦੇ ਦੋਸ਼ਾਂ ਨੂੰ ਲੈ ਕੇ ਅੱਜ ਮਿਸਲ ਸਤਲੁਜ ਦੀ ਪੰਜਾਬੀ ਯੂਨੀਵਰਸਿਟੀ ਇਕਾਈ ਵਲੋਂ ਯੂਨੀਵਰਸਿਟੀ ਦੇ ਮੁੱਖ ਗੇਟ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਮਿਸਲ ਸਤਲੁਜ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਧੂਰੀ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ “ਅਲਾਲ” ਨੇ ਕੀਤੀ। ਯਾਦੂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੀ ਗੈਸਟ ਫੈਕਲਟੀ ਭਰਤੀ ਸਬੰਧੀ ਉਮੀਦਵਾਰਾਂ ਵੱਲੋਂ ਕਈ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਮਾਮਲਿਆਂ ਵਿਚ ਵੱਧ ਅਕਾਦਮਿਕ ਯੋਗਤਾ ਤੇ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਵਿਭਾਗਾਂ ਵਿਚ ਵਿਭਾਗ ਮੁਖੀਆਂ ਨਾਲ ਅਕਾਦਮਿਕ ਤੌਰ ’ਤੇ ਜੁੜੇ ਉਮੀਦਵਾਰਾਂ ਨੂੰ ਤਰਜੀਹ ਦਿੱਤੇ ਜਾਣ ਸਬੰਧੀ ਵੀ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ, ਪਰ ਅਜੇ ਤੱਕ ਤਸੱਲੀਬਖ਼ਸ਼ ਕਾਰਵਾਈ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਹਰ ਭਰਤੀ ਯੋਗਤਾ, ਨਿਯਮਾਂ ਅਤੇ ਪਾਰਦਰਸ਼ੀ ਪ੍ਰਕਿਰਿਆ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਚੋਣ ਪ੍ਰਕਿਰਿਆ ਅਤੇ ਮੈਰਿਟ ਨੂੰ ਜਨਤਕ ਕਰਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਇਹ ਦਾਅਵੇ ਤੱਥਾਂ ਨਾਲ ਸਹੀ ਸਾਬਤ ਹੁੰਦੇ ਹਨ ਤਾਂ ਜ਼ਿੰਮੇਵਾਰੀ ਤੈਅ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਇਸ ਮਸਲੇ ਸਬੰਧੀ ਅਗਲੇ ਹਫ਼ਤੇ ਯੂਨੀਵਰਸਿਟੀ ਵਿਚ ਵੱਡਾ ਇਕੱਠ ਕਰਕੇ ਡੀਨ ਅਕਾਦਮਿਕ ਮਾਮਲਿਆਂ ਦੇ ਦਫ਼ਤਰ ਦਾ ਘਿਰਾਓ ਕਰਨ ਤੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਦਾ ਐਲਾਨ ਕਰਨ ਦੀ ਗੱਲ ਵੀ ਕਹੀ ਗਈ।ਇਸ ਮੌਕੇ ਮਿਸਲ ਸਤਲੁਜ ਦੇ ਆਗੂ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਨਿਵਾਸੀਆਂ ਨੇ ਪੰਜਾਬ ਐਗਰੋ ਫ਼ੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਢਿੱਲੋਂ ਨਾਲ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਯੂਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਜਾਬੀ ‘ਵਰਸਿਟੀ ਵਿਖੇ ਖ਼ੂਨਦਾਨ ਕੈਂਪ ਲਗਾਇਆ
Ad Position 24